ਚੰਡੀਗੜ੍ਹ : ਚੋਣ ਕਮਿਸ਼ਨ ਭਾਰਤ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਪੰਜਾਬ 'ਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ 8 ਜਨਵਰੀ, 2022 ਨੂੰ ਚੋਣ ਜ਼ਾਬਤਾ ਲਾਗੂ ਹੋਇਆ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਭਾਰਤ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਰਾਜਪਾਲ ਨਾਲ ਮੁਲਾਕਾਤ ਮਗਰੋਂ 'ਭਗਵੰਤ ਮਾਨ' ਦਾ ਵੱਡਾ ਬਿਆਨ, 'ਪੰਜਾਬ ਲਈ ਲਏ ਜਾਣਗੇ ਇਤਿਹਾਸਕ ਫ਼ੈਸਲੇ'
ਇਸ ਪੱਤਰ ਵਿੱਚ ਚੋਣ ਕਮਿਸ਼ਨ ਭਾਰਤ ਨੇ ਲਿਖਿਆ ਹੈ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਸਬੰਧੀ ਨਤੀਜੇ ਐਲਾਨੇ ਜਾ ਚੁੱਕੇ ਹਨ, ਇਸ ਲਈ ਪੰਜਾਬ ਰਾਜ ਵਿੱਚੋਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਟਾਂਡਾ ਉੜਮੁੜ 'ਚ 20 ਤੋਂ ਜ਼ਿਆਦਾ ਗਊਆਂ ਦਾ ਸਿਰ ਵੱਢ ਕੇ ਕਤਲ, ਇਲਾਕੇ 'ਚ ਫੈਲੀ ਸਨਸਨੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਥੇਦਾਰ ਗੁਰਿੰਦਰ ਸਿੰਘ ਗੋਗੀ ਦੀ ਮੰਗ, ਤੁਰੰਤ ਕਰਵਾਈਆਂ ਜਾਣ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ
NEXT STORY