ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਦਰਅਸਲ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ 5 ਦਿਨਾਂ ਦੀ ਨਵੀਂ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਅਪਡੇਟ ਮੁਤਾਬਕ ਪੰਜਾਬ ਵਿਚ ਅਗਲੇ 5 ਦਿਨਾਂ ਤੱਕ ਮੌਸਮ ਬਿਲਕੁਲ ਸਾਫ਼ ਰਹੇਗਾ। ਮੌਸਮ ਵਿਭਾਗ ਵੱਲੋਂ ਮੀਂਹ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। 22 ਅਕਤੂਬਰ ਤੱਕ ਪੰਜਾਬ ਵਿਚ ਮੌਸਮ ਖ਼ੁਸ਼ਕ ਰਹੇਗਾ।
ਇਹ ਵੀ ਪੜ੍ਹੋ: ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
ਇਥੇ ਦੱਸ ਦੇਈਏ ਕਿ ਪੰਜਾਬ 'ਚ ਪੱਛਮੀ ਗੜਬੜੀ ਦਾ ਅਸਰ ਹੁਣ ਖ਼ਤਮ ਹੋ ਗਿਆ ਹੈ। ਇਸ ਕਾਰਨ ਪੂਰੇ ਹਫ਼ਤੇ ਦੌਰਾਨ ਸੂਬੇ 'ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਮੀਂਹ ਪੈਣ ਦੀ ਕੋਈ ਉਮੀਦ ਨਹੀਂ ਜਤਾਈ ਗਈ ਹੈ। ਦਿਨ ਦੇ ਤਾਪਮਾਨ 'ਚ ਥੋੜ੍ਹਾ ਵਾਧਾ ਹੋ ਸਕਦਾ ਹੈ ਪਰ ਇਹ ਆਮ ਦੇ ਨੇੜੇ ਹੀ ਰਹੇਗਾ। ਦੂਜੇ ਪਾਸੇ ਰਾਤ ਦੇ ਤਾਪਮਾਨ 'ਚ ਮਾਮੂਲੀ ਉਤਰਾਅ-ਚੜ੍ਹਾਅ ਵੇਖਣ ਨੂੰ ਮਿਲ ਸਕਦਾ ਹੈ।
ਪਹਾੜੀ ਇਲਾਕਿਆਂ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਪਾਉਣਗੀਆਂ ਅਸਰ
ਇਥੇ ਦੱਸਣਯੋਗ ਹੈ ਕਿ ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਹੋ ਰਹੀ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ ’ਤੇ ਵੀ ਪਵੇਗਾ। ਪਹਾੜਾਂ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਕਾਰਨ ਸੂਬੇ ਦੇ ਤਾਪਮਾਨ 'ਚ ਤਬਦੀਲੀ ਆ ਸਕਦੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਬੁਲੇਟਿਨ ਮੁਤਾਬਕ ਅਗਲੇ ਹਫ਼ਤੇ ਪੰਜਾਬ ਦੇ ਕਿਸੇ ਵੀ ਹਿੱਸੇ 'ਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 17 ਤੋਂ 22 ਅਕਤੂਬਰ ਤੱਕ ਪੰਜਾਬ 'ਚ ਮੀਂਹ ਪੈਣ ਸਬੰਧੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਦਿਨ ਵੇਲੇ ਹਲਕੀ ਗਰਮੀ ਬਣੀ ਰਹਿ ਸਕਦੀ ਹੈ, ਜਦਕਿ ਸਵੇਰ ਅਤੇ ਰਾਤ ਸਮੇਂ ਠੰਡ ਦਾ ਅਹਿਸਾਸ ਵਧਣ ਲੱਗੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੱਟੀ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਰੌਲਾ ਪੈਣ ’ਤੇ ਨੌਜਵਾਨ ਫ਼ਰਾਰ
NEXT STORY