ਅੰਮ੍ਰਿਤਸਰ/ਚੰਡੀਗੜ੍ਹ- ਟਰੰਪ ਦੇ ਰਾਸ਼ਟਪਤੀ ਬਣਦੇ ਸਾਰ ਅਮਰੀਕਾਤੋਂ ਗੈਰ-ਕਾਨੂੰਨੀ ਪਰਵਾਸੀਆਂ ਦਾ ਦੇਸ਼ ਨਿਕਾਲਾ ਲਗਾਤਾਰ ਜਾਰੀ ਹੈ। ਹੁਣ ਅਮਰੀਕਾ ਤੋਂ 119 ਭਾਰਤੀਆਂ ਨੂੰ ਡਿਪੋਰਟ ਕੀਤਾ ਜਾਵੇਗਾ। ਇਨ੍ਹਾਂ ਨੂੰ ਅਮਰੀਕੀ ਜਹਾਜ਼ ਰਾਹੀਂ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਲਿਆਂਦਾ ਜਾਵੇਗਾ। ਸ਼ਨੀਵਾਰ ਨੂੰ ਇਹ ਜਹਾਜ਼ ਅੰਮ੍ਰਿਤਸਰ ਲੈਂਡ ਕਰੇਗਾ । ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਉੱਚੇਚੇ ਤੌਰ 'ਤੇ ਹਵਾਈ ਅੱਡੇ ਪਹੁੰਚਣਗੇ।
ਇਹ ਵੀ ਪੜ੍ਹੋ- ਨਰਾਇਣ ਸਿੰਘ ਚੌੜਾ ਖ਼ਿਲਾਫ਼ ਪੁਲਸ ਨੇ ਕੀਤਾ ਚਲਾਨ ਪੇਸ਼
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 109 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ ਜਿਨ੍ਹਾਂ ਦਾ ਜਹਾਜ਼ ਵੀ ਅੰਮ੍ਰਿਤਸਰ ਹਵਾਈ ਅੱਡੇ ਲੈਂਡ ਹੋਇਆ ਸੀ। ਹੁਣ 119 ਭਾਰਤੀਆਂ ਦਾ ਦੂਜਾ ਜਹਾਜ਼ ਡਿਪੋਰਟ ਹੋਏ ਭਾਰਤੀਆਂ ਨੂੰ ਲੈ ਕੇ ਪਹੁੰਚ ਰਿਹਾ ਹੈ, ਜਿਨ੍ਹਾਂ ਬਾਰੇ ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ 67 ਪੰਜਾਬ ਨਾਲ ਸੰਬੰਧਤ ਹੈ।
ਇਹ ਵੀ ਪੜ੍ਹੋ- PSEB ਪ੍ਰੀਖਿਆਵਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ, ਵਿਦਿਆਰਥੀ ਪੜ੍ਹ ਲੈਣ ਪੂਰੀ ਖ਼ਬਰ
ਸੂਤਰਾਂ ਦੇ ਹਵਾਲੇ ਜਾਣਕਾਰੀ ਮਿਲੀ ਹੈ ਕਿ 15 ਅਤੇ 16 ਫਰਵਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਦੋ ਜਹਾਜ਼ ਉਤਰਨਗੇ। 15 ਫਰਵਰੀ ਨੂੰ ਰਾਤ 10 ਵਜੇ ਅਮਰੀਕਾ ਤੋਂ ਆਉਣ ਵਾਲੀ ਫਲਾਈਟ ਵਿੱਚ 119 ਭਾਰਤੀ ਸਵਾਰ ਹੋਣਗੇ, ਇਸ ਫਲਾਈਟ ਵਿੱਚ ਸਭ ਤੋਂ ਵੱਧ 67 ਲੋਕ ਪੰਜਾਬ ਦੇ ਹੋਣਗੇ। ਦੂਜੇ ਪਾਸੇ ਦੂਸਰੀ ਫਲਾਈਟ ਵਿੱਚ ਹਰਿਆਣਾ ਤੋਂ 33, ਗੁਜਰਾਤ ਤੋਂ 8, ਉੱਤਰ ਪ੍ਰਦੇਸ਼ ਤੋਂ 3, ਗੋਆ ਤੋਂ 2, ਮਹਾਰਾਸ਼ਟਰ ਅਤੇ ਰਾਜਸਥਾਨ ਤੋਂ 2-2 ਲੋਕ ਹੋਣਗੇ। ਇਸ ਤੋਂ ਇਲਾਵਾ ਇੱਕ ਵਿਅਕਤੀ ਹਿਮਾਚਲ ਅਤੇ ਇੱਕ ਵਿਅਕਤੀ ਜੰਮੂ-ਕਸ਼ਮੀਰ ਤੋਂ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਨਾਨਗਰ ਦੇ ਪਿੰਡ ਉਧੀਪੁਰ ਵਿਖੇ ਬਣੀਆਂ 2 ਅਣ-ਅਧਿਕਾਰਤ ਕਲੋਨੀਆਂ ਨੂੰ ਢਾਹਿਆ
NEXT STORY