ਜਲੰਧਰ (ਧਵਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿਲਾ ਕ੍ਰਿਕਟ ਖਿਡਾਰੀ ਹਰਮਨਪ੍ਰੀਤ ਨੂੰ ਰਸਮੀ ਤੌਰ 'ਤੇ ਪੰਜਾਬ ਪੁਲਸ 'ਚ ਡੀ. ਐੱਸ. ਪੀ. ਨਿਯੁਕਤ ਕਰਨ ਦੀ ਪ੍ਰਕਿਰਿਆ ਨੂੰ ਸ਼ੁਰੂ ਕਰਦਿਆਂ ਸੂਬੇ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੂੰ ਇਸ ਸਬੰਧੀ ਅੱਜ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ। ਮੁੱਖ ਮੰਤਰੀ ਨੇ ਡੀ. ਜੀ. ਪੀ. ਨੂੰ ਕਿਹਾ ਕਿ ਉਹ ਹਰਮਨਪ੍ਰੀਤ ਦੀ ਨਿਯੁਕਤੀ ਨੂੰ ਲੈ ਕੇ ਜ਼ਰੂਰੀ ਰਸਮਾਂ ਨੂੰ ਜਲਦੀ ਪੂਰਾ ਕਰਨ ਤੇ ਉਸ ਤੋਂ ਬਾਅਦ ਹਰਮਨਪ੍ਰੀਤ ਦੀ ਟ੍ਰੇਨਿੰਗ ਨੂੰ ਪੂਰਾ ਕਰਵਾਇਆ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਨੌਜਵਾਨ ਮਹਿਲਾ ਖਿਡਾਰੀ ਪੰਜਾਬ ਦਾ ਨਾਂ ਰੌਸ਼ਨ ਕਰੇ। ਹਰਮਨਪ੍ਰੀਤ ਇਸ ਸਮੇਂ ਕੇਂਦਰੀ ਰੇਲਵੇ ਮੰਤਰਾਲਾ ਵਿਚ ਸੇਵਾਵਾਂ ਦੇ ਰਹੀ ਹੈ। ਉਨ੍ਹਾਂ ਹਰਮਨਪ੍ਰੀਤ ਨੂੰ ਭਰੋਸਾ ਦਿੱਤਾ ਕਿ ਉਹ ਰੇਲਵੇ ਮੰਤਰਾਲਾ ਨਾਲ ਗੱਲ ਕਰ ਕੇ ਉਨ੍ਹਾਂ ਦੇ ਰੁਜ਼ਗਾਰ ਬਾਂਡ ਵਿਚ ਮੁਆਫੀ ਦਿਵਾਉਣ ਦੀ ਪੂਰੀ ਕੋਸ਼ਿਸ਼ ਕਰਨਗੇ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਮਨਪ੍ਰੀਤ ਨੂੰ ਸੂਬਾ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ। ਹਰਮਨਪ੍ਰੀਤ ਅੱਜ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਆਈ ਸੀ, ਉਸ ਨੇ ਭਰੋਸਾ ਦਿੱਤਾ ਕਿ ਉਹ ਭਵਿੱਖ ਵਿਚ ਹੋਰ ਵੀ ਬਿਹਤਰ ਪ੍ਰਦਰਸ਼ਨ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਹਰਨਪ੍ਰੀਤ ਨੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ ਤੇ ਉਸ ਤੋਂ ਪੰਜਾਬ ਦੇ ਹੋਰ ਲੜਕੇ ਤੇ ਲੜਕੀਆਂ ਵੀ ਪ੍ਰੇਰਣਾ ਲੈਣਗੇ। ਕਾਂਗਰਸ ਸਰਕਾਰ ਸੂਬੇ ਵਿਚ ਖੇਡਾਂ ਨੂੰ ਉਤਸ਼ਾਹਿਤ ਕਰੇਗੀ। ਹਰਮਨਪ੍ਰੀਤ ਨੇ ਮਹਿਲਾ ਵਿਸ਼ਵ ਕੱਪ ਟੂਰਨਾਮੈਂਟ ਵਿਚ 171 ਸਕੋਰ ਬਣਾਏ ਸਨ। ਹਰਮਨਪ੍ਰੀਤ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਕਾਰਨ ਹੀ ਪੰਜਾਬ ਪੁਲਸ ਵਿਚ ਭਰਤੀ ਹੋਣ ਦਾ ਉਸ ਦਾ ਸੁਪਨਾ ਪੂਰਾ ਹੋਣ ਜਾ ਰਿਹਾ ਹੈ। ਪਿਛਲੇ 9 ਸਾਲਾਂ ਤੋਂ ਉਹ ਸੂਬਾ ਪੁਲਸ ਵਿਚ ਆਉਣਾ ਚਾਹੁੰਦੀ ਸੀ। ਉਸ ਨੇ ਕਿਹਾ ਕਿ ਸੂਬੇ ਵਿਚ ਹੋਰ ਵੀ ਕ੍ਰਿਕਟ ਅਕੈਡਮੀਆਂ ਖੁੱਲ੍ਹਣੀਆਂ ਚਾਹੀਦੀਆਂ ਹਨ।
ਮੀਂਹ ਕਾਰਨ ਐੱਸ. ਐੱਸ. ਪੀ. ਦੀ ਰਿਹਾਇਸ਼ ਅੱਗੇ ਡਿੱਗਿਆ ਵਿਸ਼ਾਲ ਦਰੱਖਤ
NEXT STORY