Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    8:39:12 AM

  • stubble burning punjab haryana 5 states warning

    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5...

  • jalandhar  female councilor  husband  injured

    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • complete this work by 15th october heavy fine may be imposed

    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ

PUNJAB News Punjabi(ਪੰਜਾਬ)

ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ

  • Edited By Anuradha,
  • Updated: 24 Feb, 2024 11:42 PM
Hoshiarpur
cm mann started the government business meeting
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ: ਸਮਾਜ ਦੇ ਹਰੇਕ ਵਰਗ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਸ਼ਨਿੱਚਰਵਾਰ ਨੂੰ ਸੂਬੇ ਦੇ ਕਾਰੋਬਾਰੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਆਪਣੀ ਕਿਸਮ ਦੀ ਪਹਿਲੀ ‘ਸਰਕਾਰ-ਵਪਾਰ ਮਿਲਣੀ’ ਦੀ ਸ਼ੁਰੂਆਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਇਸ ਪਲੇਠੀ ਪਹਿਲਕਦਮੀ ਦਾ ਮੰਤਵ ਵਪਾਰੀ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਹ ਇਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਕਾਰਨ ਇਸ ਨੂੰ ਜ਼ਰੂਰ ਹੁਲਾਰਾ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਲੀਆ ਅਤੇ ਰੋਜ਼ਗਾਰ ਸਿਰਜਣ ਇੱਕ ਅਜਿਹਾ ਚੱਕਰ ਹੈ, ਜੋ ਸੂਬੇ ਦੇ ਵਿਕਾਸ ਲਈ ਮਹੱਤਵਪੂਰਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮੁੰਬਈ, ਚੇਨਈ ਅਤੇ ਕਈ ਹੋਰ ਵੱਡੇ ਸ਼ਹਿਰਾਂ ਦਾ ਦੌਰਾ ਕਰਕੇ ਸਨਅਤਕਾਰਾਂ ਨੂੰ ਆਪਣੇ ਉੱਦਮ ਸਥਾਪਤ ਕਰਨ ਲਈ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਗਏ, ਜਦੋਂ ਸੱਤਾ 'ਚ ਬੈਠੇ ਲੋਕ ਪ੍ਰਾਜੈਕਟਾਂ 'ਚ ਹਿੱਸਾ ਮੰਗਦੇ ਸਨ ਕਿਉਂਕਿ ਹੁਣ ਸਾਰਾ ਧਿਆਨ ਸੂਬੇ ਦੇ ਵਿਕਾਸ ਉਤੇ ਹੈ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਨੇ ਸੂਬੇ ਵਿਚ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਸਥਾਨਕ ਉਦਯੋਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਹ ਪੰਜਾਬ ਦੇ ਅਸਲ ਬ੍ਰਾਂਡ ਅੰਬੈਸਡਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕੰਪਨੀਆਂ ਪੰਜਾਬ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚੋਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਵਧੀਆ ਹੈ, ਜਿਸ ਕਾਰਨ ਉਦਯੋਗ ਵੱਡੀ ਪੱਧਰ 'ਤੇ ਪੰਜਾਬ ਆ ਰਹੇ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਆਗੂ ਉੱਦਮਾਂ ਵਿੱਚ ਹਿੱਸੇਦਾਰੀ ਮੰਗਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਾਰੋਬਾਰਾਂ ਲਈ ਸਮਝੌਤੇ ਸੱਤਾ ਵਿੱਚ ਬੈਠੇ ਸਿਆਸੀ ਪਰਿਵਾਰਾਂ ਨਾਲ ਕੀਤੇ ਜਾਂਦੇ ਸਨ ਪਰ ਹੁਣ ਇਹ ਸਮਝੌਤੇ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੇ ਜਾਂਦੇ ਹਨ।

ਇਹ ਖ਼ਬਰ ਵੀ ਪੜ੍ਹੋ - ਵਿਆਹ ਦੀ ਪਹਿਲੀ ਵਰ੍ਹੇਗੰਢ ਤੋਂ 3 ਦਿਨ ਪਹਿਲਾਂ ਵਿਆਹੁਤਾ ਦੀ ਮੌਤ, ਪਤੀ ਤੇ ਭਾਜਪਾ ਆਗੂ ਖ਼ਿਲਾਫ਼ ਲੱਗੇ ਗੰਭੀਰ ਦੋਸ਼

ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬੀਆਂ ਦੇ ਹੱਕਾਂ ਅਤੇ ਹਿੱਤਾਂ ਦੇ ਰਾਖੇ ਹਨ, ਜਿਸ ਕਾਰਨ ਉਨ੍ਹਾਂ ਦਾ ਹਰ ਕਾਰਜ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਜਿਹੜੇ ਆਗੂ ਸੂਬੇ ਦੀ ਸੱਤਾ 'ਤੇ ਕਾਬਜ਼ ਰਹੇ, ਉਨ੍ਹਾਂ ਨੇ ਪਹਿਲਾਂ ਸੂਬੇ ਨੂੰ ਬਰਬਾਦ ਕਰਕੇ ਵੱਡੀ ਜਾਇਦਾਦ ਇਕੱਠੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਟਰਾਂਸਪੋਰਟ, ਸਿੱਖਿਆ, ਸਿਹਤ ਅਤੇ ਹੋਰ ਖੇਤਰਾਂ ਵਿੱਚ ਦਿਲਚਸਪੀ ਸੀ, ਜਿਸ ਕਾਰਨ ਇਨ੍ਹਾਂ ਨੇ ਲੋਕਾਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕੀਤਾ ਅਤੇ ਇਨ੍ਹਾਂ ਆਗੂਆਂ ਨੇ ਆਪਣੇ ਸਵਾਰਥਾਂ ਨੂੰ ਪਹਿਲ ਦਿੱਤੀ।

ਮੁੱਖ ਮੰਤਰੀ ਨੇ ਵਪਾਰੀਆਂ ਨੂੰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨ-ਮਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਵਪਾਰੀਆਂ ਅਤੇ ਸਨਅਤਕਾਰਾਂ ਨੂੰ ਸੂਬੇ ਦੀ ਆਰਥਿਕ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਚੱਲ ਰਹੀ ਕ੍ਰਾਂਤੀ ਵਿੱਚ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਫੋਕਲ ਪੁਆਇੰਟਾਂ ਅਤੇ ਵਿਸ਼ੇਸ਼ ਆਰਥਿਕ ਖਿੱਤਿਆਂ (ਐਸ.ਈ.ਜ਼ੈੱਡਜ਼) ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਸਨਅਤੀ ਖੇਤਰਾਂ ਵਿੱਚ ਵਿਸ਼ੇਸ਼ ਪੁਲਿਸ ਚੌਕੀਆਂ ਸਥਾਪਤ ਕਰਕੇ ਸੁਰੱਖਿਆ ਯਕੀਨੀ ਬਣਾਉਣ ਦਾ ਖਾਕਾ ਤਿਆਰ ਕਰ ਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਅਤੇ ਵਪਾਰੀਆਂ ਨੂੰ ਪ੍ਰੇਸ਼ਾਨ ਕਰਨ ਦਾ ਯੁੱਗ ਖ਼ਤਮ ਹੋ ਗਿਆ ਹੈ ਅਤੇ ਸੂਬਾ ਸਰਕਾਰ ਹੁਣ ਉਨ੍ਹਾਂ ਦੀ ਸਹੂਲਤ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦੌਰ ਦੇ ਉਲਟ ਹੁਣ ਕੋਈ ਵੀ ਉਦਯੋਗਪਤੀਆਂ ਨੂੰ ਤੰਗ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਖੇਤਰ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਇਸ ਨੂੰ ਜੋਸ਼ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ ਅਤੇ ਵਿਸਤਾਰ ਲਈ ਠੋਸ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੇ ਲਈ ਅਹਿਮ ਮੁਕਾਮ ਬਣਾਇਆ ਹੈ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਰੰਗਾਂ ਵਾਲੇ ਸਟੈਂਪ ਪੇਪਰ ਲਿਆਂਦੇ ਹਨ, ਜੋ ਸੂਬੇ ਵਿਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਇਕ ਕਦਮ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਸਨਅਤੀ ਵਿਕਾਸ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਵਿੱਚ ਸੌਖ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਸਿਆਸੀ ਰੈਲੀ ਨਹੀਂ ਹੈ, ਸਗੋਂ ਇਹ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਸਰਕਾਰ ਸਨਅਤਕਾਰ ਮਿਲਣੀ’ ਦਾ ਅਗਲਾ ਪੜਾਅ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸੂਬੇ ਵਿੱਚ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਸੂਬਾ ਸਰਕਾਰ ਵੱਲੋਂ ਲਏ ਜਾ ਰਹੇ ਵੱਖ-ਵੱਖ ਫੈਸਲਿਆਂ ਦਾ ਵਪਾਰੀਆਂ ਨੂੰ ਬਹੁਤ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਮਾਰਗ ਉੱਤੇ ਹੋਣ ਕਰ ਕੇ ਮੁਕੇਰੀਆਂ ਦੇ ਸਿਵਲ ਹਸਪਤਾਲ ਨੂੰ ਟਰੌਮਾ ਸੈਂਟਰ ਅਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - McDonald's ਦੇ ਸ਼ੌਕੀਨ ਪੜ੍ਹ ਲੈਣ ਇਹ ਖ਼ਬਰ, ਨਕਲੀ ਪਨੀਰ ਦੀ ਵਰਤੋਂ ਕਰਨ 'ਤੇ FDA ਨੇ Suspend ਕੀਤਾ ਲਾਇਸੰਸ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਇਹ ਉਲਟਫੇਰ ਦੇਖਣ ਨੂੰ ਮਿਲਿਆ ਹੈ ਕਿਉਂਕਿ ਸੂਬਾ ਸਰਕਾਰ ਨੇ ਇੱਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਸੂਬੇ ਦੀਆਂ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਬਹੁਤ ਘੱਟ ਕੀਮਤ ‘ਤੇ ਵੇਚ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਵੀ ਸਰਕਾਰੀ/ਪ੍ਰਾਈਵੇਟ ਕੰਪਨੀ ਵੱਲੋਂ ਸਭ ਤੋਂ ਸਸਤੇ ਵਿੱਚ ਖਰੀਦਿਆ ਗਿਆ ਪਾਵਰ ਪਲਾਂਟ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਹੋਰ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਰੁਪਏ ਅਤੇ 1818 ਕਰੋੜ ਰੁਪਏ ਵਿੱਚ ਖਰੀਦੇ ਗਏ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ 540 ਮੈਗਾਵਾਟ ਪਾਵਰ ਪਲਾਂਟ 2 ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖਰੀਦਿਆ ਹੈ ਅਤੇ ਇਸ ਪਾਵਰ ਪਲਾਂਟ ਦਾ ਨਾਂ ਤੀਜੇ ਸਿੱਖ ਗੁਰੂ ਸਾਹਿਬਾਨ ਦੇ ਨਾਂ 'ਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਲਾਟ ਕੀਤੀ ਗਈ ਪਛਵਾੜਾ ਕੋਲਾ ਖਾਣ ਵਿੱਚੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਿਰਫ਼ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰ ਸੈਕਟਰ ਨੂੰ ਬਿਜਲੀ ਪੈਦਾ ਕਰਨ ਲਈ ਕੀਤੀ ਜਾ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖਰੀਦ ਨਾਲ ਸਮੁੱਚੀ ਟੈਰਿਫ ਵਿੱਚ 1 ਰੁਪਏ ਪ੍ਰਤੀ ਯੂਨਿਟ ਦੀ ਕਮੀ ਲਿਆਉਣ ਵਿੱਚ ਮਦਦ ਮਿਲੇਗੀ ਜਿਸ ਸਦਕਾ ਬਿਜਲੀ ਦੀ ਖਰੀਦ 'ਤੇ 300-350 ਕਰੋੜ ਰੁਪਏ ਦੀ ਬਚਤ ਹੋਵੇਗੀ ਜੋ ਸੂਬੇ ਦੇ ਖਪਤਕਾਰਾਂ ਲਈ ਕਾਫ਼ੀ ਲਾਭਦਾਇਕ ਸਿੱਧ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਆਉਣ ਵਾਲੇ ਸਮੇਂ ਵਿੱਚ ਸਨਅਤਕਾਰ ਅਤੇ ਵਪਾਰਕ ਖੇਤਰ ਨੂੰ ਵੀ ਸਸਤੀ ਬਿਜਲੀ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਕੇ ਸੂਬੇ ਦੀ ਆਰਥਿਕ ਖੁਸ਼ਹਾਲੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਆਰ.ਡੀ.ਐਫ. ਅਤੇ ਐਨ.ਐਚ.ਐਮ. ਤਹਿਤ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕ ਦਿੱਤਾ ਗਿਆ ਹੈ, ਜੋ ਕਿ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਉਨ੍ਹਾਂ ਨੂੰ ਚੰਗਾ ਸਬਕ ਸਿਖਾਉਣਾ ਚਾਹੀਦਾ ਹੈ।

ਇਹ ਖ਼ਬਰ ਵੀ ਪੜ੍ਹੋ - ਕਿਸਾਨ ਅੰਦੋਲਨ ਵਿਚਾਲੇ ਖੁੱਲ੍ਹਣ ਲੱਗੇ ਦਿੱਲੀ ਦੇ ਬਾਰਡਰ, JCB ਨਾਲ ਤੋੜੀਆਂ ਜਾ ਰਹੀਆਂ 'ਕੰਧਾਂ' (ਵੀਡੀਓ)

ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਇਸ ਮੰਤਵ ਲਈ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। 

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਹੁਣ ਕਰੀਬ 2 ਕਰੋੜ ਰੁਪਏ ਦੀ ਟਰਨਓਵਰ ਵਾਲੇ ਵਪਾਰੀ ਸਿਹਤ ਬੀਮਾ ਕਵਰ ਲਈ ਯੋਗ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੀ.ਬੀ.ਐਮ.ਬੀ. ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਮੁੱਦਾ ਵੀ ਅਧਿਕਾਰੀਆਂ ਕੋਲ ਉਠਾਇਆ ਜਾਵੇਗਾ ਅਤੇ ਲੋਕਾਂ ਲਈ ਮਿਆਰੀ ਇਲਾਜ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੀਆਂ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਤਕਨੀਕਾਂ ਦੇ ਆਧਾਰ 'ਤੇ ਅੱਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਵਪਾਰੀਆਂ ਅਤੇ ਉਦਯੋਗਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਕੈਬਨਿਟ ਰੈਂਕ ਦੇ ਚੇਅਰਮੈਨ ਅਧੀਨ ਉਦਯੋਗ ਸਲਾਹਕਾਰ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਮਿਸ਼ਨ ਵਿੱਚ ਵੱਖ-ਵੱਖ ਸੈਕਟਰਾਂ ਅਤੇ ਉਦਯੋਗਾਂ ਦੇ ਮੈਂਬਰ ਹੋਣਗੇ ਤਾਂ ਜੋ ਉਦਯੋਗਾਂ ਸਬੰਧੀ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਦਯੋਗਾਂ ਅਤੇ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਸੁਚਾਰੂ ਨਿਪਟਾਰਾ ਯਕੀਨੀ ਬਣਾਉਣ ਵਿਚ ਕਾਫ਼ੀ ਮਦਦ ਮਿਲੇਗੀ।

ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਈ-ਮੇਲ punjabconsultation@gmail.com ਅਤੇ ਹੈਲਪਲਾਈਨ ਨੰਬਰ 8194891948 ਜਾਰੀ ਕੀਤਾ ਗਿਆ ਹੈ, ਜਿਸ ਦੀ ਮਦਦ ਨਾਲ ਵਪਾਰੀ ਆਪਣੇ ਮਸਲੇ ਰੱਖ ਸਕਦੇ ਹਨ।

  • CM Mann
  • Bhagwant Mann
  • Punjab Government
  • Businessmen
  • ਭਗਵੰਤ ਮਾਨ
  • ਪੰਜਾਬ ਸਰਕਾਰ
  • ਸਰਕਾਰ ਵਪਾਰ ਮਿਲਣੀ

ਲੋਕ ਸਭਾ ਚੋਣਾਂ ਲਈ ਪੰਜਾਬ ’ਚ ਨੌਜਵਾਨਾਂ ਨੂੰ ਤਰਜੀਹ ਦੇਵੇਗੀ ਭਾਜਪਾ, ਲਗਾਤਾਰ ਕਰ ਰਹੇ ਮੀਟਿੰਗਾਂ

NEXT STORY

Stories You May Like

  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • jakhar speaks on handing over probe into the   aap   government  s corruption
    'ਆਪ' ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪਣ 'ਤੇ ਬੋਲੇ ਜਾਖੜ, ਖਜ਼ਾਨੇ ਨੂੰ ਲੱਗਿਆ ਘੁਣ ਆਪਣੀ ਕੀਤੀ ਪਾਊ
  • commerce minister piyush goyal
    ਵਣਜ ਮੰਤਰੀ ਪਿਊਸ਼ ਗੋਇਲ ਨੇ ਅਮਰੀਕੀ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨਾਲ ਕੀਤੀ ਮੁਲਾਕਾਤ
  • business and work prospects favorable for virgo zodiac sign
    ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • the business and professional prospects for cancer natives will improve
    ਕਰਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • business and work prospects will improve for aries natives
    ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • the business and professional prospects for capricorn natives
    ਮਕਰ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • jalandhar  female councilor  husband  injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota  kuldeep singh gargaj  sri akal takht sahib
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ
    • bhagwant mann  manjit sidhu  congress
      CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ
    • parvinder jhota dig accused
      ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +