ਸੰਗਰੂਰ : ਸੰਗਰੂਰ ਜ਼ਿਲ੍ਹੇ 'ਚ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ (ਵੀਡੀਓ)
ਉਨ੍ਹਾਂ ਕਿਹਾ ਕਿ ਮਾਸੂਮ ਲੋਕਾਂ ਦੇ ਇਨ੍ਹਾਂ ਕਾਤਲਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਤਾਂ ਨਹੀਂ ਕਤਲ ਹਨ ਅਤੇ ਕਾਨੂੰਨ ਮੁਤਾਬਕ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 20 ਲੋਕਾਂ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਹੋਲੀ ਤੋਂ ਪਹਿਲਾਂ ਪੰਜਾਬ ਦੇ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ, ਵਿਭਾਗ ਨੇ ਕਰ ਦਿੱਤੀ ਭਵਿੱਖਬਾਣੀ
ਪੁਲਸ ਵਲੋਂ ਹੁਣ ਤੱਕ 10 ਦੋਸ਼ੀਆਂ 'ਚ 8 ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਦੇ ਨਾਲ ਹੀ ਮਾਸਟਰਮਾਈਂਡ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੀਆਂ ਕੁੜੀਆਂ ਨਾਲ ਜੁੜੀ ਅਹਿਮ ਖ਼ਬਰ, ਬਣਾਈ ਗਈ ਵਿਸ਼ੇਸ਼ ਨੀਤੀ
NEXT STORY