ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਭਗਵਾਨ ਸ਼ਿਵ ਜੀ ਸਾਰਿਆਂ 'ਤੇ ਆਪਣੀ ਕਿਰਪਾ ਬਣਾਈ ਰੱਖਣ।
ਇਹ ਵੀ ਪੜ੍ਹੋ : ਚੰਡੀਗੜ੍ਹ ਪ੍ਰਸ਼ਾਸਨ ਨੇ ਕੇਂਦਰ ਨੂੰ ਭੇਜੀ 16 ਮੁੱਖ ਪ੍ਰਾਜੈਕਟਾਂ ਦੀ ਸੂਚੀ, ਖ਼ਰਚ ਕੀਤੇ ਜਾਣਗੇ 45 ਕਰੋੜ ਰੁਪਏ
ਸਭਨਾਂ ਦੇ ਘਰ ਖੁਸ਼ੀਆਂ-ਖੇੜੇ ਬਣੇ ਰਹਿਣ। ਦੱਸਣਯੋਗ ਹੈ ਕਿ ਹਿੰਦੂ ਧਰਮ 'ਚ ਸ਼ਿਵਰਾਤਰੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸ਼ਿਵ ਮੰਦਰਾਂ 'ਚ ਸ਼ਿਵਰਾਤਰੀ ਦੀਆਂ ਬਹੁਤ ਪਹਿਲਾਂ ਹੀ ਤਿਆਰੀਆਂ ਸ਼ੁਰੂ ਹੋ ਜਾਂਦੀਆਂ ਹਨ ਅਤੇ ਮੰਦਰਾਂ ਨੂੰ ਖ਼ਾਸ ਰੂਪ 'ਚ ਸਜਾਇਆ ਜਾਂਦਾ ਹੈ। ਲੋਕ ਸ਼ਿਵਰਾਤਰੀ ਦੇ ਵਰਤ ਰੱਖ ਕੇ ਅਤੇ ਸ਼ਿਵ-ਭੋਲੇ ਦੀ ਪੂਜਾ ਕਰਕੇ ਇਹ ਤਿਉਹਾਰ ਮਨਾਉਂਦੇ ਹਨ।
ਇਹ ਵੀ ਪੜ੍ਹੋ : ਖੰਨਾ 'ਚ ਵਿਦੇਸ਼ੀ ਵਿਦਿਆਰਥਣ ਨਾਲ ਹੋਇਆ ਸੀ ਜਬਰ-ਜ਼ਿਨਾਹ, ਮਾਮਲੇ 'ਚ ਆਇਆ ਨਵਾਂ ਮੋੜ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਇੰਸਟਾਗ੍ਰਾਮ ’ਤੇ ਦੋਸਤੀ; ਖ਼ੁਦਕੁਸ਼ੀ ’ਤੇ ਜਾ ਕੇ ਹੋਈ ਖ਼ਤਮ, ਕਿਸੇ ਹੋਰ ਨਾਲ ਮੰਗਣੀ ਕਰਵਾਉਣ ’ਤੇ ਕੁੜੀ ਨੇ ਲਿਆ ਫਾਹਾ
NEXT STORY