ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਫ਼ੈਸਲਾ ਕੀਤਾ ਕਿ ਉਹ 1 ਫਰਵਰੀ ਤੋਂ ‘ਪੰਜਾਬ ਬਚਾਓ’ ਯਾਤਰਾ ਕੱਢ ਕੇ ‘ਆਪ’ ਸਰਕਾਰ ਦੇ ਹਰ ਮੁਹਾਜ਼ ’ਤੇ ਫੇਲ੍ਹ ਹੋਣ ਨੂੰ ਬੇਨਕਾਬ ਕਰੇਗੀ। ਇਹ ਫੈਸਲਾ 'ਪੰਜਾਬ ਬਚਾਓ ਯਾਤਰਾ' ਦਾ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ।
ਇਹ ਵੀ ਪੜ੍ਹੋ : ਡੇਰਾ ਬਾਬਾ ਨਾਨਕ 'ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਗੋਲੀਆਂ ਮਾਰ ਵਿਅਕਤੀ ਦਾ ਕੀਤਾ ਕਤਲ
ਇਸ ਦੌਰਾਨ ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਰੇ ਪੰਜਾਬ ਨੂੰ 15 ਸਾਲ ਹਰੇਕ ਪੱਖ ਤੋਂ ਲੁੱਟ ਕੇ ਅਕਾਲੀ ਦਲ ਬਾਦਲ ਨੇ ਬੋਲਿਆ ਵੱਡਾ ਸੱਚ... ਵੋਟਾਂ ਤੋਂ ਪਹਿਲਾਂ ਪੂਰੇ ਪੰਜਾਬ 'ਚ 'ਅਕਾਲੀ ਦਲ ਤੋਂ ਪੰਜਾਬ ਬਚਾਲੋ' ਯਾਤਰਾ ਸ਼ੁਰੂ ਕਰਨ ਦਾ ਐਲਾਨ... ਇਸ ਦੀ ਮੁਆਫ਼ੀ ਕਦੇ ਫੇਰ ਮੰਗ ਲੈਣਗੇ...
ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਵਾਉਣ ਦੀ ਮਿਲੀ ਭਿਆਨਕ ਸਜ਼ਾ, 20 ਦੇ ਕਰੀਬ ਲੋਕਾਂ ਨੇ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਡਿਆ
ਜ਼ਿਕਰਯੋਗ ਹੈ ਕਿ 'ਪੰਜਾਬ ਬਚਾਓ ਯਾਤਰਾ' ਦਾ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਕੋਰ ਕਮੇਟੀ ਨੇ ਫੈਸਲਾ ਕੀਤਾ ਕਿ ਪਾਰਟੀ 1 ਫਰਵਰੀ ਤੋਂ ‘ਪੰਜਾਬ ਬਚਾਓ’ ਯਾਤਰਾ ਸ਼ੁਰੂ ਕਰ ਕੇ ‘ਆਪ’ ਸਰਕਾਰ ਵੱਲੋਂ ਕਿਸਾਨਾਂ, ਸਮਾਜ ਦੇ ਕਮਜ਼ੋਰ ਵਰਗਾਂ, ਉਦਯੋਗ ਤੇ ਵਪਾਰ, ਨੌਜਵਾਨਾਂ ਅਤੇ ਸਰਕਾਰੀ ਮੁਲਾਜ਼ਮਾਂ ਸਮੇਤ ਸਮਾਜ ਦੇ ਹਰ ਵਰਗ ਨਾਲ ਕੀਤੇ ਧੋਖੇ ਨੂੰ ਬੇਨਕਾਬ ਕਰੇਗੀ। ਇਹ ਵੀ ਫ਼ੈਸਲਾ ਲਿਆ ਗਿਆ ਕਿ ਸੁਖਬੀਰ ਸਿੰਘ ਬਾਦਲ ਯਾਤਰਾ ਦੀ ਅਗਵਾਈ ਕਰਨਗੇ ਅਤੇ ਉਹ ਹਰ ਹਲਕੇ ਵਿਚ ਦੋ ਦਿਨ ਗੁਜ਼ਾਰਨ ਸਮੇਤ ਸਾਰੇ 117 ਹਲਕਿਆਂ ਨੂੰ ਕਵਰ ਕਰਨਗੇ। ਉਨ੍ਹਾਂ ਕਿਹਾ ਪੰਜਾਬ ਤੇ ਇਸ ਦੇ ਲੋਕਾਂ ਦੀਆਂ ਸਾਰੀਆਂ ਮੁਸ਼ਕਿਲਾਂ ਨੂੰ ਉਭਾਰਨ ਲਈ ਸਾਰੇ ਪ੍ਰਮੁੱਖ ਕਸਬਿਆਂ ਤੇ ਸ਼ਹਿਰਾਂ ਵਿਚ ਸੈਮੀਨਾਰ ਕਰਵਾਏ ਜਾਣਗੇ।
ਪਾਰਟੀ ਨੇ ਇਹ ਵੀ ਫੈਸਲਾ ਲਿਆ ਕਿ ਪੰਜਾਬ ਤੇ ਇਸ ਦੇ ਲੋਕਾਂ ਦੀਆਂ ਸਾਰੀਆਂ ਮੁਸ਼ਕਿਲਾਂ ਨੂੰ ਉਭਾਰਨ ਲਈ ਸਾਰੇ ਪ੍ਰਮੁੱਖ ਕਸਬਿਆਂ ਤੇ ਸ਼ਹਿਰਾਂ ਵਿਚ ਸੈਮੀਨਾਰ ਕਰਵਾਏ ਜਾਣਗੇ। ਮੀਟਿੰਗ ਵਿਚ ਕਿਹਾ ਗਿਆ ਕਿ ਜਿਸ ਤਰੀਕੇ ਸੰਘੀ ਢਾਂਚਾ ਕਮਜ਼ੋਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਉਸੇ ਤਰੀਕੇ ਖੇਤਰੀ ਪਾਰਟੀਆਂ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਪਾਰਟੀ ਨੇ ਕਿਹਾ ਕਿ ਪੰਜਾਬ ਨੂੰ ਇਸਦੀ ਰਾਜਧਾਨੀ ਅਤੇ ਦਰਿਆਈ ਪਾਣੀਆਂ ਤੋਂ ਵਿਰਵਾ ਕਰਨ ਸਮੇਤ ਇਸਦੇ ਸਾਰੇ ਮੁੱਦਿਆਂ ’ਤੇ ਸੈਮੀਨਾਰਾਂ ਵਿਚ ਚਰਚਾ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ 'ਚ ਪੈਟਰੋਲ-ਡੀਜ਼ਲ 'ਤੇ ਲੱਗੀਆਂ ਸ਼ਰਤਾਂ ਨਾਲ ਜੁੜੀ ਅਹਿਮ ਖ਼ਬਰ, ਲਿਆ ਗਿਆ ਇਹ ਫ਼ੈਸਲਾ
NEXT STORY