ਜਲੰਧਰ- ਕੜਾਕੇ ਦੀ ਠੰਡ ਦਰਮਿਆਨ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹਲਕੀ ਧੁੱਪ ਨਜ਼ਰ ਆਈ, ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਜ਼ਰੂਰ ਮਹਿਸੂਸ ਹੋਈ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਸੂਬੇ ਵਿਚ ਆਉਣ ਵਾਲੇ ਦਿਨਾਂ 'ਚ ਪਾਰਾ ਹੋਰ ਡਿੱਗੇਗਾ ਅਤੇ ਕਹਿਰ ਦੀ ਠੰਡ ਦੇ ਆਸਾਰ ਬਣੇ ਹੋਏ ਹਨ। ਤਿੰਨ ਦਿਨ ਲਈ ਸੰਘਣੇ ਕੋਹਰੇ, ਕੋਲਡ ਵੇਵ ਅਤੇ ਕੋਲਡ ਡੇ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਹੈ। ਇਹ ਹਾਲਾਤ 9 ਜਨਵਰੀ ਤੱਕ ਬਣੇ ਰਹਿਣ ਦੀ ਸੰਭਾਵਨਾ ਹੈ। ਇਸ ਕਾਰਨ ਰਾਤ ਦੇ ਨਾਲ-ਨਾਲ ਹੁਣ ਦਿਨ ਦੇ ਤਾਪਮਾਨ ਵਿੱਚ ਵੀ ਤੇਜ਼ੀ ਨਾਲ ਕਮੀ ਆ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪਠਾਨਕੋਟ 'ਚ ISI ਦਾ 15 ਸਾਲਾ ਜਾਸੂਸ ਗ੍ਰਿਫ਼ਤਾਰ
ਅੱਜ, 18 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਸੰਭਾਵਨਾ ਹੈ, ਅਤੇ ਛੇ ਜ਼ਿਲ੍ਹਿਆਂ ਵਿੱਚ ਠੰਢੀ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਸ਼ੀਤ ਲਹਿਰ ਦੀ ਸਥਿਤੀ ਦੀ ਉਮੀਦ ਹੈ। ਹਾਲਾਂਕਿ, ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ।
ਇਹ ਵੀ ਪੜ੍ਹੋ- ਵੱਡੀ ਤਰੱਕੀ: IPS ਹਰਪ੍ਰੀਤ ਸਿੰਘ ਨੇ ਸੰਭਾਲਿਆ ਸੀ ਅੰਮ੍ਰਿਤਸਰ ਵਿਜੀਲੈਂਸ ਬਿਊਰੋ SSP ਦਾ ਚਾਰਜ, ਤੀਜੇ ਦਿਨ ਬਣੇ DIG
ਮੌਸਮ ਵਿਭਾਗ ਮੁਤਾਬਕ ਇਸ ਸਮੇਂ ਉੱਤਰ-ਪੱਛਮੀ ਭਾਰਤ ਦੇ ਉੱਪਰ ਵੈਸਟਨ ਡਿਸਟਰਬਨ ਸਰਗਰਮ ਹੈ। ਪਹਾੜਾਂ 'ਤੇ ਚੱਲ ਰਹੀਆਂ ਹਵਾਵਾਂ ਪੰਜਾਬ ਦੇ ਮੌਸਮ ਨੂੰ ਪ੍ਰਭਾਵਿਤ ਕਰ ਰਿਹਾ ਹੈ। 8 ਤੇ 9 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਕੁਝ ਥਾਵਾਂ ‘ਤੇ ਬਹੁਤ ਸੰਘਣਾ ਕੋਹਰਾ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- 'ਆਪ' ਸਰਪੰਚ ਦੇ ਕਤਲ ਮਗਰੋਂ ਤਰਨਤਾਰਨ ਪੁਲਸ ਨੇ ਕਰ'ਤਾ ਵੱਡਾ ਐਨਕਾਊਂਟਰ
ਪਿਛਲੇ 24 ਘੰਟਿਆਂ ਵਿੱਚ, ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 3.1 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ ਹੈ। ਘੱਟੋ-ਘੱਟ ਤਾਪਮਾਨ 1.5 ਡਿਗਰੀ ਘੱਟ ਗਿਆ ਹੈ। ਬਠਿੰਡਾ ਅਤੇ ਫਰੀਦਕੋਟ 4.5 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਡੇ ਰਹੇ। ਜਦਕਿ ਅੰਮ੍ਰਿਤਸਰ ਵਿੱਚ ਕੋਲਡ ਡੇ ਦਰਜ ਹੋਇਆ। ਆਉਣ ਵਾਲੇ ਦੋ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ 2 ਤੋਂ 3 ਡਿਗਰੀ ਤੱਕ ਕਮੀ ਆ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ: ਦਿਨ-ਦਿਹਾੜੇ ਮੋਟਰਸਾਈਕਲ ਵਾਲੇ ਮੁੰਡੇ ਮਾਰ ਗਏ ਸੁਨਿਆਰੇ ਦੀ ਦੁਕਾਨ 'ਤੇ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ : ਆਧਾਰ ਕਾਰਡ ਨੂੰ ਲੈ ਕੇ ਵੱਡੀ ਅਪਡੇਟ, ਹੁਣ ਲਾਜ਼ਮੀ ਕਰਵਾਉਣਾ ਪਵੇਗਾ ਇਹ ਕੰਮ
NEXT STORY