ਚੰਡੀਗੜ੍ਹ: ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ਸ਼ੁਰੂ ਕਰਨ ਦਾ ਐਲਾਨ ਕੀਤਾ ਜਾ ਚੁੱਕਿਆ ਹੈ, ਉੱਥੇ ਹੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਵਿਚ ਰਾਜਪਾਲ ਨੂੰ ਚਿੱਠੀ ਲਿਖੀ ਹੈ। ਮੁੱਖ ਮੰਤਰੀ ਮਾਨ ਨੇ ਇਹ ਚਿੱਠੀ ਟਵੀਟ ਕਰਦਿਆਂ ਲਿਖਿਆ ਹੈ, "ਪਵਿੱਤਰ ਗੁਰਬਾਣੀ ਪ੍ਰਸਾਰਣ ਨੂੰ ਦੁਬਾਰਾ ਬਾਦਲ ਪਰਿਵਾਰ ਦੀ ਕੰਪਨੀ ਦੇ ਖ਼ਾਸ ਬੰਦਿਆਂ ਦੇ ਹੱਥਾਂ 'ਚ ਨਹੀਂ ਜਾਣ ਦਿੱਤਾ ਜਾਵੇਗਾ।"
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: SGPC ਨੇ ਨਵੇਂ ਵੈੱਬ ਚੈਨਲ ਦਾ ਨਾਂ ਬਦਲਿਆ, ਹੁਣ ਇਹ ਰੱਖਿਆ ਜਾਵੇਗਾ ਨਾਂ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੀ ਚਿੱਠੀ ਵਿਚ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਸਰਬ ਸਾਂਝੀ ਗੁਰਬਾਣੀ ਦੇ ਪ੍ਰਸਾਰਣ 'ਤੇ ਇਕ ਸਿਆਸੀ ਪਰਿਵਾਰ ਦੀ ਮਲਕੀਅਤ ਵਾਲੇ ਚੈਨਲ ਦਾ ਏਕਾਧਿਕਾਰ ਹੈ, ਜੋ ਇਸ ਤੋਂ ਮੁਨਾਫ਼ਾ ਕਮਾ ਰਿਹਾ ਹੈ। ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਲਈ ਸਰਬਸਾਂਝੀ ਗੁਰਬਾਣੀ ਦਾ ਪ੍ਰਸਾਰਣ ਸਾਰਿਆਂ ਲਈ ਮੁਫ਼ਤ ਕਰਨ ਲਈ ਵਿਧਾਨਸਭਾ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿਚ ਨਵੀਂ ਧਾਰਾ 125-ਏ ਜੋੜਣ ਲਈ ਸਿੱਖ ਗੁਰਦੁਆਰਾ (ਸੋਧ) ਬਿੱਲ, 2023 ਪਾਸ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਰਾਜਪਾਲ ਨੂੰ ਅੱਗੇ ਕਿਹਾ ਕਿ ਇਹ ਬਿੱਲ ਤੁਹਾਨੂੰ ਹਸਤਾਖ਼ਰ ਕਰਨ ਲਈ 26 ਜੂਨ 2023 ਨੂੰ ਭੇਜ ਦਿੱਤਾ ਗਿਆ ਸੀ ਪਰ ਇਸ 'ਤੇ ਅਜੇ ਤਕ ਹਸਤਾਖ਼ਰ ਨਹੀਂ ਹੋਏ।
ਇਹ ਖ਼ਬਰ ਵੀ ਪੜ੍ਹੋ - 68% ਪਰਿਵਾਰਾਂ ਨੇ ਟਮਾਟਰ ਖਾਣੇ ਕੀਤੇ ਬੰਦ, 300 ਫ਼ੀਸਦੀ ਤੋਂ ਜ਼ਿਆਦਾ ਵਧੀ ਕੀਮਤ ਨੇ ਕੀਤਾ ਮਜਬੂਰ
CM ਮਾਨ ਨੇ ਰਾਜਪਾਲ ਨੂੰ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਚੈਨਲ ਵਿਚਾਲੇ ਹੋਇਆ ਕਰਾਰ 23 ਜੁਲਾਈ 2023 ਨੂੰ ਖ਼ਤਮ ਹੋ ਰਿਹਾ ਹੈ। ਜੇਕਰ ਤੁਸੀਂ ਉਕਤ ਬਿੱਲ 'ਤੇ ਫ਼ੌਰੀ ਤੌਰ 'ਤੇ ਹਸਤਾਖ਼ਰ ਨਹੀਂ ਕਰਦੇ ਤਾਂ ਦੁਨੀਆ ਭਰ ਦੇ ਲੱਖਾਂ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਤੋਂ ਵਾਂਝੇ ਰਹਿ ਜਾਣਗੇ। ਇਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਪਹੁੰਚੇਗੀ। ਇਸ ਲਈ ਮੈਂ ਆਪ ਜੀ ਨੂੰ ਉਕਤ ਬਿੱਲ 'ਤੇ ਛੇਤੀ ਤੋਂ ਛੇਤੀ ਹਸਤਾਖ਼ਰ ਕਰਨ ਦੀ ਅਪੀਲ ਕਰਦਾ ਹਾਂ ਤਾਂ ਜੋ ਸਰਬਸਾਂਝੀ ਗੁਰਬਾਣੀ ਦਾ ਪ੍ਰਸਾਰਣ ਵੱਖ-ਵੱਖ ਚੈਨਲਾਂ ਤੇ ਮੀਡੀਆ ਰਾਹੀਂ ਮੁਫ਼ਤ ਮੁਹੱਈਆ ਕਰਵਾਇਆ ਜਾ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: SGPC ਨੇ ਨਵੇਂ ਵੈੱਬ ਚੈਨਲ ਦਾ ਨਾਂ ਬਦਲਿਆ, ਹੁਣ ਇਹ ਰੱਖਿਆ ਜਾਵੇਗਾ ਨਾਂ
NEXT STORY