ਟਾਂਡਾ/ਹੁਸ਼ਿਆਰਪੁਰ (ਵਰਿੰਦਰ ਪੰਡਿਤ, ਮੋਮੀ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਟਾਂਡਾ ਦੇ ਵੜੈਚ ਫਾਰਮ ਵਿਚ ਆਯੋਜਿਤ ਕੀਤੇ ਗਏ ਤੀਆਂ ਦੇ ਤਿਉਹਾਰ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਖ਼ਾਸ ਮੌਕੇ ਟਾਂਡਾ ਅਤੇ ਆਸਪਾਸ ਦੇ ਖੇਤਰ ਦੀਆਂ ਮਹਿਲਾਵਾਂ ਲਈ ਤੀਆਂ ਦੇ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ। ਡ. ਗੁਰਪ੍ਰੀਤ ਕੌਰ ਦਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵਿਧਾਇਕ ਜਸਵੀਰ ਸਿੰਘ ਰਾਜਾ, ਉਨ੍ਹਾਂ ਦੀ ਪਤਨੀ ਰਮਨਦੀਪ ਕੌਰ ਸਮੇਤ ਹੋਰਨਾਂ ਔਰਤਾਂ ਨੇ ਭਰਵਾਂ ਸਵਾਗਤ ਕੀਤਾ।

ਤੀਆਂ ਦਾ ਇਹ ਤਿਉਹਾਰ ਸਾਡੇ ਸਮਾਜ ਵਿਚ ਮਹਿਲਾਵਾਂ ਦੇ ਉਤਸ਼ਾਹ ਅਤੇ ਸਮਰਪਣ ਦਾ ਪ੍ਰਤੀਕ ਹੈ ਅਤੇ ਇਸ ਵਾਰ ਇਸ ਆਯੋਜਨ ਨੂੰ ਹੋਰ ਖ਼ਾਸ ਬਣਾਉਣ ਲਈ ਮੁੱਖ ਮੰਤਰੀ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਦੀ ਮੌਜੂਦਗੀ ਇਕ ਵਿਸ਼ੇਸ਼ ਮਹੱਤਵ ਰੱਖੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿਚ ਖੇਤਰ ਦੀਆਂ ਮਹਿਲਾਵਾਂ ਲਈ ਕਈ ਸੱਭਿਆਚਾਰਕ ਅਤੇ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ, ਜਿਸ ਨਾਲ ਉਹ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੁੜਿਆ ਮਹਿਸੂਸ ਕਰਨਗੀਆਂ। ਵਿਧਾਇਕ ਨੇ ਲੋਕਾਂ ਨੂੰ ਇਸ ਸਮਾਗਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।








ਇਹ ਵੀ ਪੜ੍ਹੋ- ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ, 2 ਸਤੰਬਰ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਪੰਜਾਬ ਸਰਕਾਰ ਨੇ ਇਸ ਵਿਭਾਗ ਦੇ ਅਫ਼ਸਰ ਕੀਤੇ ਇਧਰੋਂ-ਉਧਰ, ਪੜ੍ਹੋ ਪੂਰੀ ਸੂਚੀ
NEXT STORY