ਜਲੰਧਰ (ਧਵਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੰਡਨ ਦੇ ਮੇਅਰ ਸਾਦਿਕ ਖਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਇੰਗਲੈਂਡ ਤੇ ਪੰਜਾਬ ਦੇ ਆਪਸੀ ਸਬੰਧਾਂ ਨੂੰ ਮਜ਼ਬੂਤੀ ਦੇਣ ਦੇ ਵਿਸ਼ੇ 'ਤੇ ਗੱਲਬਾਤ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਸਾਦਿਕ ਖਾਨ ਨੇ ਵੀ ਦੋਵਾਂ ਦੇਸ਼ਾਂ ਦੇ ਸਬੰਧਾਂ ਦੀ ਮਜ਼ਬੂਤੀ 'ਤੇ ਜ਼ੋਰ ਦਿੱਤਾ ਤੇ ਉਹ ਕਾਫੀ ਸੂਝਵਾਨ ਵਿਅਕਤੀ ਨਜ਼ਰ ਆਏ। ਸਾਦਿਕ ਖਾਨ ਨੂੰ ਅੱਜ ਰਾਤ ਅੰਮ੍ਰਿਤਸਰ ਵਿਚ ਰਾਤ ਦਾ ਭੋਜ ਵੀ ਦਿੱਤਾ ਗਿਆ, ਜਿਸ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਕਾਂਗਰਸੀ ਵਿਧਾਇਕ ਓਮ ਪ੍ਰਕਾਸ਼ ਸੋਨੀ, ਸ਼੍ਰੀ ਅਜਨਾਲਾ, ਡਾ. ਅਗਨੀਹੋਤਰੀ ਸਣੇ ਕਈ ਹੋਰਨਾਂ ਨੇ ਵੀ ਹਿੱਸਾ ਲਿਆ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵਲੋਂ ਸਾਦਿਕ ਖਾਨ ਦਾ ਸੂਬੇ ਵਿਚ ਆਉਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਇਸ ਦਾ ਅਸਰ ਦੋਵਾਂ ਦੇਸ਼ਾਂ ਦਰਮਿਆਨ ਆਰਥਿਕ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਿਚ ਵੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਇੰਗਲੈਂਡ ਵਿਚ ਵਸੇ ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ ਵਿਚ ਪੂੰਜੀ ਨਿਵੇਸ਼ ਲਈ ਅੱਗੇ ਆਉਣਾ ਚਾਹੀਦਾ ਹੈ।
ਲੋਕ ਸਭਾ 'ਚ 41 ਸੀਟਾਂ ਵਧੀਆਂ, ਗੁਜਰਾਤ 'ਚ ਸਰਕਾਰ ਬਣੀ, ਮਹਾਰਾਸ਼ਟਰ 'ਚ ਵੀ ਹੋਇਆ ਫਾਇਦਾ
NEXT STORY