ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਦੁਸਹਿਰੇ ਦੇ ਤਿਓਹਾਰ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਦੁਸਹਿਰੇ ਦਾ ਤਿਓਹਾਰ ਬੁਰਾਈ 'ਤੇ ਸੱਚਾਈ ਦੀ ਜਿੱਤ ਦਾ ਪ੍ਰਤੀਕ ਹੈ।
ਇਹ ਵੀ ਪੜ੍ਹੋ : ਸੁਖ਼ਨਾ ਝੀਲ 'ਤੇ ਹੋਣ ਵਾਲੇ 'ਏਅਰਸ਼ੋਅ' ਨੂੰ ਲੈ ਕੇ ਨਵੇਂ ਨਿਰਦੇਸ਼ ਜਾਰੀ, ਇਨ੍ਹਾਂ ਚੀਜ਼ਾਂ ਨੂੰ ਨਾਲ ਲਿਜਾਣ 'ਤੇ ਪਾਬੰਦੀ
ਇਸ ਮੌਕੇ ਮੁੱਖ ਮੰਤਰੀ ਮਾਨ ਨੇ ਨੇਕੀ ਤੇ ਸੱਚਾਈ ਦੀ ਰਾਹ 'ਤੇ ਚੱਲਣ ਦਾ ਪ੍ਰਣ ਕਰਨ ਲਈ ਕਿਹਾ। ਉਨ੍ਹਾਂ ਟਵੀਟ 'ਚ ਲਿਖਿਆ ਕਿ ਆਓ ਬੁਰਾਈਆਂ ਨੂੰ ਸਮਾਜ ਅਤੇ ਜੀਵਨ 'ਚੋਂ ਖ਼ਤਮ ਕਰੀਏ। ਦੱਸਣਯੋਗ ਹੈ ਕਿ ਪੰਜਾਬ ਸਮੇਤ ਪੂਰੇ ਦੇਸ਼ 'ਚ ਅੱਜ ਦੁਸਹਿਰੇ ਦਾ ਤਿਓਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਜਾਂਦੇ ਹਨ।
ਇਹ ਵੀ ਪੜ੍ਹੋ : ਫ਼ਰਾਰ ਗੈਂਗਸਟਰ ਦੀਪਕ ਟੀਨੂੰ ਖ਼ਿਲਾਫ਼ ਲੁੱਕ ਆਊਟ ਨੋਟਿਸ, CM ਮਾਨ ਬੋਲੇ-ਜਲਦ ਹੋਵੇਗਾ ਸਲਾਖ਼ਾਂ ਪਿੱਛੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਡੇਰਾਬੱਸੀ ਤੋਂ ਵੱਡੀ ਖ਼ਬਰ : ਦੁਸਹਿਰਾ ਮਨਾਉਣ ਲਈ ਗਰਾਊਂਡ 'ਚ ਰੱਖੇ ਪੁਤਲਿਆਂ ਨੂੰ ਅੱਗ ਲਾਉਣ ਦੀ ਕੋਸ਼ਿਸ਼
NEXT STORY