ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਮਿਸ਼ਨ ਤਹਿਤ ਨਵੀਂ ਨਹਿਰ ਬਣਾਉਣ ਦੀ ਯੋਜਨਾ ਉਲੀਕੀ ਗਈ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਮਾਲਵਾ ਨਹਿਰ ਬਣਾਉਣ ਵਾਲੀ ਥਾਂ ਦਾ ਅੱਜ ਮੁਆਇਨਾ ਕਰਨਗੇ।
ਇਹ ਵੀ ਪੜ੍ਹੋ : PGI ਬਾਹਰ ਨਿਹੰਗ ਸਿੰਘ ਨੇ ਕੀਤੀ ਵੱਡੀ ਵਾਰਦਾਤ, ਮਗਰੋਂ ਚੌਰਾਹੇ 'ਤੇ ਖੜ੍ਹੇ ਹੋ ਲਹਿਰਾਈ ਤਲਵਾਰ
ਮੁੱਖ ਮੰਤਰੀ ਗਿੱਦੜਬਾਹਾ ਦੇ ਪਿੰਡ ਦੋਦਾ ਵਿਖੇ ਜਾਣਗੇ। ਉਨ੍ਹਾਂ ਨਾਲ ਸਥਾਨਕ ਪ੍ਰਸ਼ਾਸਨ ਅਤੇ ਸਿੰਚਾਈ ਵਿਭਾਗ ਦੇ ਅਫ਼ਸਰ ਵੀ ਮੌਜੂਦ ਰਹਿਣਗੇ। ਦੱਸਣਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਨੇ ਨਵੀਂ ਮਾਲਵਾ ਨਹਿਰ ਬਣਾਉਣ ਦਾ ਐਲਾਨ ਕੀਤਾ ਸੀ, ਜੋ ਕਿ ਰਾਜਸਥਾਨ ਫੀਡਰ ਦੇ ਨਾਲ-ਨਾਲ ਜਾਵੇਗੀ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਸਵਾਈਨ ਫਲੂ' ਦੇ ਪਹਿਲੇ ਕੇਸ ਦੀ ਪੁਸ਼ਟੀ, ਇਕ ਦਿਨ ਪਹਿਲਾਂ ਹੀ ਜਾਰੀ ਹੋਈ ਸੀ Advisory
ਇਹ ਨਹਿਰ ਹਰੀਕੇ ਹੈੱਡ ਤੋਂ ਰਾਜਸਥਾਨ ਬਾਰਡਰ ਤੱਕ ਬਣਾਈ ਜਾਵੇਗੀ। ਇਸ ਨਾਲ ਮਾਲਵੇ ਦੇ ਬਹੁਤੇ ਇਲਾਕਿਆਂ ਨੂੰ ਨਹਿਰ ਰਾਹੀਂ ਪਾਣੀ ਮਿਲਦਾ ਰਹੇਗਾ। ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਬਠਿੰਡਾ, ਅਬੋਹਰ, ਫਿਰੋਜ਼ਪੁਰ ਤੋਂ ਫਾਜ਼ਿਲਕਾਂ ਦੇ ਕਿਸਾਨਾਂ ਨੂੰ ਇਸ ਨਹਿਰ ਦਾ ਪਾਣੀ ਮਿਲੇਗਾ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਸਵਾਈਨ ਫਲੂ' ਦੇ ਪਹਿਲੇ ਕੇਸ ਦੀ ਪੁਸ਼ਟੀ, ਇਕ ਦਿਨ ਪਹਿਲਾਂ ਹੀ ਜਾਰੀ ਹੋਈ ਸੀ Advisory
ਯੂਨੀਵਰਸਿਟੀ ਅੰਦਰ ਵਾਪਰੇ ਹਾਦਸੇ 'ਚ ਲਾਈਬ੍ਰੇਰੀਅਨ ਦੀ ਹੋਈ ਦਰਦਨਾਕ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼ (ਵੀਡੀਓ)
NEXT STORY