ਚੰਡੀਗੜ੍ਹ (ਵੈੱਬ ਡੈਸਕ): ਆਮ ਆਦਮੀ ਪਾਰਟੀ ਵੱਲੋਂ ਅੱਜ ਆਪਣਾ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਸਾਰਿਆਂ ਨੂੰ ਇਸ ਦੀਆਂ ਵਧਾਈਆਂ ਦਿੱਤੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਨੇ ਲੋਕਾਂ ਦੇ ਖ਼ਾਤਿਆਂ 'ਚ ਪਾਏ ਪੈਸੇ, ਤੁਸੀਂ ਵੀ ਹੁਣੇ ਚੈੱਕ ਕਰੋ ਆਪਣਾ Balance
ਉਨ੍ਹਾਂ ਟਵੀਟ ਕੀਤਾ, "ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ 'ਚੋਂ ਉੱਭਰੀ ਇਕ ਪਾਰਟੀ ਹੈ ਜਿਸ ਦੇ ਵਿਚਾਰ ਅੱਜ ਪੂਰੇ ਦੇਸ਼ ਵਿਚ ਗੂੰਜ ਰਹੇ ਹਨ। ਭਾਰਤ ਦੇ ਸੰਵਿਧਾਨ ਦਿਵਸ 'ਤੇ ਪੈਦਾ ਹੋਈ ਪਾਰਟੀ ਨੇ ਜਿੱਥੇ ਆਮ ਲੋਕਾਂ ਨੂੰ ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਸਿਹਤ ਸੇਵਾਵਾਂ ਵਰਗੇ ਅਧਿਕਾਰ ਦਿੱਤੇ, ਉੱਥੇ ਹੀ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਜਾਣੂ ਵੀ ਕਰਵਾਇਆ।"
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 35 ਲੱਖ ਲੋਕਾਂ ਨੂੰ ਮਿਲੇਗਾ ਖ਼ਾਸ ਤੋਹਫ਼ਾ! List 'ਚ ਆ ਗਿਆ ਨਾਂ
CM ਮਾਨ ਨੇ ਅੱਗੇ ਲਿਖਿਆ, "ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਪੂਰੀ ਮਿਹਨਤ ਅਤੇ ਲਗਨ ਨਾਲ ਅੱਗੇ ਵਧ ਰਹੀ ਹੈ। ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਸਾਡੀ ਲੜਾਈ ਜਾਰੀ ਰਹੇਗੀ। ਆਓ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਦੇਸ਼ ਅਤੇ ਸੂਬੇ ਨੂੰ ਹੋਰ ਬਿਹਤਰ ਬਣਾਉਣ ਦਾ ਸੰਕਲਪ ਲਈਏ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ਦੇ ਨੌਜਵਾਨ! ਪੜ੍ਹੋ ਵਿਸ਼ੇਸ਼ ਰਿਪੋਰਟ
NEXT STORY