ਜਲੰਧਰ- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ। ਇਸ ਮੌਕੇ ਉਨ੍ਹਾਂ ਨੂੰ ਹਰ ਕੋਈ ਵਧਾਈਆਂ ਦੇ ਰਿਹਾ ਹੈ ਤੇ ਉਨ੍ਹਾਂ ਦੇ ਸਮਰਥਕ ਲੱਡੂ ਵੰਡ ਕੇ ਖੁਸ਼ੀਆਂ ਮਨਾ ਰਹੇ ਹਨ। ਉਨ੍ਹਾਂ ਨੇ ਟਵੀਟ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ ਸੀ ਕਿ ਉਨ੍ਹਾਂ ਨੂੰ ਪਰਮਾਤਮਾ ਨੇ ਧੀ ਦੀ ਦਾਤ ਬਖ਼ਸ਼ੀ ਹੈ।
ਉਨ੍ਹਾਂ ਨੂੰ ਹਰ ਕੋਈ ਵਧਾਈਆਂ ਦੇ ਰਿਹਾ ਹੈ। ਇਸ ਮੌਕੇ ਉਨ੍ਹਾਂ ਨੂੰ ਈ.ਡੀ. ਦੀ ਹਿਰਾਸਤ 'ਚੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਈ.ਡੀ. ਦੀ ਟੀਮ ਨਾਲ ਜਾਂਦੇ ਸਮੇਂ ਮੀਡੀਆ ਨੂੰ ਕਿਹਾ, ''ਮੁੱਖ ਮੰਤਰੀ ਭਗਵੰਤ ਮਾਨ ਨੂੰ ਧੀ ਦੇ ਜਨਮ ਦੀਆਂ ਬਹੁਤ-ਬਹੁਤ ਵਧਾਈਆਂ।''
ਇਹ ਵੀ ਪੜ੍ਹੋ- ਸਿਆਸੀ ਦਲ-ਬਦਲ ਦੇ ਦੌਰ 'ਚ ਪੰਜਾਬ ਕਾਂਗਰਸ ਪ੍ਰਧਾਨ ਨੇ ਭਾਜਪਾ 'ਤੇ ਕੱਸਿਆ ਤੰਜ, ਕਿਹਾ : ''ਨਾਅਰਾ 400 ਪਾਰ ਦਾ...''
ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਆਪਣੇ 'ਐਕਸ' ਅਕਾਊਂਟ 'ਤੇ ਪੋਸਟ ਸਾਂਝੀ ਕਰਦਿਆਂ ਅਰਵਿੰਦ ਕੇਜਰੀਵਾਲ ਦਾ ਵਧਾਈਆਂ ਦੇਣ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਈ.ਡੀ. ਦੀ ਹਿਰਾਸਤ 'ਚ ਰਹਿਣ ਦੇ ਬਾਵਜੂਦ ਉਨ੍ਹਾਂ ਦੇ ਹੌਂਸਲੇ ਬੁਲੰਦ ਹਨ। ਇਸ ਕਾਰਨ ਉਨ੍ਹਾਂ ਕੇਜਰੀਵਾਲ ਦੇ ਜਜ਼ਬੇ ਨੂੰ ਸਲਾਮ ਕੀਤਾ।
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਇਸ ਸਮੇਂ ਸ਼ਰਾਬ ਘੁਟਾਲੇ ਅਤੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਈ.ਡੀ. ਦੀ ਹਿਰਾਸਤ 'ਚ ਹਨ ਤੇ ਉਨ੍ਹਾਂ ਦੇ ਮਾਮਲੇ ਦੀ ਅੱਜ ਅਦਾਲਤ 'ਚ ਸੁਣਵਾਈ ਹੋਈ, ਜਿਸ 'ਚ ਅਦਾਲਤ ਨੇ ਉਨ੍ਹਾਂ ਦੀ ਰਿਮਾਂਡ 'ਚ ਵਾਧਾ ਕਰ ਦਿੱਤਾ ਹੈ। ਜਦਿਕ ਮੁੱਖ ਮੰਤਰੀ ਮਾਨ ਨੇ ਇਸ ਸਾਲ 26 ਜਨਵਰੀ ਮੌਕੇ ਸਟੇਜ 'ਤੇ ਇਹ ਜਾਣਕਾਰੀ ਦਿੱਤੀ ਸੀ ਕਿ ਉਨ੍ਹਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ਖ਼ਬਰੀ ਆ ਸਕਦੀ ਹੈ। ਜਿਸ ਤੋਂ ਬਾਅਦ ਅੱਜ ਸਵੇਰੇ ਉਨ੍ਹਾਂ ਨੇ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਧੀ ਨੂੰ ਜਨਮ ਦਿੱਤੇ ਜਾਣ ਦੀ ਜਾਣਕਾਰੀ ਦਿੱਤੀ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੀ ਸਿਆਸਤ ਨੂੰ ਲੈ ਕੇ ਵੱਡੀ ਖ਼ਬਰ, ਹੰਸ ਰਾਜ ਹੰਸ ਫੜ ਸਕਦੇ ਹਨ 'ਆਪ' ਦਾ ਪੱਲਾ!
NEXT STORY