ਚੰਡੀਗੜ੍ਹ/ਜਲੰਧਰ, (ਅੰਕੁਰ, ਧਵਨ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਆ ਰਹੇ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ‘ਐਕਸ’ ’ਤੇ ਉਨ੍ਹਾਂ ਦੇ ਸਵਾਗਤ ਸਬੰਧੀ ਪੋਸਟ ਪਾਉਂਦਿਆਂ ਪੰਜਾਬ ਲਈ ਵੱਡਾ ਐਲਾਨ ਕਰਨ ਦੀ ਉਮੀਦ ਪ੍ਰਗਟਾਈ ਹੈ।

ਉਨ੍ਹਾਂ ਨੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆ ਰਹੇ ਹਨ, ਮੈਂ ਉਨ੍ਹਾਂ ਦਾ ਸਵਾਗਤ ਕਰਦਾ ਹਾਂ। ਮੇਰੀ ਸਿਹਤ ਠੀਕ ਨਹੀਂ ਹੈ, ਨਹੀਂ ਤਾਂ ਮੈਂ ਖ਼ੁਦ ਆ ਕੇ ਜਿੰਨੇ ਵੀ ਹੜ੍ਹ ਪ੍ਰਭਾਵਿਤ ਇਲਾਕੇ ਹਨ, ਉਨ੍ਹਾਂ ਦਾ ਮੁਆਇਨਾ ਕਰਵਾਉਂਦਾ। ਮੈਂ ਉਮੀਦ ਕਰਦਾ ਹਾਂ ਕਿ ਪ੍ਰਧਾਨ ਮੰਤਰੀ ਪੰਜਾਬ ਤੇ ਪੰਜਾਬੀਆਂ ਨੂੰ ਕੁਦਰਤੀ ਆਫ਼ਤ ਤੋਂ ਹੋਏ ਨੁਕਸਾਨ ਨੂੰ ਰਾਹਤ ਦੇਣ ਲਈ ਕੁਝ ਨਾ ਕੁਝ ਵਧੀਆ ਪੈਕੇਜ ਜਾਂ ਐਲਾਨ ਕਰ ਕੇ ਜਾਣਗੇ।
ਦਿੱਲੀ ਗੁਰਦੁਆਰਾ ਕਮੇਟੀ ਨੇ ਘੋਨੇਵਾਲ ’ਚ ਧੁੱਸੀ ਬੰਨ੍ਹ ਨੂੰ ਪੂਰਨ ਵਾਲੀ ਸੰਗਤ ਲਈ ਲਗਾਇਆ ਲੰਗਰ: ਕਾਲਕਾ, ਕਾਹਲੋਂ
NEXT STORY