ਚੰਡੀਗੜ੍ਹ (ਭਾਸ਼ਾ): ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਦਫ਼ਤਰ ਲਈ ਚੰਡਗੜ੍ਹ ਵਿਚ ਜ਼ਮੀਨ ਅਲਾਟ ਕਰਨ ਦੀ ਮੰਗ ਕੀਤੀ ਹੈ। 'ਆਪ' ਨੇ ਕਿਹਾ ਕਿ ਉਹ ਇਕ ਰਾਸ਼ਟਰੀ ਪਾਰਟੀ ਹੈ ਤੇ ਪੰਜਾਬ ਵਿਚ ਉਸ ਕੋਲ ਵਿਸ਼ਾਲ ਬਹੁਮਤ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤਾਂ ਲਈ ਵੱਡੇ ਪੱਧਰ ‘ਤੇ ਰਾਹਤ ਕਾਰਜ ਜਾਰੀ, ਚੁੱਕੇ ਜਾ ਰਹੇ ਇਹ ਕਦਮ
ਮੁੱਖ ਮੰਤਰੀ ਤੇ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਰਾਜਪਾਲ ਨੂੰ ਲਿਖੇ ਪੱਤਰ ਵਿਚ ਕਿਹਾ, "ਸੂਬੇ ਦੇ ਸਾਰੇ 7 ਰਾਜਸਭਾ ਮੈਂਬਰ 'ਆਪ' ਦੇ ਹਨ। ਚੰਡੀਗੜ੍ਹ ਨਗਰ ਨਿਗਮ ਵਿਚ ਵੀ 35 ਵਿਚੋਂ 14 ਕੌਂਸਲਰ ਸਾਡੇ ਹਨ। ਆਮ ਆਦਮੀ ਪਾਰਟੀ ਪੰਜਾਬ ਤੇ ਚੰਡੀਗੜ੍ਹ ਵਿਚ ਲੋਕਾਂ ਦੀ ਸਭ ਤੋਂ ਮਨਪਸੰਦ ਪਾਰਟੀ ਹੈ।" ਬਿਆਨ ਮੁਤਾਬਕ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਰਾਜਪਾਲ ਨੂੰ ਪੱਤਰ ਲਿਖਿਆ ਸੀ, ਪਰ ਰਾਜਪਾਲ ਵੱਲੋਂ ਕੋਈ ਜਵਾਬ ਨਹੀਂ ਮਿਲਿਆ, ਜੋ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ। ਮਾਨ ਨੇ ਪੱਤਰ ਵਿਚ ਲਿਖਿਆ, "ਪਾਰਟੀ ਦਫ਼ਤਰ ਲਈ ਜ਼ਮੀਨ ਅਲਾਟ ਕਰਨ ਨੂੰ ਲੈ ਕੇ ਕਈ ਵਾਰ ਪੱਤਰ ਲਿਖਣ ਤੋਂ ਬਾਅਦ ਵੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਈ ਜਵਾਬ ਨਹੀਂ ਮਿਲਿਆ। ਖੇਤਰੀ ਪਾਰਟੀ ਸ਼੍ਰੋਮਣਈ ਅਕਾਲੀ ਦਲ ਕੋਲ ਸੈਕਟਰ 28 ਵਿਚ 3 ਏਕੜ ਜ਼ਮੀਨ ਹੈ। ਕਾਂਗਰਸ ਨੂੰ ਸੈਕਟਰ 15 ਵਿਚ 1 ਏਕੜ ਤੋਂ ਵੱਧ ਜ਼ਮੀਨ ਅਲਾਟ ਕੀਤੀ ਗਈ ਹੈ ਤੇ ਭਾਰਤੀ ਜਨਤਾ ਪਾਰਟੀ ਕੋਲ ਸੈਕਟਰ 33 ਤੇ 37 ਵਿਚ ਦੋ ਥਾਵਾਂ 'ਤੇ ਜ਼ਮੀਨ ਹੈ।"
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਗੈਂਗਸਟਰਾਂ ਤੇ ਪੁਲਸ ਵਿਚਾਲੇ ਹੋਇਆ ਮੁਕਾਬਲਾ, ਤਾੜ-ਤਾੜ ਚੱਲੀਆਂ ਗੋਲ਼ੀਆਂ
ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਨ ਦੀ 'ਚੁੱਪ' ਦਾ ਮਤਲਬ ਹੈ ਕਿ ਉਹ ਵਿਤਕਰਾ ਕਰ ਰਿਹਾ ਹੈ ਤੇ ਉਸ ਦੇ ਕੁਝ ਗੁਪਤ ਉਦੇਸ਼ ਹਨ। ਮਾਨ ਨੇ ਆਪਣੇ ਪੱਤਰ ਵਿਚ ਰਾਜਪਾਲ ਤੋਂ ਚੰਡੀਗੜ੍ਹ ਵਿਚ 'ਆਪ' ਦਫ਼ਤਰ ਦੇ ਨਿਰਮਾਣ ਲਈ ਜ਼ਮੀਨ ਅਲਾਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਰਾਜਪਾਲ ਤੋਂ ਛੇਤੀ ਲੋੜੀਂਦੇ ਕਦਮ ਚੁੱਕਣ ਤੇ ਕਾਰਵਾਈ ਕਰਨ ਦੀ ਅਪੀਲ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹਾਂ ਦੇ ਹਾਲਾਤ ਦਰਮਿਆਨ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਲੋਕਾਂ ਨੂੰ ਕੀਤੀ ਇਹ ਅਪੀਲ
NEXT STORY