ਸੰਗਰੂਰ/ਚੰਡੀਗੜ੍ਹ (ਵੈੱਬ ਡੈਸਕ): ਬੀਤੇ ਦਿਨੀਂ ਧਨੌਲਾ ਵਿਖੇ ਸ਼੍ਰੀ ਹਨੂੰਮਾਨ ਜੀ ਦੇ ਪ੍ਰਸਿੱਧ ਮੰਦਰ ਬਾਬਾ ਬਰਨੇਵਾਲਾ 'ਚ ਲੰਗਰ ਤਿਆਰ ਕਰਦੇ ਸਮੇਂ ਦੁੱਖਦਾਈ ਹਾਦਸਾ ਵਾਪਰ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਸਰਕਾਰ ਪੀੜੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫ਼ਿਕੇਸ਼ਨ ਜਾਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ, "ਬੀਤੀ ਸ਼ਾਮ ਧਨੌਲਾ ਵਿਖੇ ਸਥਿਤ ਸ਼੍ਰੀ ਹਨੂੰਮਾਨ ਜੀ ਦੇ ਪ੍ਰਸਿੱਧ ਮੰਦਰ ਬਾਬਾ ਬਰਨੇਵਾਲਾ 'ਚ ਲੰਗਰ ਤਿਆਰ ਕਰਦੇ ਸਮੇਂ ਅੱਗ ਲੱਗਣ ਕਾਰਨ ਵਾਪਰੀ ਮੰਦਭਾਗੀ ਘਟਨਾ ਸੁਣ ਕੇ ਦੁੱਖ ਲੱਗਿਆ। ਅੱਗ ਦੀ ਲਪੇਟ 'ਚ ਆਉਣ ਕਾਰਨ ਕਈ ਸ਼ਰਧਾਲੂ ਜਖ਼ਮੀ ਹੋਏ ਹਨ। ਪਰਮਾਤਮਾ ਅੱਗੇ ਸਭ ਦੀ ਤੰਦਰੁਸਤੀ ਤੇ ਸਲਾਮਤੀ ਦੀ ਅਰਦਾਸ ਕਰਦੇ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਟਿਆਲਾ ਦੇ ਸਕੂਲ ਵਿਚ ਸ਼ਰਮਨਾਕ ਕਾਰਾ, ਘਟਨਾ ਜਾਣ ਲੱਗੇਗਾ ਝਟਕਾ
NEXT STORY