ਭਵਾਨੀਗੜ੍ਹ (ਕਾਂਸਲ/ਵਿਕਾਸ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਮੁਕੇਸ਼ ਮਲੌਦ ਦੀ ਰਿਹਾਈ ਲਈ 27 ਜਨਵਰੀ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਲਗਾਏ ਜਾ ਰਹੇ ਧਰਨੇ ਦੀ ਤਿਆਰੀ ਲਈ ਅੱਜ ਪਿੰਡ ਬਾਲਦ ਕਲਾਂ ਵਿਖੇ ਕੀਤੀ ਰੋਹ ਭਰਪੂਰ ਰੈਲੀ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਚਰਨ ਸਿੰਘ ਅਤੇ ਗੁਰਚਰਨ ਸਿੰਘ ਘਰਾਚੋਂ ਨੇ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਵੱਲੋਂ ਮਨਰੇਗਾ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ ਸੂਬਾ ਸਰਕਾਰ ਪੰਜਾਬ 'ਚ ਮਨਰੇਗਾ ਸਮੇਤ ਜਮੀਨ ਤੇ ਹੋਰ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਦਲਿਤ ਮਜ਼ਦੂਰਾਂ ਦੇ ਸੰਘਰਸ਼ ਨੂੰ ਖ਼ਤਮ ਕਰਨ ਦੇ ਰਾਹ ਪਈ ਹੋਈ ਹੈ ਤੇ ਇਸ ਸਮੇਂ ਭਾਜਪਾ ਦੀ ਬੀ ਟੀਮ ਬਣ ਕੇ ਵਿਚਰ ਰਹੀ ਹੈ l ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਾਢੇ ਚਾਰ ਸਾਲ ਲੰਘਣ ਦੇ ਬਾਵਜੂਦ ਦਲਿਤ ਮਜ਼ਦੂਰਾਂ ਦੀ ਇਕ ਵੀ ਮੰਗ ਪੂਰੀ ਨਹੀਂ ਕੀਤੀ ਉਲਟਾ ਆਗੂਆਂ ਨੂੰ ਚੱਕ ਕੇ ਜੇਲ੍ਹਾਂ ਵਿਚ ਬੰਦ ਕੀਤਾ ਜਾ ਰਿਹਾ ਹੈ ਜਿਸ ਦੀ ਤਾਜ਼ਾ ਉਦਾਹਰਣ ਮੁਕੇਸ਼ ਮਲੌਦ ਨੂੰ 2014 ਦੇ ਬਾਲਦ ਕਲਾ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਸਰਕਾਰ ਦੇ ਇਸ ਲੋਕ ਤੇ ਦਲਿਤ ਵਿਰੋਧੀ ਕਾਰੇ ਨੂੰ ਪੰਜਾਬ ਦੇ ਕਿਰਤੀ ਲੋਕ ਇਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ ਅਤੇ 27 ਤਰੀਕ ਨੂੰ ਵੱਡੀ ਗਿਣਤੀ ਵਿਚ ਲੋਕ ਮੁੱਖ ਮੰਤਰੀ ਦੀ ਕੋਠੀ ਅੱਗੇ ਲੱਗ ਰਹੇ ਧਰਨੇ 'ਚ ਪਹੁੰਚ ਕੇ ਆਪਣੀ ਹੋਂਦ ਦਾ ਪ੍ਰਗਟਾਵਾ ਕਰਨਗੇ ਤੇ ਆਪਣੀਆਂ ਹੱਕੀ ਮੰਗਾਂ ਨੂੰ ਉਭਾਰਨਗੇ ਅਤੇ ਜ਼ਮੀਨ, ਰੁਜ਼ਗਾਰ ਦੇ ਸਵਾਲ ਨੂੰ ਅੱਗੇ ਲੈ ਕੇ ਜਾਣਗੇ। ਇਸ ਮੌਕੇ ਮਹਿਲਾ ਵਿੰਗ ਦੇ ਜ਼ਿਲ੍ਹਾ ਆਗੂ ਪਰਮਜੀਤ ਕੌਰ ਸਮੇਤ ਵੱਡੀ ਗਿਣਤੀ 'ਚ ਔਰਤਾਂ ਸ਼ਾਮਲ ਹਾਜ਼ਰ ਸਨ। ਆਗੂਆਂ ਨੇ ਦੱਸਿਆ ਕਿ 27 ਜਨਵਰੀ ਨੂੰ ਲੱਗਣ ਵਾਲੇ ਧਰਨੇ ਸਬੰਧੀ ਲੋਕਾਂ 'ਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ।
ਫ਼ਰੀਦਕੋਟ ਸਟੇਸ਼ਨ ’ਤੇ ਵੰਦੇ ਭਾਰਤ ਐਕਸਪ੍ਰੈੱਸ ਦੇ ਸਮੇਂ 'ਚ ਤਬਦੀਲੀ, 9 ਮਾਰਚ ਤੋਂ ਲਾਗੂ ਹੋਣਗੇ ਨਵੇਂ ਨਿਯਮ
NEXT STORY