ਬਨੂੜ (ਗੁਰਪਾਲ) : ਥਾਣਾ ਬਨੂੜ ਦੀ ਪੁਲਸ ਨੇ ਕੋਲਡ ਡਰਿੰਕ ’ਚ ਨਸ਼ੀਲੀ ਚੀਜ਼ ਮਿਲਾ ਕੇ ਪਿਲਾਉਣ ਉਪਰੰਤ ਜਬਰ-ਜ਼ਨਾਹ ਕਰਨ ਅਤੇ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲੇ ਨੌਜਵਾਨ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਇਕ ਨੌਜਵਾਨ ਲੜਕੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਮਿਹਨਤ-ਮਜ਼ਦੂਰੀ ਕਰਦੀ ਹੈ ਅਤੇ ਪਿੰਡ ਦੇ ਇਕ ਘਰ ਵਿਚ ਝਾੜੂ-ਪੋਚਾ ਲਾਉਣ ਦਾ ਕੰਮ ਕਰਦੀ ਸੀ। ਸ਼ਿਕਾਇਤਕਰਤਾ ਅਨੁਸਾਰ ਇਕ ਦਿਨ ਜਦੋਂ ਘਰ ’ਚ ਪਰਿਵਾਰ ਦਾ ਕੋਈ ਵੀ ਮੈਂਬਰ ਮੌਜੂਦ ਨਹੀਂ ਸੀ ਅਤੇ ਸਿਰਫ ਘਰ ਦਾ ਪੁੱਤਰ ਮੌਜੂਦ ਸੀ ਤਾਂ ਉਸਨੇ ਲੜਕੀ ਨੂੰ ਕੋਲਡ ਡਰਿੰਕ ’ਚ ਨਸ਼ੀਲੀ ਚੀਜ਼ ਪਿਲਾ ਕੇ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ ਉਸ ਦੀਆਂ ਅਸ਼ਲੀਲ ਵੀਡੀਓਜ਼ ਵੀ ਬਣਾ ਲਈਆਂ।
ਇਸ ਤੋਂ ਬਾਅਦ ਮੁਲਜ਼ਮ ਇਨ੍ਹਾਂ ਵੀਡੀਓਜ਼ ਨੂੰ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਨੂੰ ਬਲੈਕਮੇਲ ਕਰਦਾ ਅਤੇ ਵਾਰ-ਵਾਰ ਜਬਰ-ਜ਼ਨਾਹ ਕਰਦਾ ਰਿਹਾ। ਥਾਣਾ ਮੁਖੀ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਨਾਹਰ ਸਿੰਘ ਨੇ ਮੁਲਜ਼ਮ ਨੌਜਵਾਨ ਦੀਪਕ ਜੋਸ਼ੀ ਖ਼ਿਲਾਫ਼ ਧਾਰਾ 64 ਅਧੀਨ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
NEXT STORY