ਬਠਿੰਡਾ : ਆਮ ਆਦਮੀ ਪਾਰਟੀ ਵੱਲੋਂ 17 ਦਸੰਬਰ ਨੂੰ ਬਠਿੰਡਾ ਵਿਖੇ ‘ਵਿਕਾਸ ਕ੍ਰਾਂਤੀ ਰੈਲੀ’ ਕੀਤੀ ਜਾਵੇਗੀ। ਇਸ ਰੈਲੀ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਾਮਲ ਹੋਣਗੇ। ਦੋਵੇਂ ਮੁੱਖ ਮੰਤਰੀ ਬਠਿੰਡਾ ਲਈ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ‘ਵਿਕਾਸ ਕ੍ਰਾਂਤੀ ਰੈਲੀ’ ਰਾਹੀਂ ਉਹ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਨੂੰ ਹੁਲਾਰਾ ਦੇਣ ਲਈ ਕੰਮ ਕਰ ਰਹੀ ਹੈ। ਇਸ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਬਠਿੰਡਾ ਵਿੱਚ ਨਵੇਂ ਬੱਸ ਸਟੈਂਡ, ਮਲਟੀਪਰਪਜ਼ ਆਡੀਟੋਰੀਅਮ ਅਤੇ 50 ਬੈੱਡਾਂ ਵਾਲੇ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ।
ਇਹ ਵੀ ਪੜ੍ਹੋ : ਲੋਕਾਂ ਨੂੰ ਵੱਡੀ ਰਾਹਤ, ਅੱਜ ਤੋਂ ਏ. ਸੀ. ਬੱਸਾਂ ’ਚ ਵੀ ਆਮ ਕਿਰਾਇਆ
ਉਹ ਬਠਿੰਡਾ ਦੇ ਪੇਂਡੂ ਖੇਤਰਾਂ ਲਈ ਸੀਵਰੇਜ ਅਤੇ ਸੜਕਾਂ ਨਾਲ ਸਬੰਧਿਤ ਕੰਮਾਂ ਦਾ ਵੀ ਨੀਂਹ ਪੱਥਰ ਰੱਖਣਗੇ। ਪੰਜਾਬ ਦੇ ਪੇਂਡੂ ਖੇਤਰਾਂ ਨੂੰ ਸੀਵਰੇਜ ਸਿਸਟਮ ਨਾਲ ਲੈਸ ਕਰਨਾ, ਪੀਣ ਵਾਲਾ ਪਾਣੀ, ਮਲਟੀਪਰਪਜ਼ ਹਾਲ , ਚੰਗੀ ਸਿੱਖਿਆ ਤੇ ਸਿਹਤ ਵਿਵਸਥਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਲਈ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਹ ਹਰ ਜ਼ਿਲ੍ਹੇ ਲਈ ਕਰੋੜਾਂ ਰੁਪਏ ਦੇ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰ ਰਹੀ ਹੈ।
ਇਹ ਵੀ ਪੜ੍ਹੋ : ਹਾਈ ਕੋਰਟ ਨੇ ਕੈਨੇਡੀਅਨ NRI ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਬਿਆਨ ਦੇਣ ਦੀ ਦਿੱਤੀ ਇਜਾਜ਼ਤ
ਪੰਜਾਬ ਦੇ ਲੋਕਾਂ ਨੇ ਜਿਸ ਉਮੀਦ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਨੂੰ ਪੂਰਾ ਕਰਨ ਲਈ ਮਾਨ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਪੰਜਾਬ ਦੀ ਤਰੱਕੀ ਲਈ ਉਹ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਇਨਕਲਾਬੀ ਏਜੰਡੇ ਨੂੰ ਲਾਗੂ ਕਰ ਰਹੀ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰਸਿਮਰਤ ਬਾਦਲ ਨੇ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ, ਬਠਿੰਡਾ-ਦਿੱਲੀ ਸ਼ਤਾਬਦੀ ਮੁੜ ਸ਼ੁਰੂ ਕਰਨ ਦੀ ਵੀ ਕੀਤੀ ਅਪੀਲ
NEXT STORY