ਮੋਹਾਲੀ/ਸੰਗਰੂਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅਚਾਨਕ ਵਿਗੜਨ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਸੰਗਰੂਰ ਵਿੱਚ ਮੁੱਖ ਮੰਤਰੀ ਦਾ ਬਲੱਡ ਪ੍ਰੈਸ਼ਰ (BP) ਅਚਾਨਕ ਵੱਧ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਮੁੱਢਲਾ ਚੈੱਕਅਪ ਕੀਤਾ ਗਿਆ। ਹਾਲਤ ਵਿੱਚ ਸੁਧਾਰ ਨਾ ਹੁੰਦਾ ਦੇਖ ਉਨ੍ਹਾਂ ਨੂੰ ਤੁਰੰਤ ਹੈਲੀਕਾਪਟਰ ਰਾਹੀਂ ਮੋਹਾਲੀ ਲਿਆਂਦਾ ਗਿਆ, ਜਿੱਥੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਜਾਰੀ ਹੈ।
ਹਸਪਤਾਲ ਪ੍ਰਬੰਧਕਾਂ ਵੱਲੋਂ ਜਾਰੀ ਬੁਲੇਟਿਨ ਅਨੁਸਾਰ ਮੁੱਖ ਮੰਤਰੀ ਨੂੰ ਰੁਟੀਨ ਚੈੱਕਅਪ ਲਈ ਲਿਆਂਦਾ ਗਿਆ ਸੀ ਅਤੇ ਉਨ੍ਹਾਂ ਦੇ ਸਾਰੇ ਲੋੜੀਂਦੇ ਟੈਸਟ ਕੀਤੇ ਗਏ ਹਨ। ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਸਥਿਰ ਹੈ ਪਰ ਉਨ੍ਹਾਂ ਨੂੰ ਬਹੁਤ ਜ਼ਿਆਦਾ ਥਕਾਵਟ ਦੀ ਸ਼ਿਕਾਇਤ ਹੈ। ਹਸਪਤਾਲ ਵਿੱਚ ਇਸ ਸਮੇਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਚੀਫ਼ ਸੈਕਟਰੀ ਵੀ ਮੌਜੂਦ ਹਨ।
ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
NEXT STORY