ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਲਈ ਅੱਜ ਖ਼ੁਦ ਅਬੋਹਰ ਦੀ ਨਵੀਂ ਦਾਣਾ ਮੰਡੀ ਵਿਖੇ ਪੁੱਜ ਰਹੇ ਹਨ। ਇਹ ਜਾਣਕਾਰੀ ਮੁੱਖ ਮੰਤਰੀ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਖੇਤੀ ਸੈਕਟਰ ਲਈ ਬਹੁਤ ਇਤਿਹਾਸਕ ਦਿਨ ਹੈ। ਬਰਸਾਤ ਅਤੇ ਗੜ੍ਹੇਮਾਰੀ ਨਾਲ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ 20 ਦਿਨਾਂ ਦੇ ਅੰਦਰ ਅੱਜ ਤੋਂ ਮਿਲਣਾ ਸ਼ੁਰੂ ਹੋ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਹਾਈਵੇਅ ਕਿਸਾਨਾਂ ਨੇ ਕੀਤਾ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ (ਤਸਵੀਰਾਂ)
ਉਨ੍ਹਾਂ ਕਿਹਾ ਕਿ ਅੱਜ ਅਬੋਹਰ 'ਚ ਮੈਂ ਖ਼ੁਦ ਨੁਕਸਾਨ ਦੀ ਰਕਮ ਜਾਰੀ ਕਰਾਂਗਾ। ਮੁੱਖ ਮੰਤਰੀ ਨੇ ਕਿਹਾ ਕਿ ਖ਼ਰਾਬ ਫ਼ਸਲ ਅਜੇ ਖੇਤ 'ਚ ਡਿੱਗੀ ਪਈ ਹੈ ਪਰ ਖ਼ਰਾਬੇ ਦਾ ਪੈਸਾ ਖ਼ਾਤੇ 'ਚ ਪੈਣਾ ਸ਼ੁਰੂ ਹੋ ਗਿਆ ਹੈ।
ਇਹ ਵੀ ਪੜ੍ਹੋ : IPL ਮੈਚ ਨੂੰ ਲੈ ਕੇ ਮੋਹਾਲੀ ਵਾਸੀਆਂ ਲਈ ਜ਼ਰੂਰੀ ਖ਼ਬਰ, 13 ਅਪ੍ਰੈਲ ਲਈ ਟ੍ਰੈਫਿਕ ਰੂਟ ਪਲਾਨ ਜਾਰੀ
ਦੱਸਣਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਮਾਨ ਨੇ ਇਹ ਵੀ ਕਿਹਾ ਸੀ ਕਿ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਖ਼ਰਾਬ ਹੋਈ ਫ਼ਸਲ 'ਤੇ ਭਾਰਤ ਸਰਕਾਰ ਵੱਲੋਂ ਮੁੱਲ 'ਚ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਸੂਬਾ ਸਰਕਾਰ ਕਰੇਗੀ ਅਤੇ ਸਰਕਾਰ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦੇਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
IPL ਮੈਚ ਨੂੰ ਲੈ ਕੇ ਮੋਹਾਲੀ ਵਾਸੀਆਂ ਲਈ ਜ਼ਰੂਰੀ ਖ਼ਬਰ, 13 ਅਪ੍ਰੈਲ ਲਈ ਟ੍ਰੈਫਿਕ ਰੂਟ ਪਲਾਨ ਜਾਰੀ
NEXT STORY