ਬਾਘਾਪੁਰਾਣਾ (ਅਜੇ ਅਗਰਵਾਲ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅੰਦਰ 9 ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ। ਹੁਣ 10ਵਾਂ ਮੋਗਾ ਕੋਟਕਪੂਰਾ ਰੋਡ 'ਤੇ ਨੇੜੇ ਚੰਦ ਪੁਰਾਣਾ ਵਿਖੇ ਲੱਗਿਆ ਪੀ.ਡੀ. ਅਗਰਵਾਲ ਟੋਲ ਪਲਾਜ਼ਾ ਜੋ ਕਿ 21 ਜੁਲਾਈ ਨੂੰ ਬੰਦ ਹੋਣਾ ਸੀ, ਪਰ ਹੁਣ ਇਹ 5 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਪਹੁੰਚ ਕੇ 10 ਵਜੇ ਬੰਦ ਕਰਨ ਜਾ ਰਹੇ ਹਨ। ਇਸ ਨੂੰ ਲੈ ਕਿ ਆਈ. ਜੀ. ਪ੍ਰਦੀਪ ਕੁਮਾਰ ਯਾਦਵ ਅਤੇ ਜ਼ਿਲ੍ਹਾ ਪੁਲਸ ਮੁਖੀ ਜੇ ਏਲਨਚੇਲੀਅਨ, ਏ .ਡੀ .ਸੀ ਨਿਧੀ ਕਲੋਤਰਾ, ਐਸ .ਪੀ .ਐਚ ਮਨਮੀਤ ਸਿੰਘ ਢਿੱਲੋਂ ਅਤੇ ਐੱਸ. ਡੀ. ਐੱਮ. ਹਰਕਮਲਜੀਤ ਸਿੰਘ ਨੇ ਚੰਦ ਪੁਰਾਣਾ ਟੋਲ ਪਲਾਜ਼ਾ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਪੰਜਾਬ ਵਾਸੀਆਂ ਨੂੰ ਸੁਣਾਈ 'ਖੁਸ਼ਖਬਰੀ', ਲੋਕਾਂ ਦੀ ਰੋਜ਼ਾਨਾ ਹੋਵੇਗੀ ਲੱਖਾਂ ਰੁਪਏ ਦੀ ਬਚਤ
ਪੁਲਸ ਅਧਿਕਾਰੀਆਂ ਨੇ ਕਿਹਾ ਕਿ ਪੁਲਸ ਵੱਲੋਂ ਪੂਰੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਸ ਮੁਲਾਜ਼ਮਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਵਾਹਨਾਂ ਲਈ ਸਾਰੇ ਰੂਟ, ਪਾਰਕਿੰਗ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ।
ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਟੋਲ ਪਲਾਜ਼ਾ ਬੰਦ ਹੋਣ ਨਾਲ ਪੰਜਾਬ ਦੇ ਵਾਹਨ ਚਾਲਕਾਂ ਨੂੰ ਪੂਰਾ ਫਾਇਦਾ ਮਿਲੇਗਾ। ਟੋਲ ਪਲਾਜ਼ਾ ਬੰਦ ਹੋਣ ਦੀ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਦੱਸਿਆ ਕਿ ਇਸ ਟੋਲ ਪਲਾਜ਼ਾ ਬੰਦ ਹੋਣ ਨਾਲ ਲੋਕਾਂ ਦਾ ਰੋਜ਼ਾਨਾ 4.5 ਰੁਪਏ ਬਚੇਗਾ। ਇਸ ਮੌਕੇ ਡੀ .ਐਸ .ਪੀ ਜਸਜਯੋਤ ਸਿੰਘ, ਤਹਿਸੀਲ ਪਵਨ ਕੁਮਾਰ ਗੁਲਾਟੀ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਚੰਨੀ, ਥਾਨਾ ਮੁਖੀ ਜਸਵਰਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਦਵਿੰਦਰ ਸਿੰਘ ਤੂਰ, ਸੋਨੀ ਧਾਲੀਵਾਲ, ਗੁਰਪ੍ਰੀਤ ਸਿੰਘ ਲਧਾਈਕੇ, ਮਾਨ ਕੋਟਲਾ, ਨਰੇਸ਼ ਕੁਮਾਰ ਰੀਡਰ ਅਤੇ ਹੋਰ ਅਧਿਕਾਰੀ ਸ਼ਾਮਲ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪੰਜਾਬ ਪੁਲਸ ਦੇ 80 ਹਜ਼ਾਰ ਮੁਲਾਜ਼ਮ 6 ਮਹੀਨਿਆਂ ਦੇ ਬਕਾਇਆ ਭੱਤੇ ਦੀ ਉਡੀਕ ’ਚ
NEXT STORY