ਪਟਿਆਲਾ : ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਬੀਤੇ ਦਿਨ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ। ਮੁੱਖ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕਰ ਕੇ ਦਾਖ਼ਲ ਮਰੀਜ਼ਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਹਸਪਤਾਲ ਦੀ ਸਥਿਤੀ ਬਾਰੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਟੋਲ ਪਲਾਜ਼ੇ ਅਜੇ ਨਹੀਂ ਹੋਣਗੇ ਬੰਦ, ਜਾਣੋ ਕੀ ਹੈ ਕਾਰਨ
ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਚਨਚੇਤ ਦੌਰੇ ਮੌਕੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੇ ਰੋ-ਰੋ ਕੇ ਸ਼ਿਕਾਇਤਾਂ ਦੇ ਅੰਬਾਰ ਲਗਾ ਦਿੱਤੇ। ਇਸ ਦੌਰਾਨ ਇਕ ਮਰੀਜ਼ ਦਾ ਰਿਸ਼ਤੇਦਾਰ ਤਾਂ ਮੁੱਖ ਮੰਤਰੀ ਸਾਹਮਣੇ ਫੁੱਟ-ਫੁੱਟ ਕੇ ਰੋ ਪਿਆ। ਉਸ ਨੇ ਕਿਹਾ ਕਿ ਡਾਕਟਰ ਉਸ ਦੀ ਕੋਈ ਸੁਣਵਾਈ ਨਹੀਂ ਕਰ ਰਹੇ। ਉਹ ਮੁੱਖ ਮੰਤਰੀ ਅੱਗੇ ਵਾਰ-ਵਾਰ ਹੱਥ ਜੋੜ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ 1 ਕਰੋੜ ਦੀ ਰਿਸ਼ਵਤ ਠੁਕਰਾਉਣ ਵਾਲੇ AIG ਮਨਮੋਹਨ ਕੁਮਾਰ ਨੂੰ ਕਰੇਗੀ ਸਨਮਾਨਿਤ
ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਉਸ ਨੂੰ ਭਰੋਸਾ ਦੁਆਇਆ ਕਿ ਡਾਕਟਰ ਉਸ ਦੇ ਮਰੀਜ਼ ਦਾ ਇਲਾਜ ਕਰਨਗੇ। ਇਸ ਤੋਂ ਬਾਅਦ ਉਹ ਮੁੱਖ ਮੰਤਰੀ ਦੇ ਪੈਰੀਂ ਪੈ ਗਿਆ। ਮੁੱਖ ਮੰਤਰੀ ਨੇ ਵੀ ਉਸ ਨੂੰ ਘੁੱਟ ਕੇ ਸੀਨੇ ਨਾਲ ਲਾ ਲਿਆ ਅਤੇ ਇਲਾਜ ਦਾ ਪੂਰਾ ਭਰੋਸਾ ਦਿੱਤਾ। ਮਰੀਜ਼ਾਂ ਨੇ ਮੁੱਖ ਮੰਤਰੀ ਕੋਲ ਦਵਾਈਆਂ ਦੀ ਘਾਟ ਦੀਆਂ, ਡਾਕਟਰਾਂ, ਗੰਦਗੀ, ਸਟਾਫ਼ ਵੱਲੋਂ ਨਾ ਪੁੱਛਣ ਸਮੇਤ ਸੈਂਕੜੇ ਸ਼ਿਕਾਇਤਾਂ ਕੀਤੀਆਂ। ਮੁੱਖ ਮੰਤਰੀ ਮਾਨ ਨੇ ਸ਼ਿਕਾਇਤਾਂ ਸੁਣ ਕੇ ਡਾਕਟਰਾਂ ਨੂੰ ਪ੍ਰਿੰਸੀਪਲ ਤੇ ਮੈਡੀਕਲ ਸਪੁਰੀਡੈਂਟ ਨੂੰ ਇਨ੍ਹਾਂ ਦਾ ਸੁਧਾਰ ਕਰਨ ਦੇ ਹੁਕਮ ਦਿੱਤੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਹੋਲਸੇਲਰ ਸਮੱਗਲਰਾਂ ਦਾ ਪਤਾ ਲਗਾਉਣ ’ਚ ਖੂਫ਼ੀਆ ਏਜੰਸੀਆਂ ਨਾਕਾਮ, BSF ਨੇ 3 ਦਿਨਾਂ ’ਚ ਫੜੇ 3 ਡਰੋਨ
NEXT STORY