ਪਟਿਆਲਾ (ਬਲਜਿੰਦਰ)- ਸਰਕਾਰੀ ਰਾਜਿੰਦਰਾ ਹਸਪਤਾਲ ਦੇ ਬਾਹਰ 13 ਮਾਰਚ ਨੂੰ ਹੋਈ ਕਰਨਲ ਦੀ ਕੁੱਟਮਾਰ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 31 ਮਾਰਚ ਨੂੰ ਦੁਪਹਿਰ 12 ਮੀਟਿੰਗ ਦਾ ਸਮਾਂ ਮਿਲਣ ਤੋਂ ਬਾਅਦ ਸਾਬਕਾ ਸੈਨਿਕਾਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਲਾਇਆ ਗਿਆ ਧਰਨਾ ਚੁੱਕ ਲਿਆ ਗਿਆ ਹੈ। ਇਸ ਧਰਨੇ ’ਚ ਸਾਬਕਾ ਸੈਨਿਕਾਂ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਪਹੁੰਚੇ ਹੋਏ ਸਨ।
ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ 'ਤੇ ਟੁੱਟੇਗੀ NSA? ਡਿਬਰੂਗੜ੍ਹ ਪਹੁੰਚੀ ਪੁਲਸ, ਪੰਜਾਬ ਲਿਆਂਦਾ ਜਾਵੇਗਾ ਇਕ ਹੋਰ ਸਾਥੀ
ਦੂਜੇ ਪਾਸੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਇਸ ਮਾਮਲੇ ’ਚ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਮੰਦਭਾਗੀ ਘਟਨਾ ਸੀ ਅਤੇ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਮਾਮਲੇ ਨੂੰ ਪੁਲਸ ਬਨਾਮ ਫ਼ੌਜ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਸਾਡੀ ਫ਼ੌਜ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਹੋ ਚੁੱਕੀ ਹੈ। ਫ਼ੌਜ ਅਤੇ ਪੁਲਸ ਪਹਿਲਾਂ ਦੀ ਤਰ੍ਹਾਂ ਕਿਸੇ ਵੀ ਸਥਿਤੀ ’ਚ ਮਿਲ ਕੇ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਹਮੇਸ਼ਾ ਫ਼ੌਜ, ਬੀ. ਐੱਸ. ਐੱਫ. ਅਤੇ ਪੈਰਾ-ਮਿਲਟਰੀ ਫੋਰਸ ਨਾਲ ਮਿਲ ਕੇ ਵੱਡੇ ਸੰਘਰਸ਼ ਲੜੇ ਹਨ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ 'ਚ ਪੰਜਾਬੀ ਮੁੰਡੇ ਦੇ ਵੱਜੀ ਗੋਲ਼ੀ, ਮੌਤ ਦੀ ਖ਼ਬਰ ਸੁਣ ਮਾਪਿਆਂ ਦਾ ਨਿਕਲਿਆ ਤ੍ਰਾਹ
ਇੱਧਰ ਸੋਮਵਾਰ ਸਵੇਰੇ ਤੀਜੇ ਦਿਨ ਵੀ ਜਦੋਂ ਧਰਨਾ ਜਾਰੀ ਸੀ ਤਾਂ ਤਹਿਸੀਲਦਾਰ ਪਟਿਆਲਾ ਨੇ ਪਹੁੰਚ ਕੇ ਮੁੱਖ ਮੰਤਰੀ ਦੀ ਮੀਟਿੰਗ ਵਾਲਾ ਪੱਤਰ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੇ ਆਗੂਆਂ ਨੂੰ ਸੌਂਪਿਆ। ਇਸ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ 'ਚ ਪੰਜਾਬੀ ਮੁੰਡੇ ਦੇ ਵੱਜੀ ਗੋਲ਼ੀ, ਮੌਤ ਦੀ ਖ਼ਬਰ ਸੁਣ ਮਾਪਿਆਂ ਦਾ ਨਿਕਲਿਆ ਤ੍ਰਾਹ
NEXT STORY