ਚੰਡੀਗੜ੍ਹ/ਪਟਿਆਲਾ (ਵੈੱਬ ਡੈਸਕ): ਅੱਜ ਦੇਸ਼ ਭਰ ਵਿਚ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਚੇਚੇ ਤੌਰ 'ਤੇ ਸਮਾਗਮ ਵਿਚ ਸ਼ਮੂਲੀਅਤ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 16, 17 ਤੇ 18 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਪੜ੍ਹੋ ਪੂਰੀ ਖ਼ਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮੌਕੇ SC ਭਾਈਚਾਰੇ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਗੇ। ਇਸ ਦੇ ਨਾਲ ਹੀ ਉਹ SC ਭਾਈਚਾਰੇ ਦੇ ਵਿਦਿਅਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਵੀ ਵੰਡਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਬਾਬਾ ਸਾਹਿਬ ਦੇ ਬਰਾਬਰਤਾ ਅਤੇ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਣ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਸਾਲ 2024-25 ਵਿਚ SC ਵਿਦਿਆਰਥੀਆਂ ਨੂੰ 301.20 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਇਸੇ ਤਰ੍ਹਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿਚ SC ਵਿਦਿਆਰਥੀਆਂ ਲਈ 429.24 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸੇ ਵੇਲੇ ਵੀ ਹੋ ਸਕਦੀ ਹੈ ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ!
NEXT STORY