ਲੁਧਿਆਣਾ (ਹਿਤੇਸ਼/ਵਿੱਕੀ) : ਬੁੱਧਵਾਰ ਦਾ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧੀਆਂ ਲਈ ਕੁਝ ਰਾਹਤ ਭਰਿਆ ਰਿਹਾ ਕਿਉਂਕਿ ਉਨ੍ਹਾਂ ਨੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਮੁਹਿੰਮ ਅਧੀਨ ਆਪਣੇ ਕਿਸੇ ਵਿਰੋਧੀ ’ਤੇ ਨਾਮ ਲੈ ਕੇ ਹਮਲਾ ਤਾਂ ਨਹੀਂ ਕੀਤਾ ਪਰ ਮਨਪ੍ਰੀਤ ਬਾਦਲ ਦਾ ਨਾਂ ਲਏ ਬਿਨਾਂ ਖਾਲੀ ਖਜ਼ਾਨੇ ਦਾ ਬਹਾਨਾ ਬਣਾਉਣ ਵਾਲੀਆਂ ਸਰਕਾਰਾਂ ’ਤੇ ਨਿਸ਼ਾਨ ਜ਼ਰੂਰ ਸਾਧਿਆ। ਸੀ. ਐੱਮ. ਮਾਨ ਨੇ ਕਿਹਾ ਕਿ ਹਰ ਵਰਗ ਦੇ ਲੋਕ ਸਵੇਰੇ ਉੱਠਣ ਤੋਂ ਲੈ ਕੇ ਸੌਂਦੇ ਸਮੇਂ ਵੀ ਵੱਖ-ਵੱਖ ਤਰ੍ਹਾਂ ਦੇ ਟੈਕਸ ਦੇ ਰਹੇ ਹਨ ਪਰ ਫਿਰ ਵੀ ਪਿਛਲੀਆਂ ਸਰਕਾਰਾਂ ਵਲੋਂ ਹਮੇਸ਼ਾ ਖਜ਼ਾਨਾ ਖਾਲੀ ਹੋਣ ਦਾ ਰਾਗ ਅਲਾਪਿਆ ਗਿਆ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਦੇ ਖਜ਼ਾਨਾ ਖਾਲੀ ਹੋਣ ਦੀ ਗੱਲ ਨਹੀਂ ਕਹੀ ਅਤੇ ਸਭ ਕੰਮ ਠੀਕ ਢੰਗ ਨਾਲ ਚੱਲ ਰਿਹਾ ਹੈ। ਸੀ. ਐੱਮ. ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਕੋਈ ਨਵੀਂ ਮਸ਼ੀਨ ਨਹੀਂ ਲਗਾਈ, ਸਗੋਂ ਫੰਡ ਪਿਛਲੀਆਂ ਸਰਕਾਰਾਂ ਦੌਰਾਨ ਨੇਤਾਵਾਂ ਦੇ ਘਰ ਜਾਂ ਰਿਸ਼ਤੇਦਾਰਾਂ ਦੀਆਂ ਜੇਬਾਂ ’ਚ ਜਾ ਰਿਹਾ ਸੀ। ਖਜ਼ਾਨੇ ਦਾ ਮੂੰਹ ਲੋਕਾਂ ਵੱਲ ਖੋਲ੍ਹ ਦਿੱਤਾ ਹੈ, ਜਿਸ ਤੋਂ ਸਾਫ ਹੋ ਗਿਆ ਹੈ ਕਿ ਪਿਛਲੀਆਂ ਸਰਕਾਰਾਂ ਦੀ ਨੀਅਤ ਵਿਚ ਫਰਕ ਸੀ। ਸੀ. ਐੱਮ. ਦੇ ਇਸ ਭਾਸ਼ਣ ਨੂੰ ਸਿੱਧੇ ਤੌਰ ’ਤੇ ਮਨਪ੍ਰੀਤ ਬਾਦਲ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਕਿਉਂਕਿ ਖਜ਼ਾਨਾ ਖਾਲੀ ਹੋਣ ਦੀ ਗੱਲ 9 ਸਾਲਾਂ ਤੱਕ ਵਿੱਤ ਮੰਤਰੀ ਰਹੇ ਮਨਪ੍ਰੀਤ ਬਾਦਲ ਵਲੋਂ ਹੀ ਕਹੀ ਜਾਂਦੀ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਮੁੱਖ ਮੰਤਰੀ ਅਤੇ ਮਨਪ੍ਰੀਤ ਬਾਦਲ ’ਚ ਦੋਸ਼-ਪ੍ਰਤੀਦੋਸ਼ ਦਾ ਸਿਲਸਿਲਾ ਚੱਲ ਰਿਹਾ ਹੈ। ਇਸ ਜ਼ੁਬਾਨੀ ਜੰਗ ਦੇ 2 ਦਿਨ ਸ਼ਾਂਤ ਹੋਣ ਦੇ ਲਈ ਸੀ. ਐੱਮ. ਮਾਨ ਨੇ ਬੁੱਧਵਾਰ ਨੂੰ ਮਨਪ੍ਰੀਤ ਬਾਦਲ ਦਾ ਨਾਂ ਲਏ ਬਿਨਾਂ ਖਜ਼ਾਨੇ ਦਾ ਬਹਾਨਾ ਬਣਾਉਣ ਵਾਲੀਆਂ ਪਿਛਲੀਆਂ ਸਰਕਾਰਾਂ ਨੂੰ ਨਿਸ਼ਾਨਾ ਬਣਾਉਣ ਦਾ ਮੌਕਾ ਨਹੀਂ ਦਿੱਤਾ।
ਇਹ ਵੀ ਪੜ੍ਹੋ : 77ਵੇਂ ਆਜ਼ਾਦੀ ਦਿਹਾੜੇ ’ਤੇ ਪੰਜਾਬ ਸਰਕਾਰ ਵਲੋਂ ਜਲੰਧਰ ਵਾਸੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ
ਕਾਗਜ਼ਾਂ ’ਚ ਸੜਕਾਂ ਅਤੇ ਪੁਲ ਬਣਾਉਣ ਕਾਰਨ ਫਸਿਆ ਪੇਚ
ਸੀ. ਐੱਮ. ਮਾਨ ਨੇ ਪਿਛਲੀਆਂ ਸਰਕਾਰਾਂ ’ਤੇ ਕਾਗਜ਼ਾਂ ’ਚ ਸੜਕਾਂ ਅਤੇ ਪੁਲ ਬਣਾਉਣ ਨੂੰ ਲੈ ਕੇ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਕਈ ਸੜਕਾਂ ਅਜਿਹੀਆਂ ਹਨ, ਜੋ ਰਿਕਾਰਡ ਵਿਚ ਦਰਜ ਹਨ ਪਰ ਗਰਾਊਂਡ ’ਤੇ ਨਹੀਂ। ਇਸ ਤਰ੍ਹਾਂ ਦੇ ਮਾਮਲੇ ਹੁਣ ਫੜੇ ਜਾ ਰਹੇ ਹਨ। ਉਨ੍ਹਾਂ ਨੇ ਕਮੇਡੀ ਦੇ ਅੰਦਾਜ਼ ’ਚ ਕਾਗਜ਼ਾਂ ਵਿਚ ਇਕ ਪੁਲ ਬਣਾਉਣ ਤੋਂ ਬਾਅਦ ਵੀ. ਆਈ. ਪੀ. ਦੌਰੇ ਤੋਂ ਪਹਿਲਾਂ ਸਫਾਈ ਦੌਰਾਨ ਪੋਲ ਖੁੱਲ੍ਹਣ ਦਾ ਕਿੱਸਾ ਵੀ ਸੁਣਾਇਆ।
ਇਹ ਵੀ ਪੜ੍ਹੋ : 5 ਰੁਪਏ ਨੂੰ ਲੈ ਕੇ ਪਿਆ ਬਖੇੜਾ, ਚੱਲੀਆਂ ਤਲਵਾਰਾਂ, ਸੀ. ਸੀ. ਟੀ. ਵੀ. ’ਚ ਕੈਦ ਹੋਇਆ ਵਾਕਿਆ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ ਵੱਲੋਂ 'ਆਮ ਆਦਮੀ ਪਾਰਟੀ' ਨੂੰ ਦਫ਼ਤਰ ਲਈ ਜ਼ਮੀਨ ਦੇਣ ਤੋਂ ਇਨਕਾਰ, ਜਾਣੋ ਕੀ ਹੈ ਕਾਰਨ
NEXT STORY