ਚੰਡੀਗੜ੍ਹ (ਵੈੱਬ ਡੈਸਕ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਮੁੱਖ ਮੰਤਰੀ ਮਾਨ ਦੇ ਸਪੱਸ਼ਟੀਕਰਨ ਦਾ ਸਮਾਂ ਬਦਲੇ ਜਾਣ ਮਗਰੋਂ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ ਹੈ ਤੇ ਉਹ ਸਵੇਰੇ 10 ਵਜੇ ਹੀ ਨਿਮਰਤਾ ਸਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਹਾਜ਼ਰ ਹੋਣ ਲਈ ਤਿਆਰ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ, "ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ। ਮੈਂ ਮਾਣਯੋਗ ਰਾਸ਼ਟਰਪਤੀ ਜੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ। 15 ਜਨਵਰੀ ਦਾ ਦਿਨ ਆਪ ਜੀ ਦੇ ਆਦੇਸ਼ ਮੁਤਾਬਿਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਸਮਾਂ ਬਦਲਣ ਸਬੰਧੀ ਕੋਈ ਵੀ ਅਧਿਕਾਰਤ ਪੱਤਰ ਜਾਂ ਬਿਆਨ ਮੇਰੇ ਜਾਂ ਦਫ਼ਤਰ ਵੱਲੋਂ ਜਾਰੀ ਨਹੀਂ ਕੀਤਾ ਗਿਆ। ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਹਾਜ਼ਰ ਹੋਣ ਲਈ ਤਿਆਰ ਹਾਂ ਜੀ। ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ।"
ਦੱਸ ਦਈਏ ਕਿ ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਤਾਜ਼ਾ ਹੁਕਮ ਅਨੁਸਾਰ ਆਖਿਆ ਗਿਆ ਸੀ ਕਿ ਜਥੇਦਾਰ ਗੜਗੱਜ ਦੇ ਆਦੇਸ਼ ਅਨੁਸਾਰ ਮਿਤੀ 15 ਜਨਵਰੀ 2025 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਦਾ ਸਮਾਂ ਉਨ੍ਹਾਂ ਵੱਲੋਂ ਉਸ ਦਿਨ ਦੇ ਦਰਸਾਏ ਗਏ ਆਪਣੇ ਰੁਝੇਵਿਆਂ ਦੇ ਮੱਦੇਨਜ਼ਰ ਸਵੇਰੇ 10 ਵਜੇ ਤੋਂ ਬਦਲ ਕੇ ਹੁਣ ਸੰਧਿਆ ਵੇਲੇ 04:30 ਵਜੇ ਦਾ ਕਰ ਦਿੱਤਾ ਗਿਆ ਹੈ।
ਬਠਿੰਡਾ ’ਚ ਚਾਈਨਾ ਡੋਰ ਦੀ ਲਪੇਟ ’ਚ ਆਇਆ ਇਕ ਹੋਰ ਵਿਅਕਤੀ, ਗੰਭੀਰ ਜ਼ਖਮੀ
NEXT STORY