Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    11:20:43 AM

  • central government s big step for punjab

    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ...

  • big action in punjab    hi tech knock off racket   running from bhiwani busted

    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ...

  • assistant superintendent of this central jail in punjab arrested

    ਪੰਜਾਬ ਦੀ ਇਸ ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰੀਡੈਂਟ...

  • cm omar abdullah wife divorce 32 years marriage

    '32 ਸਾਲ ਪਹਿਲਾਂ ਵਿਆਹ, ਹੁਣ...', ਉਮਰ ਅਬਦੁੱਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • CM ਇਕ ਵੀ ਆਈਟੀ ਪ੍ਰਾਜੈਕਟ ਦੱਸਣ ਜੋ ਉਹ ਪੰਜਾਬ ਲਿਆਏ ਹੋਣ : ਸੁਖਬੀਰ ਬਾਦਲ

PUNJAB News Punjabi(ਪੰਜਾਬ)

CM ਇਕ ਵੀ ਆਈਟੀ ਪ੍ਰਾਜੈਕਟ ਦੱਸਣ ਜੋ ਉਹ ਪੰਜਾਬ ਲਿਆਏ ਹੋਣ : ਸੁਖਬੀਰ ਬਾਦਲ

  • Edited By Baljit Singh,
  • Updated: 12 Mar, 2026 08:23 PM
Punjab
cm should tell even one it project that he has brought to punjab  sukhbir badal
  • Share
    • Facebook
    • Tumblr
    • Linkedin
    • Twitter
  • Comment

ਬਾਘਾ ਪੁਰਾਣਾ/ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਇਕ ਵੀ ਆਈ ਟੀ ਪ੍ਰਾਜੈਕਟ ਦੱਸਣ ਜਿਹੜਾ ਉਹ ਪੰਜਾਬ ਲੈ ਕੇ ਆਏ ਹੋਣ ਅਤੇ ਜ਼ੋਰ ਦੇ ਕੇ ਕਿਹਾ ਕਿ ਇਹ ਪਿਛਲੀ ਅਕਾਲੀ ਦਲ ਦੀ ਸਰਕਾਰ ਸੀ ਜੋ ਇਨਫੋਸਿਸ ਪ੍ਰਾਜੈਕਟ ਪੰਜਾਬ ਲਿਆਈ ਤੇ ਮੁਹਾਲੀ ਵਿਚ ਆਈ ਟੀ ਸਿਟੀ ਵਿਕਸਤ ਕੀਤੀ।

ਇਥੇ ਸੀਨੀਅਰ ਆਗੂ ਤੀਰਥ ਸਿੰਘ ਮਾਹਲਾ ਸਮੇਤ ਪਾਰਟੀ ਦੀ ਪੰਜਾਬ ਬਚਾਓ ਮੁਹਿੰਮ ਦੇ ਹਿੱਸੇ ਵਜੋਂ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਇਕ ਮੁੱਖ ਮੰਤਰੀ ਨੂੰ ਸੋਭਦਾ ਨਹੀਂ ਹੈ ਕਿ ਉਹ ਆਈ ਟੀ ਕੰਪਨੀਜ਼ ਦੇ ਮਾਮਲੇ ਵਿਚ ਝੂਠ ਬੋਲਣ ਜਦੋਂ ਕਿ ਸੱਚਾਈ ਇਹ ਹੈ ਕਿ ਪੰਜਾਬ ਵਿਚ ਇਨਫੋਸਿਸ ਸਮੇਤ ਕੰਮ ਕਰ ਰਹੀਆਂ ਆਈ ਟੀ ਕੰਪਨੀਆਂ ਪਿਛਲੀ ਅਕਾਲੀ ਦਲ ਦੀ ਸਰਕਾਰ ਸਮੇਂ ਸੂਬੇ ਵਿਚ ਲਿਆਂਦੀਆਂ ਗਈਆਂ ਸਨ।

ਉਹਨਾਂ ਕਿਹਾ ਕਿ ਮੁਹਾਲੀ ਵਿਚ ਆਈਟੀ ਸਿਟੀ ਦੀ ਯੋਜਨਾ ਵੀ ਅਕਾਲੀ ਦਲ ਦੀ ਸਰਕਾਰ ਸਮੇਂ ਬਣਾ ਕੇ ਲਾਗੂ ਕੀਤੀ ਗਈ ਤੇ ਇਥੇ ਆਈਐੱਸਬੀ, ਆਈਸਰ ਤੇ ਆਈਆਈਟੀ ਸਥਾਪਿਤ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਇਸ ਮਾਮਲੇ ਵਿਚ ਕੱਖ ਨਹੀਂ ਕੀਤਾ ਤੇ ਹੁਣ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਪਾਸ ਕੀਤੇ ਪ੍ਰਾਜੈਕਟਾਂ ਦਾ ਮੁੜ ਤੋਂ ਨੀਂਹ ਰੱਖਣ ਵਾਸਤੇ ਆਈਟੀ ਮੁਖੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਉਥੇ ਤਰੱਕੀ ਵਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਥੇ ਕੱਖ ਹੋਇਆ ਹੀ ਨਹੀਂ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਹਨਾਂ ਪ੍ਰਾਪਤੀਆਂ ਦਾ ਹੋਰ ਵਿਸਥਾਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਬੰਗਲੌਰ ਤੇ ਹੈਦਰਾਬਾਦ ਦੀ ਤਰਜ਼ ’ਤੇ ਮੁਹਾਲੀ ਤੇ ਅੰਮ੍ਰਿਤਸਰ ਨੂੰ ਵੱਡੇ ਆਈ ਟੀ ਹੱਬ ਬਣਾਵਾਂਗੇ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਸੂਬੇ ਦਾ ਤੇਜ਼ ਰਫਤਾਰ ਉਦਯੋਗਿਕਰਨ ਕਰਨ ਵਾਸਤੇ ਵਚਨਬੱਧ ਹਾਂ। ਉਹਨਾਂ ਕਿਹਾ ਕਿ ਇਸ ਵਿਚ ਕੰਡੀ ਤੇ ਸਰਹੱਦੀ ਖੇਤਰਾਂ ਅਤੇ ਬਠਿੰਡਾ ਤੇ ਮੋਗਾ ਵਰਗੇ ਅਹਿਮ ਸ਼ਹਿਰਾਂ ਦਾ ਉਦਯੋਗਿਕਰਨ ਵੀ ਸ਼ਾਮਲ ਹੈ।

ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਵੱਲੋਂ ਪੰਜਾਬ ਅਤੇ ਦੇਸ਼ ਦੇ ਹਰ ਹਿੱਸੇ ਵਿਚ ਆਪਣੀਆਂ ਤਸਵੀਰਾਂ ਲਗਾਉਣ ’ਤੇ 4400 ਕਰੋੜ ਰੁਪਏ ਖਰਚ ਕਰਨ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਕਿਸਾਨ ਆਪਣੇ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਉਡੀਕ ਰਹੇ ਹਨ ਅਤੇ ਗਰੀਬਾਂ ਨੂੰ ਸ਼ਗਨ ਤੇ ਆਟਾ ਦਾਲ ਵਰਗੀਆਂ ਸਮਾਜ ਭਲਾਈ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ। ਉਹਨਾਂ ਕਿਹਾ ਕਿ ਹੁਣ ਇਸ ਫੇਲ੍ਹ ਸਰਕਾਰ ਨੇ 52000 ਕਰੋੜ ਰੁਪਏ ਦਾ ਕਰਜ਼ਾ ਲੈ ਕੇ ਅਤੇ ਸਰਕਾਰੀ ਜਾਇਦਾਦਾਂ ਵੇਚ ਕੇ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਇਹ ਨਗਦੀ ਬਦਲੇ ਵੋਟਾਂ ਖਰੀਦਣ ਦੀ ਕੋਸ਼ਿਸ਼ ਹੈ।

ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਗੈਂਗਸਟਰਾਂ ਅਤੇ ਨਸ਼ਾ ਮਾਫੀਆ ਦਾ ਖ਼ਾਤਮਾ ਕਰੇਗੀ। ਉਹਨਾਂ ਕਿਹਾ ਕਿ ਅਸੀਂ ਨਵਾਂ ਕਾਨੂੰਨ ਲੈ ਕੇ ਆਵਾਂਗੇ ਤਾਂ ਜੋ ਕਿ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਜ਼ਮਾਨਤ ਨਾ ਮਿਲ ਸਕੇ ਅਤੇ ਉਹਨਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਸਕਣ। ਉਹਨਾਂ ਨੇ ਅਗਲੀ ਸਰਕਾਰ ਦੀ ਇਕ ਹੋਰ ਤਰਜੀਹ ਦਾ ਵੀ ਐਲਾਨ ਕੀਤਾ ਤੇ ਕਿਹਾ ਕਿ ਉਹ ਉਦਯੋਗਿਕ ਤੇ ਸੀਵਰੇਜ ਦਾ ਇਕ ਵੀ ਬੂੰਦ ਪਾਣੀ ਸਤਲੁਜ ਤੇ ਬਿਆਸ ਦਰਿਆ ਵਿਚ ਨਹੀਂ ਜਾਣ ਦੇਣਗੇ। ਉਹਨਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਮਾਲਵਾ ਪੱਟੀ ਵਿਚ ਕੈਂਸਰ ਦੇ ਸਰੋਤ ’ਤੇ ਨਕੇਲ ਪਾਉਣ ਵਾਸਤੇ ਅਜਿਹਾ ਕਰਨਾ ਜ਼ਰੂਰੀ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਸੱਤਾ ਵਿਚ ਆਉਣ ’ਤੇ ਰਾਜਸਥਾਨ ਨਹਿਰ ਵਿਚ ਪਾਣੀ ਨਹੀਂ ਜਾਣ ਦੇਵੇਗਾ। ਉਹਨਾਂ ਕਿਹਾ ਕਿ ਕਾਂਗਰਸ ਹੀ ਪੰਜਾਬ ਦਾ ਪਾਣੀ ਰਾਜਸਥਾਨ ਨੂੰ ਦੇਣ ਵਾਸਤੇ ਜ਼ਿੰਮੇਵਾਰ ਹੈ ਤੇ ਉਹ ਇਸ ਇਤਿਹਾਸਕ ਗਲਤੀ ਨੂੰ ਦਰੁੱਸਤ ਕਰਨਗੇ। ਉਹਨਾਂ ਕਿਹਾ ਕਿ ਰਾਜਸਥਾਨ ਜਾਂਦਾ ਸਾਰਾ ਪਾਣੀ ਰੋਕ ਕੇ ਪੰਜਾਬ ਦੇ ਖੇਤਾਂ ਵੱਲ ਮੋੜਿਆ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਵਾਂਗੂ ਵਪਾਰੀਆਂ ਨੂੰ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਦੇ ਰਾਜ ਵਿਚ ਟੈਕਸ ਅਤਿਵਾਦ ਤੋਂ ਬਚਾਉਣ ਵਾਸਤੇ ਫਿਰ ਤੋਂ ’ਰਾਹਤ’ ਸਕੀਮ ਸ਼ੁਰੂ ਕੀਤੀ ਜਾਵੇਗੀ।

ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਤੇ ਪ੍ਰਾਈਵੇਟ ਮੈਡੀਕਲ ਤੇ ਇੰਜੀਨੀਅਰਿੰਗ ਕਾਲਜਾਂ ਵਿਚ 50 ਫੀਸਦੀ ਸੀਟਾਂ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਵਾਸਤੇ ਰਾਖਵੀਂਆਂ ਰੱਖੀਆਂ ਜਾਣਗੀਆਂ ਅਤੇ ਉਹਨਾਂ ਨੂੰ ਪ੍ਰੋਫੈਸ਼ਨਲ ਸਿੱਖਿਆ ਮੁਫਤ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਅਸੀਂ ਹਰ ਜ਼ਿਲ੍ਹੇ ਵਿਚ ਮੈਡੀਕਲ ਤੇ ਵੈਟਨਰੀ ਕਾਲਜ ਖੋਲ੍ਹਾਂਗੇ ਤੇ ਨਾਲ ਹੀ ਸਕਿੱਲ ਯੂਨੀਵਰਸਿਟੀ ਖੋਲ੍ਹਾਂਗੇ ਜੋ ਉਦਯੋਗ ਜਗਤ ਦੀ ਲੋੜ ਮੁਤਾਬਕ ਨੌਜਵਾਨਾਂ ਨੂੰ ਸਿੱਖਲਾਈ ਦੇਵੇਗੀ। ਉਹਨਾਂ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦੇਵਾਂਗੇ ਤਾਂ ਜੋ ਉਹਨਾਂ ਨੂੰ ਉਦਮੀ ਬਣਾਇਆ ਜਾ ਸਕੇ। ਇਸ ਮੌਕੇ ਬਿਕਰਮ ਸਿੰਘ ਮਜੀਠੀਆ, ਖਾਨਮੁੱਖ ਭਾਰਤੀ, ਰਾਜਵਿੰਦਰ ਸਿੰਘ, ਸੰਜੀਤ ਸਿੰਘ ਸਨੀ ਗਿੱਲ, ਸੁਖੱਰਪ੍ਰੀਤ ਸਿੰਘ ਰੋਡੇ ਤੇ ਬਾਲਕ੍ਰਿਸ਼ਨ ਬਾਲੀ ਨੇ ਵੀ ਸੰਬੋਧਨ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Sukhbir Singh Badal
  • Chief Minister
  • IT Project
  • Punjab
  • ਸੁਖਬੀਰ ਸਿੰਘ ਬਾਦਲ
  • ਮੁੱਖ ਮੰਤਰੀ
  • ਆਈਟੀ ਪ੍ਰੋਜੈਕਟ
  • ਪੰਜਾਬ

ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਤੋਂ ਡਰੋਨ ਤੇ 5 ਕਿਲੋ 800 ਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ

NEXT STORY

Stories You May Like

  • sukhbir badal statement
    SIT ਦਫ਼ਤਰ ਪੁੱਜੇ ਸੁਖਬੀਰ ਬਾਦਲ, ਬੋਲੇ-ਵਿਰੋਧੀ ਜਿੰਨੀ ਮਰਜ਼ੀ ਸਿਆਸਤ ਖੇਡ ਲੈਣ...
  • flood like situation near dhussi dam due to heavy rain
    ਮੋਹਲੇਧਾਰ ਮੀਂਹ ਕਾਰਨ ਧੁੱਸੀ ਬੰਨ੍ਹ ਨੇੜੇ ਹੜ੍ਹ ਵਰਗੇ ਹਾਲਾਤ, ਸੁਖਬੀਰ ਬਾਦਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ
  • sukhbir badal s big statement in jaswant singh khalra case
    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • sit sukhbir singh badal inquiry
    ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਾ : ਸੁਖਬੀਰ ਸਿੰਘ ਬਾਦਲ ਤੋਂ SIT ਅੱਜ ਕਰੇਗੀ ਪੁੱਛਗਿੱਛ
  • sukhbir singh badal statement
    ਅਕਾਲੀ ਦਲ ਦੀ ਸਰਕਾਰ ਬਣਾ ਦਿਓ ਪਹਾੜਾਂ ਤੋਂ ਦਰਿਆਵਾਂ ਦੇ ਸਾਰੇ ਧੁੱਸੀ ਬੰਨ੍ਹ ਪੱਕੇ ਕਰਵਾ ਦਿਆਂਗਾ: ਸੁਖਬੀਰ ਬਾਦਲ
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ
  • amritpal singh cm face
    ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ
  • cm vijay on neet
    'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ
  • big action in punjab    hi tech knock off racket   running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ...
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ...
  • work to implement intelligent traffic management  in the city
    ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ...
  • massive fire broke out at a chemical factory
    ਜਲੰਧਰ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਇਲਾਕੇ...
  • jalandhar bar association takes big action
    ਜਲੰਧਰ ਬਾਰ ਐਸੋਸੀਏਸ਼ਨ ਦਾ ਵੱਡਾ ਐਕਸ਼ਨ, 8 ਵਕੀਲ ਮੈਂਬਰਸ਼ਿਪ ਤੋਂ ਮੁਅੱਤਲ
  • critical 48 hours in punjab thunderstorms and heavy rains alert issue
    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
Trending
Ek Nazar
petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • massive fire broke out at a chemical factory
      ਜਲੰਧਰ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਇਲਾਕੇ...
    • fraud in punjab
      ਪੰਜਾਬ 'ਚ 10,00,00,000 ਰੁਪਏ ਦੀ ਵੱਡੀ ਹੇਰਾਫ਼ੇਰੀ! ਹੋਸ਼ ਉਡਾ ਦੇਵੇਗਾ ਪੂਰਾ...
    • shameful incident in ludhiana
      ਕੁੜੀ ਦੇ ਅਚਾਨਕ ਹੋਣ ਲੱਗੀ ਢਿੱਡ ਪੀੜ, ਚੈੱਕਅਪ ਕਰਵਾਉਣ ਗਏ ਮਾਪਿਆਂ ਦੇ ਉੱਡੇ ਹੋਸ਼
    • firing in ludhiana
      ਲੁਧਿਆਣਾ 'ਚ ਫ਼ਾਇਰਿੰਗ! ਦੋ ਮੁੰਡੀਆਂ ਨੂੰ ਮਾਰੀਆਂ ਗੋਲ਼ੀਆਂ
    • bathinda police action
      3 ਲੱਖ ਤੋਂ ਵੱਧ ਨਸ਼ੀਲੇ ਕੈਪਸੂਲਾਂ ਸਮੇਤ ਪਤੀ-ਪਤਨੀ ਗ੍ਰਿਫ਼ਤਾਰ
    • critical 48 hours in punjab thunderstorms and heavy rains alert issue
      ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
    • amarinder singh raja warring s big statement regarding the presidency
      ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ...
    • 4 accused arrested for conspiring to kill police
      50 ਹਜ਼ਾਰ 'ਚ ਹੋਇਆ ਪੁਲਸ ਮੁਲਾਜ਼ਮ ਦੇ ਕਤਲ ਦਾ ਸੌਦਾ, ਖਤਰਨਾਕ ਹਥਿਆਰਾਂ ਨਾਲ ਫੜੇ...
    • haryana chief minister nayab singh saini visit in patiala
      ਪੰਜਾਬ 'ਚ ਕਿਸ ਪਾਰਟੀ ਨਾਲ ਹੋਵੇਗਾ ਗਠਜੋੜ, ਨਾਇਬ ਸੈਣੀ ਦਾ ਵੱਡਾ ਬਿਆਨ
    • young man creates a portrait of martyr udham singh using soil jallianwala bagh
      ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +