ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਐਕਸ 'ਤੇ ਪੋਸਟ ਸਾਂਝੀ ਕਰਦੇ ਹੋਏ ਲਿੱਖਿਆ, 'ਦੇਸ਼ ਦੀ ਆਜ਼ਾਦੀ 'ਚ ਆਪਣੀ ਸੋਚ ਤੇ ਵਿਚਾਰਾਂ ਸਦਕਾ ਅਹਿਮ ਭੂਮਿਕਾ ਅਦਾ ਕਰਨ ਵਾਲੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਉਹਨਾਂ ਦੀ ਜਯੰਤੀ ਮੌਕੇ ਪ੍ਰਣਾਮ ਕਰਦੇ ਹਾਂ...।''
ਇਹ ਵੀ ਪੜ੍ਹੋ - ਵੱਡੀ ਖ਼ਬਰ! ਅਕਤੂਬਰ ਦੇ ਪਹਿਲੇ ਹਫ਼ਤੇ 3 ਦਿਨ ਛੁੱਟੀ ਦਾ ਐਲਾਨ

ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਦੇ ਇਸ ਦੇ ਨਾਲ ਹੀ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਵੀ ਉਹਨਾਂ ਦੇ ਜਨਮ ਦਿਵਸ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਹੈ। ਉਹਨਾਂ ਨੇ ਐਕਸ 'ਤੇ ਸਾਂਝੀ ਕੀਤੀ ਪੋਸਟ ਵਿਚ ਕਿਹਾ, ''ਸਾਦਗੀ, ਇਮਾਨਦਾਰ ਅਤੇ ਸਰਲਤਾ ਦੀ ਮਿਸਾਲ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਉਹਨਾਂ ਦੇ ਜਨਮ ਦਿਵਸ ਮੌਕੇ ਸਤਿਕਾਰ ਸਹਿਤ ਪ੍ਰਣਾਮ... ਸ਼ਾਸਤਰੀ ਜੀ ਇੱਕ ਦੂਰ ਅੰਦੇਸ਼ੀ ਸੋਚ ਦੇ ਮਾਲਕ ਸਨ... ਜਿਨ੍ਹਾਂ ਨੇ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਤੋਰਿਆ...।''
ਇਹ ਵੀ ਪੜ੍ਹੋ - ਜਾਣੋ ਕਿਹੜੀਆਂ ਸ਼ਰਤਾਂ 'ਤੇ ਰਾਮ ਰਹੀਮ ਨੂੰ ਮਿਲੀ ਪੈਰੋਲ, ਇਸ ਤੋਂ ਪਹਿਲਾਂ ਕਿੰਨੀ ਵਾਰ ਆ ਚੁੱਕੇ ਨੇ ਬਾਹਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੁੱਟੀਆਂ ਹੋਣ ਦੇ ਬਾਵਜੂਦ ਖੁੱਲ੍ਹੇ ਰਹਿਣਗੇ ਪੰਜਾਬ ਦੇ ਇਹ ਦਫ਼ਤਰ
NEXT STORY