ਚੰਡੀਗੜ੍ਹ-ਪਟਿਆਲਾ 'ਚ ਹੋਈ ਹਿੰਸਕ ਘਟਨਾ ਤੋਂ ਬਾਅਦ ਸੀ.ਐੱਮ. ਮਾਨ ਵੱਲੋਂ ਡੀ.ਜੀ.ਪੀ. ਅਤੇ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੀ.ਐੱਮ. ਮਾਨ ਨੇ ਅਧਿਕਾਰੀਆਂ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਉਥੇ ਸੀ.ਐੱਮ. ਮਾਨ ਨੇ ਕਿਹਾ ਕਿ ਸੂਬੇ 'ਚ ਵਿਰੋਧੀ ਤਾਕਤਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਕਹਿਰ ਦੀ ਗਰਮੀ ਦੌਰਾਨ ਸਕੂਲਾਂ ਦੇ ਸਮੇਂ 'ਚ ਕੀਤਾ ਗਿਆ ਬਦਲਾਅ, ਛੁੱਟੀਆਂ ਨੂੰ ਲੈ ਕੇ ਵੀ ਲਿਆ ਇਹ ਫ਼ੈਸਲਾ
ਉਨ੍ਹਾਂ ਨੇ ਉਕਤ ਘਟਨਾ ਦੀ ਉੱਚ ਪੱਧਰੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਘਟਨਾ 'ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ 'ਚ ਕਿਸੇ ਵੀ ਕੀਮਤ 'ਤੇ ਸ਼ਾਂਤੀ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਸੂਬੇ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਯਕੀਨੀ ਬਣਾਇਆ ਜਾਵੇਗਾ। ਉਥੇ ਦੂਜੇ ਪਾਸੇ ਘਟਨਾ ਦੀ ਜਾਂਚ ਕਰ ਰਹੇ ਪਟਿਆਲਾ ਐੱਸ.ਐੱਸ.ਪੀ. ਨੇ ਕਿਹਾ ਕਿ ਉਕਤ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ : ਕਾਂਗਰਸ ਨੇ ਪੰਜਾਬ 'ਚ ਇਨ੍ਹਾਂ ਮੰਤਰੀਆਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
ਜ਼ਿਕਰਯੋਗ ਹੈ ਕਿ ਪਟਿਆਲਾ 'ਚ ਅੱਜ ਦੋ ਸਮੂਹਾਂ ਦਰਮਿਆਨ ਝੜਪ ਹੋ ਗਈ ਅਤੇ ਸਥਿਤੀ ਨੂੰ ਕੰਟਰੋਲ 'ਚ ਕਰਨ ਲਈ ਪੁਲਸ ਨੂੰ ਹਵਾਈ ਫਾਈਰਿੰਗ ਕਰਨੀ ਪਈ। ਇਸ ਘਟਨਾ 'ਚ ਕੁਝ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਕਾਨੂੰਨ-ਵਿਵਸਥਾ ਦੀ ਸਥਿਤੀ ਬਣਾਏ ਰੱਖਣ ਲਈ ਮੌਕੇ 'ਤੇ ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਬੀਜਿੰਗ 'ਚ ਕੋਰੋਨਾ ਸਬੰਧੀ ਨਿਯਮ ਸਖ਼ਤ, ਸਕੂਲ ਬੰਦ ਕਰਨ ਦੇ ਹੁਕਮ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਪਟਿਆਲਾ 'ਚ ਹੋਈ ਹਿੰਸਕ ਝੜਪ ਨੂੰ ਲੈ ਕੇ ਘੱਟ ਗਿਣਤੀ ਕਮਿਸ਼ਨ ਨੇ ਲਿਆ ਸਖ਼ਤ ਐਕਸ਼ਨ, ਮੰਗੀ ਰਿਪੋਰਟ
NEXT STORY