ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਇਕ ਚਿੱਠੀ ਲਿਖੀ ਗਈ ਹੈ, ਜਿਸ 'ਚ ਝੋਨੇ ਦੇ ਸੀਜ਼ਨ ਦੌਰਾਨ ਵਾਧੂ ਬਿਜਲੀ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਆਰ. ਕੇ. ਸਿੰਘ ਨੂੰ ਚਿੱਠੀ ਲਿਖੀ ਗਈ ਹੈ। ਇਸ 'ਚ 15 ਜੂਨ ਤੋਂ 15 ਅਕਤੂਬਰ ਤੱਕ ਕੇਂਦਰੀ ਪੂਲ ਤੋਂ 1000 ਮੈਗਾਵਾਟ ਬਿਜਲੀ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਘੱਲੂਘਾਰਾ ਦਿਵਸ ਦੇ ਮੌਕੇ 'ਤੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕੌਮ ਦੇ ਨਾਂ ਸੰਦੇਸ਼ (ਵੀਡੀਓ)
ਪੰਜਾਬ 'ਚ ਝੋਨੇ ਦੇ ਸੀਜ਼ਨ ਦੌਰਾਨ ਇਸ ਵਾਰ ਬਿਜਲੀ ਦੀ ਮੰਗ 15500 ਮੈਗਾਵਾਟ ਤੱਕ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਚਿੱਠੀ 'ਚ ਲਿਖਿਆ ਕਿ ਪੰਜਾਬ ਕੋਲ ਆਪਣੇ ਸਰੋਤਾਂ ਤੋਂ ਸਿਰਫ 6500 ਮੈਗਾਵਾਟ ਬਿਜਲੀ ਦੀ ਪੈਦਾ ਹੁੰਦੀ ਹੈ। ਇਸ ਲਈ ਸਾਨੂੰ ਵਾਧੂ ਬਿਜਲੀ ਦੀ ਲੋੜ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਤੜਕੇ ਸਵੇਰੇ ਮੁੜ NIA ਦੀ ਛਾਪੇਮਾਰੀ, ਸ਼ਖ਼ਸ ਤੋਂ ਕੀਤੀ ਜਾ ਰਹੀ ਪੁੱਛਗਿੱਛ (ਤਸਵੀਰਾਂ)
ਉਨ੍ਹਾਂ ਕਿਹਾ ਕਿ ਬਿਜਲੀ ਸੂਬੇ ਦੇ ਕਿਸਾਨਾਂ ਵੱਲੋਂ ਦੇਸ਼ ਵਾਸਤੇ ਪੈਦਾ ਕੀਤੇ ਜਾਂਦੇ ਝੋਨੇ ਲਈ ਬਿਜਲੀ ਸਪਲਾਈ ਬਹੁਤ ਜ਼ਰੂਰੀ ਹੈ। ਦੱਸਿਆ ਜਾ ਰਿਹਾ ਹੈ ਕਿ ਮੌਸਮ ਵਿਭਾਗ ਨੇ ਪੰਜਾਬ 'ਚ ਘੱਟ ਮੀਂਹ ਦੀ ਸੰਭਾਵਨਾ ਜਤਾਈ ਹੈ, ਜਿਸ ਕਾਰਨ ਝੋਨੇ ਦੇ ਸੀਜ਼ਨ ਦੌਰਾਨ ਵਾਧੂ ਬਿਜਲੀ ਦੀ ਲੋੜ ਪਵੇਗੀ। ਇਸ ਨੂੰ ਲੈ ਕੇ ਹੀ ਮੁੱਖ ਮੰਤਰੀ ਮਾਨ ਵੱਲੋਂ ਕੇਂਦਰ ਤੋਂ ਵਾਧੂ ਬਿਜਲੀ ਦੀ ਮੰਗ ਕੀਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ 'ਚ ਤੜਕੇ ਸਵੇਰੇ ਮੁੜ NIA ਦੀ ਛਾਪੇਮਾਰੀ, ਸ਼ਖ਼ਸ ਤੋਂ ਕੀਤੀ ਜਾ ਰਹੀ ਪੁੱਛਗਿੱਛ (ਤਸਵੀਰਾਂ)
NEXT STORY