ਜਲੰਧਰ (ਧਵਨ)– ਈ. ਡੀ. ਵੱਲੋਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਏ ਜਾਣ ਤੋਂ ਬਾਅਦ ਹੁਣ ਕੌਮੀ ਪੱਧਰ ’ਤੇ ਲੋਕ ਸਭਾ ਚੋਣਾਂ ਵਿਚ ਪ੍ਰਚਾਰ ਦੀ ਜ਼ਿੰਮੇਵਾਰੀ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਭਾਲਣੀ ਪਵੇਗੀ। ਮੁੱਖ ਮੰਤਰੀ ਦੇ ਨਾਲ ਹੁਣ ਚੋਣ ਪ੍ਰਚਾਰ ’ਤੇ ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਤੇ ਹੋਰ ਨੇਤਾ ਜਾਣਗੇ। ਇਸ ਤੋਂ ਪਹਿਲਾਂ ਹੋਰਨਾਂ ਸੂਬਿਆਂ ਵਿਚ ਚੋਣ ਪ੍ਰਚਾਰ ਕਰਨ ਲਈ ਕੇਜਰੀਵਾਲ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਜਾ ਰਹੇ ਸਨ ਅਤੇ 2 ਮੁੱਖ ਮੰਤਰੀਆਂ ਦੀ ਮੌਜੂਦਗੀ ਜਨਤਾ ਨੂੰ ਕਾਫੀ ਪ੍ਰਭਾਵਿਤ ਕਰ ਰਹੀ ਸੀ।
ਇਹ ਖ਼ਬਰ ਵੀ ਪੜ੍ਹੋ - ਜਾਂਚ ਏਜੰਸੀਆਂ ਦੀ ਕਾਰਵਾਈ ਕਾਰਨ 5 ਮੁੱਖ ਮੰਤਰੀਆਂ ਨੂੰ ਛੱਡਣੀ ਪਈ ਹੈ ਕੁਰਸੀ, ਹੁਣ ਕੇਜਰੀਵਾਲ 'ਤੇ ਟਿਕੀਆਂ ਨਜ਼ਰਾਂ
ਪੱਤਰਕਾਰਾਂ ਨੇ ਅੱਜ ਜਦੋਂ ਭਗਵੰਤ ਮਾਨ ਨੂੰ ਇਸ ਸਬੰਧੀ ਪੁੱਛਿਆ ਕਿ ਕੀ ਹੁਣ ਉਹ ਦੋਹਰੀ ਜ਼ਿੰਮੇਵਾਰੀ ਨਿਭਾਉਣ ਲਈ ਤਿਆਰ ਹਨ ਤਾਂ ਮੁੱਖ ਮੰਤਰੀ ਨੇ ਜਵਾਬ ਦਿੱਤਾ ਕਿ ਉਹ ਕੇਜਰੀਵਾਲ ਦੇ ਨਾਲ ਸੂਬਿਆਂ ’ਚ ਚੋਣ ਸਭਾਵਾਂ ਵਿਚ ਹਿੱਸਾ ਲੈਂਦੇ ਰਹੇ ਹਨ। ਕੇਜਰੀਵਾਲ ਉਨ੍ਹਾਂ ਦੇ ਵੱਡੇ ਭਰਾ ਹਨ ਅਤੇ ਉਹ ਜਲਦੀ ਹੀ ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕਰਨਗੇ, ਜਿਸ ਵਿਚ ਲੋਕ ਸਭਾ ਚੋਣਾਂ ’ਚ ਚੋਣ ਪ੍ਰਚਾਰ ਸਬੰਧੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਪੁਲਸ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਲਿਆ ਹਿਰਾਸਤ 'ਚ
ਉਨ੍ਹਾਂ ਕਿਹਾ ਕਿ ਜੇ ਭਾਜਪਾ ਸਮਝਦੀ ਹੈ ਕਿ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਵਾ ਕੇ ਉਹ ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਜਾਂ ਪ੍ਰਚਾਰ ਨੂੰ ਰੋਕ ਲਵੇਗੀ ਤਾਂ ਇਹ ਉਸ ਦੀ ਗਲਤਫਹਿਮੀ ਹੈ। ਅਸੀਂ ਹੁਣ ਹੋਰ ਵੀ ਤੇਜ਼ੀ ਨਾਲ ਚੋਣ ਪ੍ਰਚਾਰ ਕਰਾਂਗੇ ਅਤੇ ਸਾਡੇ ਨੇਤਾ ਕੇਜਰੀਵਾਲ ਦਾ ਮਾਮਲਾ ਲੈ ਕੇ ਜਨਤਾ ਦੀ ਅਦਾਲਤ ਵਿਚ ਜਾਣਗੇ।
ਇਹ ਖ਼ਬਰ ਵੀ ਪੜ੍ਹੋ - ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਜਰੀਵਾਲ ਤੇ ਕਾਂਗਰਸ ਦੇ ਹੱਕ 'ਚ ਬੁਲੰਦ ਕੀਤੀ ਆਵਾਜ਼
ਮੁੱਖ ਮੰਤਰੀ ਭਗਵੰਤ ਮਾਨ ਲਈ ਹੁਣ ਅਗਨੀ ਪ੍ਰੀਖਿਆ ਵਾਲਾ ਸਮਾਂ ਰਹੇਗਾ। ਪੰਜਾਬ ਵਿਚ 13 ਲੋਕ ਸਭਾ ਸੀਟਾਂ ’ਤੇ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣਾ ਜਿੱਥੇ ਉਨ੍ਹਾਂ ਦੀ ਜ਼ਿੰਮੇਵਾਰੀ ਰਹੇਗੀ, ਉੱਥੇ ਹੀ ਗੁਜਰਾਤ, ਗੋਆ, ਦਿੱਲੀ ਤੇ ਹੋਰ ਸੂਬਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਰੈਲੀਆਂ ਵਿਚ ਹਿੱਸਾ ਲੈਣ ਦੀ ਜ਼ਿੰਮੇਵਾਰੀ ਵੀ ਉਨ੍ਹਾਂ ਦੇ ਮੋਢਿਆਂ ’ਤੇ ਆ ਜਾਵੇਗੀ ਕਿਉਂਕਿ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਹਨ। ਉਨ੍ਹਾਂ ਦੀ ਮੰਗ ਕਈ ਸੂਬਿਆਂ ਵਿਚ ਹੈ। ਅਜਿਹੀ ਸਥਿਤੀ ’ਚ ਉਨ੍ਹਾਂ ਨੂੰ ਹੁਣ ਹੋਰ ਸੂਬਿਆਂ ਵਿਚ ਵੀ ਪੂਰਾ ਸਮਾਂ ਦੇਣਾ ਪਵੇਗਾ। ਲੋਕ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ ਅਤੇ ਅਗਲੇ ਢਾਈ ਮਹੀਨੇ ਭਗਵੰਤ ਮਾਨ ਲਈ ਸਖਤ ਮਿਹਨਤ ਵਾਲੇ ਸਾਬਤ ਹੋਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੀ ਬਚਪਨ ਦੀਆਂ ਗਲਤੀਆਂ ਕਾਰਨ ਆਉਂਦੀ ਹੈ ਕਮਜ਼ੋਰੀ? ਜਾਣੋ ਪੂਰਾ ਸੱਚ
NEXT STORY