ਚੰਡੀਗੜ੍ਹ : ਨਾਜਾਇਜ਼ ਕਬਜ਼ੇ ਕਰਨ ਵਾਲੇ ਰਸੂਖ਼ਦਾਰ ਲੋਕਾਂ ਨੂੰ ਮੁੱਖ ਮੰਤਰੀ ਮਾਨ ਵੱਲੋਂ ਸਿੱਧੀ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਇਨ੍ਹਾਂ ਲੋਕਾਂ ਨੇ ਕਬਜ਼ੇ ਨਾ ਛੱਡੇ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਬਾਰੇ ਮੁੱਖ ਮੰਤਰੀ ਮਾਨ ਵੱਲੋਂ ਇਕ ਟਵੀਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਜ਼ਿਮਨੀ ਚੋਣ ਪਿੱਛੋਂ ਹੁਣ ਜਲੰਧਰ 'ਚ ਜਲਦ ਹੀ ਪ੍ਰਸ਼ਾਸਨਿਕ ਫੇਰਬਦਲ ਦੀ ਸੰਭਾਵਨਾ
ਆਪਣੇ ਟਵੀਟ 'ਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਜਿਹੜੇ ਰਸੂਖ਼ਦਾਰ ਲੋਕਾਂ ਨੇ ਪੰਜਾਬ 'ਚ ਪੰਚਾਇਤੀ, ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਨੂੰ ਅਪੀਲ ਹੈ ਕਿ ਉਹ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, ਜਾਣੋ 22 ਤਾਰੀਖ਼ ਤੱਕ ਕਿਹੋ ਜਿਹਾ ਰਹੇਗਾ ਮੌਸਮ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਜੂਨ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੈਨੇਡਾ ਨੇ ਖੋਲ੍ਹੇ ਨਾਬਾਲਗ ਬੱਚਿਆਂ ਲਈ ਮਾਈਨਰ ਸਟੱਡੀ ਵੀਜ਼ਾ, ਜਲਦ ਕਰੋ ਅਪਲਾਈ
NEXT STORY