ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕਰਨਗੇ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਵਿੱਚ ਸਾਨਵੀ ਸੂਦ (ਰੂਪਨਗਰ), ਹਰਜਿੰਦਰ ਕੌਰ (ਜ਼ਿਲ੍ਹਾ ਪਟਿਆਲਾ), ਐੱਸ.ਡੀ.ਐਮ. ਖਮਾਣੋਂ ਸੰਜੀਵ ਕੁਮਾਰ, ਸੁਖਦੇਵ ਸਿੰਘ (ਪਠਾਨਕੋਟ), ਏਕਮਜੋਤ ਕੌਰ (ਪਟਿਆਲਾ), ਮੇਜਰ ਸਿੰਘ (ਤਰਨਤਾਰਨ), ਪਰਮਜੀਤ ਸਿੰਘ ਵੀ.ਡੀ.ਓ. ਪੁਰਸ਼ (ਬਰਨਾਲਾ), ਸਲੀਮ ਮੁਹੰਮਦ ਗੁਰਾਇਆ (ਜਲੰਧਰ) ਸ਼ਾਮਲ ਹਨ।
ਇਹ ਵੀ ਪੜ੍ਹੋ : CBSE ਨੇ ਖਿੱਚੀ ਬੋਰਡ ਪ੍ਰੀਖਿਆਵਾਂ ਦੀ ਤਿਆਰੀ, ਸਕੂਲ ਤੇ ਵਿਦਿਆਰਥੀਆਂ ਲਈ ਸਖ਼ਤ ਨਿਰਦੇਸ਼ ਜਾਰੀ
ਇਸ ਤੋਂ ਇਲਾਵਾ ਗਗਨਦੀਪ ਕੌਰ ਸਾਇੰਸ ਮਿਸਟ੍ਰੈਸ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨ (ਪਟਿਆਲਾ), ਸੁਖਪਾਲ ਸਿੰਘ ਸਾਇੰਸ ਮਾਸਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾਂ (ਬਰਨਾਲਾ), ਕਰਨਲ ਜਸਦੀਪ ਸੰਧੂ, ਸਲਾਹਕਾਰ ਕਮ ਪ੍ਰਿੰਸੀਪਲ ਡਾਇਰੈਕਟਰ, ਸਿਵਲ ਮਿਲਟਰੀ ਮਾਮਲੇ, ਹੈੱਡਕੁਆਰਟਰ ਪੱਛਮੀ ਕਮਾਂਡ ਅਤੇ ਸੰਤੋਸ਼ ਕੁਮਾਰ, ਕਮਾਂਡੈਂਟ, 7ਵੀਂ ਬਟਾਲੀਅਨ, ਐੱਨ.ਡੀ.ਆਰ.ਐੱਫ. ਬੀਬੀ ਵਾਲਾ (ਬਠਿੰਡਾ) ਸ਼ਾਮਲ ਹਨ।
ਇਹ ਵੀ ਪੜ੍ਹੋ : ਜਲੰਧਰ ਵਿਖੇ ਜਵਾਈ ਦੇ ਜਨਮ ਦਿਨ 'ਤੇ ਮਾਮੇ ਸਹੁਰੇ ਨੇ ਕਰ 'ਤਾ ਕਾਂਡ, ਵੀਡੀਓ ਵੇਖ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਵਾਰਦਾਤ : ਘਰ ਦੇ ਬਾਹਰ ਖੜ੍ਹੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ
NEXT STORY