ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮੂਹ ਸੂਬਾ ਵਾਸੀਆਂ ਨੂੰ ਵਿਸਾਖੀ ਅਤੇ ਖ਼ਾਲਸਾ ਸਾਜਣਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਜਾਤ-ਪਾਤ, ਰੰਗ, ਭੇਦਭਾਵ ਤੋਂ ਰਹਿਤ ਖ਼ਾਲਸੇ ਦੀ ਸਾਜਣਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਕੀਤੀ। ਉਨ੍ਹਾਂ ਨੇ ਸਾਨੂੰ ਪੂਰੀ ਦੁਨੀਆ 'ਚੋਂ ਸਾਨੂੰ ਵੱਖਰੀ ਪਛਾਣ ਨਾਲ ਨਿਵਾਜਿਆ।
ਇਹ ਵੀ ਪੜ੍ਹੋ : ਪੰਜਾਬ 'ਚ SGPC ਚੋਣਾਂ ਨੂੰ ਲੈ ਕੇ ਚਰਚਾਵਾਂ, ਅਧਿਕਾਰੀਆਂ ਨੂੰ ਦਿੱਤੇ ਗਏ ਇਹ ਨਿਰਦੇਸ਼
ਉਨ੍ਹਾਂ ਕਿਹਾ ਕਿ ਖ਼ਾਲਸਾ ਸਾਜਣਾ ਦਿਵਸ ਤੇ ਵਿਸਾਖੀ ਮੌਕੇ ਗੁਰੂ ਚਰਨਾਂ 'ਚ ਨਤਮਸਤਕ ਹੋ ਰਹੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਡਾ. ਬੀ. ਆਰ. ਅੰਬੇਦਕਰ ਜੀ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਸਲਾਮ ਕੀਤਾ ਹੈ।
ਇਹ ਵੀ ਪੜ੍ਹੋ : ਸਰਕਾਰੀ ਨੌਕਰੀ ਲੈਣ ਦੇ 17 ਸਾਲਾਂ ਬਾਅਦ ਏਅਰ ਇੰਡੀਆ ਦਾ ਪਾਇਲਟ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਉਨ੍ਹਾਂ ਟਵੀਟ ਕੀਤਾ ਕਿ ਡਾ. ਭੀਮ ਰਾਓ ਸਮਾਜ ਦੇ ਦੱਬੇ-ਕੁਚਲੇ ਤੇ ਪਿੱਛੜੇ ਵਰਗ ਦੇ ਲੋਕਾਂ ਦੀ ਆਵਾਜ਼ ਬਣੇ ਅਤੇ ਸਮਾਜ 'ਚੋਂ ਜਾਤ-ਪਾਤ ਖ਼ਤਮ ਕਰਕੇ ਬਰਾਬਰਤਾ ਦਾ ਸੁਨੇਹਾ ਦਿੱਤਾ। ਸਾਡੇ ਸੰਵਿਧਾਨ ਦੇ ਰਚਣਹਾਰੇ ਡਾ. ਬੀ. ਆਰ. ਅੰਬੇਦਕਰ ਜੀ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਦਿਲੋਂ ਸਲਾਮ ਕਰਦੇ ਹਾਂ।


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਰਕਾਰੀ ਨੌਕਰੀ ਲੈਣ ਦੇ 17 ਸਾਲਾਂ ਬਾਅਦ ਏਅਰ ਇੰਡੀਆ ਦਾ ਪਾਇਲਟ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
NEXT STORY