ਚੰਡੀਗੜ੍ਹ- ਅੱਜ ਕੁਝ ਸਮਾਂ ਪਹਿਲਾਂ ਹੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਦਿੱਲੀ ਦੇ ਵਿਕਾਸਪੁਰੀ ਇਲਾਕੇ 'ਚ ਪੈਦਲ ਯਾਤਰਾ ਦੌਰਾਨ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ ਤੇ ਇਸ ਦਾ ਇਲਜ਼ਾਮ ਪਾਰਟੀ ਵੱਲੋਂ ਭਾਜਪਾ 'ਤੇ ਲਗਾਇਆ ਜਾ ਰਿਹਾ ਹੈ।
ਇਸ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਕਸ' 'ਤੇ ਪੋਸਟ ਕਰ ਭਾਜਪਾ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਪੋਸਟ ਕਰ ਲਿਖਿਆ, ''ਭਾਜਪਾ ਨੇ ਅੱਜ ਆਪਣੇ ਅਹੁਦੇਦਾਰਾਂ ਤੋਂ ਅਰਵਿੰਦ ਕੇਜਰੀਵਾਲ ਜੀ 'ਤੇ ਹਮਲਾ ਕਰਵਾਉਣ ਦੀ ਕੋਸ਼ਿਸ਼ ਕੀਤੀ ਹੈ। ਕੇਜਰੀਵਾਲ ਜੀ ਨੂੰ ਲੋਕਾਂ ਦਾ ਜੋ ਸਮਰਥਨ ਮਿਲ ਰਿਹਾ ਹੈ, ਉਹ ਭਾਜਪਾ ਤੋਂ ਬਰਦਾਸ਼ਤ ਨਹੀਂ ਹੋ ਰਿਹਾ। ਇਨ੍ਹਾਂ ਲੋਕਾਂ ਨੇ ਪਹਿਲਾਂ ਜੇਲ੍ਹ ਵਿੱਚ ਉਨ੍ਹਾਂ ਦੇ ਕਤਲ ਦੀ ਸਾਜ਼ਿਸ਼ ਰਚੀ, ਉਸ ਵਿੱਚ ਕਾਮਯਾਬ ਨਹੀਂ ਹੋ ਸਕੇ ਤਾਂ ਅਜਿਹੇ ਹਮਲੇ ਕੀਤੇ ਜਾ ਰਹੇ ਹਨ।''
ਉਨ੍ਹਾਂ ਅੱਗੇ ਲਿਖਿਆ, ''ਭਾਜਪਾ ਚਾਹੇ ਕਿੰਨੀਆਂ ਵੀ ਕੋਸ਼ਿਸ਼ਾਂ ਕਰ ਲਵੇ ਪਰ ਅਰਵਿੰਦ ਕੇਜਰੀਵਾਲ ਜੀ ਦੀ ਲੋਕਪ੍ਰਿਅਤਾ ਨੂੰ ਘਟਾਉਣ ਅਤੇ ਉਨ੍ਹਾਂ ਨੂੰ ਹਰਾਉਣ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਵੇਗੀ। ਜਨਤਾ ਅਰਵਿੰਦ ਕੇਜਰੀਵਾਲ ਜੀ ਦੇ ਨਾਲ ਹੈ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਾਬਾ ਸਿੱਦਕੀ ਕਤ.ਲਕਾਂ.ਡ ਦਾ ਪੰਜਾਬ ਕੁਨੈਕਸ਼ਨ ਆਇਆ ਸਾਹਮਣੇ, ਪੁਲਸ ਨੇ ਸਹੁਰੇ ਘਰੋਂ ਚੁੱਕ ਲਿਆ 'ਸੁਜੀਤ'
NEXT STORY