ਨਵੀਂ ਦਿੱਲੀ/ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਖੇ ਇੰਡੀਆ ਗਠਜੋੜ ਦੀ ਮਹਾਰੈਲੀ ਹੋਈ, ਜਿਸ 'ਚ ਦੇਸ਼ ਭਰ 'ਚੋਂ ਵਿਰੋਧੀ ਗਠਜੋੜ ਦੇ ਆਗੂ ਪੁੱਜੇ ਹੋਏ ਸਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕੁਰਸੀਆਂ ਨਾਲ ਜੋੜ ਕੇ ਬੈਠੇ ਨਜ਼ਰ ਆਏ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਅੱਜ ਲਈ ਜਾਰੀ ਹੋ ਗਿਆ Alert, ਘਰੋਂ ਨਿਕਲਣ ਤੋਂ ਪਹਿਲਾਂ ਸੋਚ-ਸਮਝ ਲਓ
ਇਸ ਮੌਕੇ ਇਕ ਅਜੀਬ ਸਥਿਤੀ ਬਣ ਗਈ। ਦਰਅਸਲ ਜਦੋਂ ਸਟੇਜ 'ਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਦਾ ਨਾਂ ਲਿਆ ਗਿਆ ਤਾਂ ਇਸ ਮੌਕੇ ਮੁੱਖ ਮੰਤਰੀ ਮਾਨ ਨੇ ਖੜ੍ਹੇ ਹੋ ਕੇ ਤਾੜੀਆਂ ਮਾਰੀਆਂ। ਇਸ ਮਗਰੋਂ ਫਾਰੂਕ ਅਬਦੁੱਲਾ ਨੇ ਮੁੱਖ ਮੰਤਰੀ ਮਾਨ ਦਾ ਹੱਥ ਫੜ੍ਹ ਕੇ ਇਕਜੁੱਟਤਾ ਦਾ ਇਜ਼ਹਾਰ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਜਾਣੋ ਕੀ ਹੋਵੇਗੀ ਨਵੀਂ Timing
ਇਸ ਮੌਕੇ ਮੁੱਖ ਮੰਤਰੀ ਨਾਲ ਕੁਰਸੀ 'ਤੇ ਬੈਠੇ ਰਾਹੁਲ ਗਾਂਧੀ ਨੇ ਵੀ ਮੁੱਖ ਮੰਤਰੀ ਦੇ ਹੱਥ ਵੱਲ ਦੇਖਿਆ। ਦਰਅਸਲ ਪੰਜਾਬ 'ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਛੱਤੀ ਦਾ ਅੰਕੜਾ ਚੱਲ ਰਿਹਾ ਹੈ ਅਤੇ ਦੋਵੇਂ ਪਾਰਟੀਆਂ ਇਕ-ਦੂਜੇ ਨੂੰ ਕੋਸਣ ਦਾ ਕੋਈ ਮੌਕਾ ਨਹੀਂ ਛੱਡਦੀਆਂ। ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਨਾਲ-ਨਾਲ ਹੋਰ ਗੱਲਾਂ ਨੂੰ ਲੈ ਕੇ ਵੀ ਇੰਡੀਆ ਗਠਜੋੜ ਦੀ ਰੈਲੀ ਹੋਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਕ ਖਾਣ ਨਾਲ ਜਾਨ ਗੁਆਉਣ ਵਾਲੀ 10 ਸਾਲਾ ਬੱਚੀ ਦੇ ਮਾਮਲੇ 'ਚ 3 ਮੁਲਜ਼ਮ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ
NEXT STORY