ਲੁਧਿਆਣਾ : ਸਮਰਾਲਾ ਨੇੜੇ ਧੁੰਦ ਕਾਰਨ ਵਾਪਰੇ ਭਿਆਨਕ ਹਾਦਸੇ ਕਾਰਨ ਦਰਜਨਾਂ ਗੱਡੀਆਂ ਦੀ ਆਪਸ 'ਚ ਟੱਕਰ ਹੋ ਗਈ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ, ''ਅੱਜ ਸਵੇਰੇ ਸੰਘਣੀ ਧੁੰਦ ਕਾਰਨ ਸਮਰਾਲਾ ਨੇੜੇ ਵੱਡਾ ਹਾਦਸਾ ਹੋਇਆ ਹੈ ਜਿੱਥੇ ਕਈ ਗੱਡੀਆਂ ਆਪਸ ਵਿੱਚ ਟਕਰਾ ਗਈਆਂ...ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।''
ਮੁੱਖ ਮੰਤਰੀ ਨੇ ਲਿਖਿਆ ਕਿ ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਅਤੇ ਮੈਂ ਵੀ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ। ਇਸ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਧੁੰਦ ਵਧੇਗੀ ਤੇ ਇਸ ਦੌਰਾਨ ਲੋਕਾਂ ਨੂੰ ਸਾਵਧਾਨੀ ਨਾਲ ਗੱਡੀਆਂ ਚਲਾਉਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ ਵਾਪਰਿਆ ਵੱਡਾ ਹਾਦਸਾ, ਇਕ ਤੋਂ ਬਾਅਦ ਇਕ 100 ਗੱਡੀਆਂ ਦੀ ਟੱਕਰ, ਇਕ ਦੀ ਮੌਤ
ਦੱਸ ਦੇਈਏ ਕਿ ਸੰਘਣੀ ਧੁੰਦ ਕਾਰਨ ਸਮਰਾਲਾ ਨੇੜੇ ਖੰਨਾ ਨੈਸ਼ਨਲ ਹਾਈਵੇ ਇਕ ਤੋਂ ਬਾਅਦ ਇਕ ਦਰਜਨਾਂ ਗੱਡੀਆਂ ਇਕ-ਦੂਜੇ 'ਚ ਜਾ ਵੱਜੀਆਂ, ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਕਈ ਗੱਡੀਆਂ ਦੇ ਪਰਖੱਚੇ ਹੀ ਉਡ ਗਏ। ਹਾਦਸੇ 'ਚ ਇਕ ਪੰਜਾਬ ਰੋਡਵੇਜ਼ ਦੀ ਬੱਸ ਦੇ ਵੀ ਹਾਦਸੇ ਦੀ ਚਪੇਟ 'ਚ ਆਉਣ ਦੀ ਜਾਣਕਾਰੀ ਮਿਲੀ ਹੈ। ਇਸ ਭਿਆਨਕ ਟੱਕਰ ਕਾਰਨ ਨੈਸ਼ਨਲ ਹਾਈਵੇ 'ਤੇ ਕਾਫ਼ੀ ਦੇਰ ਤੱਕ ਜਾਮ ਲੱਗਾ ਰਿਹਾ। ਜ਼ਖ਼ਮੀਆਂ ਨੂੰ ਨੇੜੇ ਦੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਤੇ ਟਰੈਫਿਕ ਪੁਲਸ ਨੇ ਕਾਫੀ ਮੁਸ਼ੱਕਤ ਕਰਨ ਤੋਂ ਬਾਅਦ ਜਾਮ ਨੂੰ ਕਲੀਅਰ ਕਰਵਾ ਕੇ ਟ੍ਰੈਫਿਕ ਚਾਲੂ ਕਰਵਾਇਆ।
ਇਹ ਵੀ ਪੜ੍ਹੋ : ਕਾਰ ਸਵਾਰ ਬਾਰਾਤੀਆਂ ਵੱਲੋਂ ਟਰੱਕ ਡਰਾਈਵਰ ਤੇ ਸਾਥੀ ਨਾਲ ਕੁੱਟਮਾਰ, ਖੋਹੇ ਪੈਸੇ ਤੇ ਚਾਬੀਆਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਿਰੋਹ ਨੇ ਬਲੋਚਿਸਤਾਨ ਦੇ ਇਕ ਵੱਡੇ ਕਾਰੋਬਾਰੀ ਨੂੰ ਕੀਤਾ ਅਗਵਾ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ
NEXT STORY