ਚੰਡੀਗੜ੍ਹ- ਅੱਜ ਭਾਰਤ ਦੇ 77ਵੇਂ ਆਜ਼ਾਦੀ ਦਿਹਾੜੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੇ ਦੇਸ਼ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੈਨੂੰ ਇਸ ਗੱਲ ਦਾ ਮਾਣ ਹੈ ਕਿ ਦੇਸ਼ 'ਚ ਕੁਰਬਾਨ ਹੋਣ ਵਾਲੇ ਵੀਰਾਂ 'ਚ ਪੰਜਾਬੀ ਹਮੇਸ਼ਾ ਹੀ ਅਹਿਮ ਭੂਮਿਕਾ ਨਿਭਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੁਰਬਾਨੀ ਦਾ ਜਜ਼ਬਾ ਵੀ ਸਾਨੂੰ ਵਿਰਸੇ 'ਚੋਂ ਹੀ ਮਿਲਿਆ ਹੈ। ਪੰਜਾਬੀਆਂ ਨੇ ਦੇਸ਼ ਦੀ ਤਰੱਕੀ ਵਾਸਤੇ ਯੋਗਦਾਨ ਪਾਇਆ ਅਤੇ ਜ਼ੁਲਮ ਦੇ ਖ਼ਿਲਾਫ਼ ਲੜਨ ਦੀ ਪ੍ਰੇਰਨਾ ਗੁਰੂਆਂ ਤੋਂ ਹੀ ਮਿਲੀ ਹੈ। ਪੰਜਾਬੀਆਂ ਨੂੰ ਆਪਣੇ ਮਹਾਨ ਵਿਰਸੇ 'ਤੇ ਮਾਣ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਵਰਗੇ ਹੋਰ ਹਜ਼ਾਰਾਂ ਸ਼ਹੀਦਾਂ ਅਤੇ ਯੋਧਿਆਂ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ । ਇਨ੍ਹਾਂ ਯੋਧਿਆਂ 'ਚ 80 ਫ਼ੀਸਦੀ ਤੋਂ ਵੱਧ ਪੰਜਾਬੀ ਹੀ ਹਨ। ਆਜ਼ਾਦੀ ਤੋਂ ਬਾਅਦ ਵੀ ਪੰਜਾਬੀਆਂ ਨੇ ਦੇਸ਼ ਨੂੰ ਤੱਤੀ ਵਾਹ ਨਹੀਂ ਲੱਗਣ ਦਿੱਤੀ ਤੇ ਅੱਜ ਵੀ ਸਾਡੇ ਨੌਜਵਾਨ ਸਰਹੱਦਾਂ 'ਤੇ ਸਾਡੀ ਰੱਖਿਆ ਲਈ ਖੜ੍ਹੇ ਹਨ, ਜਿਸ ਕਰਕੇ ਅਸੀਂ ਸਾਰੇ ਦੇਸ਼ ਵਾਸੀ ਚੈਨ ਦੀ ਨੀਂਦ ਸੌਂ ਰਹੇ ਹਾਂ।
ਇਹ ਵੀ ਪੜ੍ਹੋ- ਦੋਸਤੀ ਦੀ ਮਿਸਾਲ, ਦੋਸਤ ਦਾ ਵੱਢਿਆ ਗਿਆ ਸੀ ਹੱਥ, ਹੁਣ ਆਪਣਾ ਹੱਥ ਵੱਢ ਕੇ ਲਗਵਾਏਗਾ ਯਾਰ ਦੇ ਗੁੱਟ ਨੂੰ
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦਿਨੀਂ ਕੁਦਰਤੀ ਆਫ਼ਤਾਂ ਕਾਰਨ ਪੰਜਾਬ ਦੇ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਕਿਸਾਨਾਂ ਨੂੰ ਇਹ ਕੁਦਰਤੀ ਮਾਰ ਸਭ ਤੋਂ ਵੱਧ ਝੱਲਣੀ ਪਈ। ਸਰਕਾਰ ਵੱਲੋਂ ਲੋਕਾਂ ਦੀ ਹਰ ਸੰਭਵ ਸਹਾਇਤਾ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਵੱਲੋਂ ਭਰੋਸਾ ਦਿੰਦਾ ਹਾਂ ਕਿ ਪੰਜਾਬ 'ਚ ਹੋਏ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਪੰਜਾਬ ਦੇ ਕਿਸਾਨਾਂ ਨੇ ਸਖ਼ਤ ਮਿਹਨਤ ਕਰਕੇ ਪੰਜਾਬ ਨੂੰ ਅਨਾਜ 'ਚ ਆਤਮ-ਨਿਰਭਰ ਬਣਾਇਆ ਹੈ, ਜਿਸ ਦੀ ਮੈਂ ਵਧਾਈ ਦਿੰਦਾ ਹਾਂ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਪੰਜਾਬ ਦੀ ਉਪਜਾਊ ਭੂਮੀ ਨੂੰ ਫਿਰ ਤੋਂ ਉਪਜਾਊ ਬਣਾਵਾਂਗੇ।
ਇਹ ਵੀ ਪੜ੍ਹੋ- 40 ਲੱਖ ਦਾ ਪੀਤਾ ਚਿੱਟਾ! ਨਸ਼ੇ ਦੀ ਲੱਤ ਲਈ ਹੱਥ ਅੱਡਣੇ ਪਏ ਤਾਂ ਆਈ ਸੋਝੀ, ਹੁਣ ਲੋਕਾਂ ਲਈ ਬਣਿਆ ਮਿਸਾਲ
ਉਨ੍ਹਾਂ ਕਿਹਾ ਕਿ ਅੱਜ ਵੀ ਸ਼ਹੀਦਾਂ ਦੇ ਕਈ ਸੁਪਨੇ ਅਧੂਰੇ ਹਨ, ਜਿਨ੍ਹਾਂ ਨੂੰ ਪੂਰੇ ਕਰਨ ਲਈ ਪੰਜਾਬ ਸਰਕਾਰ ਕੰਮ ਕਰੇਗੀ। ਮਾਨ ਨੇ ਕਿਹਾ ਕਿ ਮੈਨੂੰ ਇਸ ਗੱਲ਼ ਦੀ ਬਹੁਤ ਖੁਸ਼ੀ ਹੈ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਮ ਆਦਮੀ ਪਾਰਟੀ ਨੇ 75 ਆਮ ਆਦਮੀ ਕਲੀਨਿਕ ਖੋਲ੍ਹੇ ਸਨ। ਇਸੇ ਤਰ੍ਹਾਂ 76ਵੀਂ ਵਰ੍ਹੇਗੰਢ ਮੌਕੇ 76 ਕਲੀਨਿਕ ਖੋਲ੍ਹੇ ਹਨ। ਸਕੂਲਾਂ ਦੀ ਮੁਹਾਰ ਵੀ ਬਦਲੀ ਜਾ ਰਹੀ ਹੈ। ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕ ਬਾਹਰ ਭੇਜ ਰਹੇ ਹਾਂ ਤਾਂ ਕਿ ਉਹ ਇੱਥੇ ਆ ਕੇ ਸਾਡੇ ਪੰਜਾਬ ਦੇ ਬੱਚਿਆਂ ਨੂੰ ਹੋਰ ਅੱਗੇ ਲਿਜਾ ਸਕਣ। 30 ਹਾਜ਼ਾਰ ਤੋਂ ਵੱਧ ਨੌਜਵਾਨ ਮੁੰਡੇ-ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦੇ ਚੁੱਕੇ ਹਾਂ ਤਾਂ ਕਿ ਉਨ੍ਹਾਂ ਨੂੰ ਰੁਜ਼ਗਾਰ ਲਈ ਬਾਹਰ ਨਾ ਜਾਣਾ ਪਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸੇ ਕੰਮ 'ਚ ਲੱਗੀ ਹੋਈ ਹੈ ਕਿ ਪੰਜਾਬ ਨੂੰ ਆਤਮ-ਨਿਰਭਰ ਸੂਬਾ ਬਣਾਇਆ ਜਾਵੇ ਤੇ ਇਸੇ ਤਰ੍ਹਾਂ ਪੰਜਾਬੀਆਂ ਦੀ ਆਪਸੀ ਸਾਂਝ ਬਣੀ ਰਹੇ। ਉਨ੍ਹਾਂ ਅਖੀਰ 'ਚ ਕਿਹਾ ਕਿ ਪੰਜਾਬ ਸਰਕਾਰ ਪੰਜਾਬੀਆਂ ਨੂੰ ਭਰੋਸਾ ਦਿੰਦੀ ਹੈ ਕਿ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਹਰ ਤਰ੍ਹਾਂ ਕਾਇਮ ਰੱਖਿਆ ਜਾਵੇਗਾ ਅਤੇ ਇਸ ਸਾਂਝ ਤੋੜਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤਾਂ ਹੀ ਅਸੀਂ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਸਕਾਂਗੇ।
ਇਹ ਵੀ ਪੜ੍ਹੋ : ਰਾਤ ਦੇ ਹਨ੍ਹੇਰੇ 'ਚ ਵੱਡੀ ਵਾਰਦਾਤ, ਕਾਂਗਰਸੀ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
‘ਖੇਡਾਂ ਵਤਨ ਪੰਜਾਬ ਦੀਆਂ’ ਲਈ ਆਨਲਾਈਨ ਰਜਿਸਟ੍ਰੇਸ਼ਨ ਦੇ ਪੋਰਟਲ ਦੀ ਸ਼ੁਰੂਆਤ, ਚਾਹਵਾਨ ਖਿਡਾਰੀ ਕਰਨ ਅਪਲਾਈ
NEXT STORY