ਮੋਹਾਲੀ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 2 ਸਾਲ ਪੂਰੇ ਹੋਣ 'ਤੇ ਮੁੱਖ ਮੰਤਰੀ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕਾਂ ਨੇ ਅੱਜ ਦੇ ਦਿਨ 16 ਮਾਰਚ, 2022 ਨੂੰ 117 'ਚੋਂ 92 ਸੀਟਾਂ ਦਾ ਬਹੁਤ ਵੱਡਾ ਫ਼ਤਵਾ ਦਿੱਤਾ ਸੀ। ਉਮੀਦਾਂ ਅਤੇ ਰੰਗਲੇ ਪੰਜਾਬ ਦੀ ਸੋਚ ਨੂੰ ਲੈ ਕੇ ਲੋਕਾਂ ਨੇ ਸਾਡੇ 'ਤੇ ਜ਼ਿੰਮੇਵਾਰੀ ਪਾਈ ਸੀ ਅਤੇ ਅੱਜ ਦੇ ਦਿਨ ਹੀ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਰੋਹ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਡਿਫ਼ਾਲਟਰਾਂ ਨੂੰ ਵੱਡਾ ਝਟਕਾ, ਪਾਵਰਕਾਮ ਨੇ ਕਰ ਦਿੱਤੀ ਸਖ਼ਤ ਕਾਰਵਾਈ
ਉਨ੍ਹਾਂ ਕਿਹਾ ਕਿ ਇਸ ਮੌਕੇ ਅੱਜ ਉਹ ਆਪਣੀ ਪਤਨੀ ਸਮੇਤ ਗੁਰੂਘਰ ਵਿਖੇ ਨਤਮਸਤਕ ਹੋਏ ਹਨ ਅਤੇ ਅਰਦਾਸ ਕੀਤੀ ਹੈ ਕਿ ਪਰਮਾਤਮਾ ਨੇ ਉਨ੍ਹਾਂ 'ਤੇ ਜੋ ਜ਼ਿੰਮੇਵਾਰੀ ਪਾਈ ਹੈ, ਉਸ ਨੂੰ ਨਿਭਾਉਣ ਦਾ ਬਲ ਬਖ਼ਸ਼ੇ। ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਦੇਸ਼ 'ਚ ਇਸ ਵੇਲੇ ਲੋਕ ਸਭਾ ਚੋਣਾਂ ਦਾ ਮਾਹੌਲ ਹੈ ਅਤੇ ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਵੋਟ ਬਹੁਤ ਕੀਮਤੀ ਹੈ ਅਤੇ ਇਸ ਨੂੰ ਅਜਾਈਂ ਨਾ ਜਾਣ ਦਿੱਤਾ ਜਾਵੇ ਕਿਉਂਕਿ ਸਾਡੇ ਸ਼ਹੀਦਾਂ ਨੇ ਛੋਟੀਆਂ-ਛੋਟੀਆਂ ਉਮਰਾਂ 'ਚ ਦੇਸ਼ ਦੀ ਆਜ਼ਾਦੀ ਖ਼ਾਤਰ ਆਪਣੀਆਂ ਜਾਨਾਂ ਦਿੱਤੀਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ AAP ਸਰਕਾਰ ਦੇ 2 ਸਾਲ ਪੂਰੇ, CM ਮਾਨ ਗੁਰਦੁਆਰਾ ਸਾਹਿਬ ਵਿਖੇ ਟੇਕਣਗੇ ਮੱਥਾ
ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਨਾਮ ਦੀ ਨਹੀਂ, ਕੰਮਾਂ ਦੀ ਰਾਜਨੀਤੀ ਕਰਦੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 829 ਮੁਹੱਲਾ ਕਲੀਨਿਕ ਖੁੱਲ੍ਹ ਚੁੱਕੇ ਹਨ। 42,992 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਪੰਜਾਬ 'ਚ ਇੰਡਸਟਰੀ ਆ ਰਹੀ ਹੈ, ਸਕੂਲ ਆਫ ਐਮੀਨੈਂਸ ਬਣ ਚੁੱਕੇ ਹਨ, ਹਸਪਤਾਲਾਂ 'ਚ ਦਵਾਈਆਂ ਮੁਫ਼ਤ ਮਿਲਣ ਲੱਗ ਗਈਆਂ ਹਨ, ਬਿਜਲੀ ਦੇ ਬਿੱਲ ਲੋਕਾਂ ਦੇ ਜ਼ੀਰੋ ਆ ਰਹੇ ਹਨ, ਬਜ਼ੁਰਗਾਂ ਲਈ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ।
ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ 'ਚ ਵੀ ਪੰਜਾਬੀਆਂ ਨੂੰ ਵੱਡੀਆਂ ਖ਼ੁਸ਼ਖ਼ਬਰੀਆਂ ਮਿਲਣਗੀਆਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਲੋਕ ਸਾਡੇ ਕੰਮਾਂ 'ਤੇ ਮੋਹਰ ਲਾਉਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਹਿਮ ਖ਼ਬਰ: ਇਸ ਤਾਰੀਖ਼ ਤੋਂ ਆਦਮਪੁਰ ਏਅਰਪੋਰਟ ਤੋਂ ਹਿੰਡਨ, ਨਾਂਦੇੜ ਤੇ ਬੈਂਗਲੁਰੂ ਲਈ ਘਰੇਲੂ ਉਡਾਣਾਂ ਹੋਣਗੀਆਂ ਸ਼ੁਰੂ
NEXT STORY