ਜਲਾਲਾਬਾਦ (ਜਤਿੰਦਰ, ਆਦਰਸ਼) : ਦਸੰਬਰ ਮਹੀਨੇ ਦੇ ਆਖ਼ਰੀ ਦਿਨਾਂ ’ਚ ਸੰਘਣੀ ਧੁੰਦ ਅਤੇ ਸੀਤ ਲਹਿਰ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਕਾਰਨ ਜਿੱਥੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਉੱਥੇ ਹੀ ਦਿਹਾੜੀ-ਮਜ਼ਦੂਰੀ ਕਰਨ ਵਾਲੇ ਲੋਕਾਂ ਸਣੇ ਵਾਹਨ ਚਾਲਕਾਂ ਨੂੰ ਸੜਕਾਂ ’ਤੇ ਚੱਲਣ ਸਮੇਂ ਸੰਘਣੀ ਧੁੰਦ ਦੀ ਚਾਦਰ ਦੇ ਕਾਰਨ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜਲਾਲਾਬਾਦ ’ਚ ਐਤਵਾਰ ਦੀ ਸਵੇਰ ਤੋਂ ਛਾਈ ਸੰਘਣੀ ਧੁੰਦ ਦੇ ਵੱਧਣ ਨਾਲ ਚੱਲੀਆਂ ਤੇਜ਼ ਹਵਾਵਾਂ ਦੇ ਨਾਲ ਹੱਡ ਚੀਰਵੀਂ ਠੰਡ ਨੇ ਲੋਕਾਂ ਨੂੰ ਘਰਾਂ ’ਚ ਰਹਿਣ ਲਈ ਮਜਬੂਰ ਕਰ ਦਿੱਤਾ ਹੈ। ਕੜਾਕੇ ਦੀ ਪੈ ਰਹੀ ਠੰਡ ਤੋਂ ਬਚਣ ਲਈ ਲੋਕ ਜਿੱਥੇ ਅੱਗ ਦਾ ਸਹਾਰਾ ਲੈ ਰਹੇ ਹਨ, ਉੱਥੇ ਦੂਜੇ ਪਾਸੇ ਲੋਕ ਚਾਹ ਦਾ ਸਹਾਰਾ ਲੈ ਰਹੇ ਹਨ। ਸੰਘਣੀ ਧੁੰਦ ਦੇ ਨਾਲ ਹੋਣ ਵਾਲੇ ਸੜਕ ਹਾਦਸਿਆਂ ਤੋਂ ਬਚਣ ਲਈ ਦੋਪਹੀਆ ਵਾਹਨ ਚਾਲਕਾਂ ਅਤੇ ਕਾਰਾਂ, ਗੱਡੀਆਂ ਸਣੇ ਹੋਰਨਾਂ ਵਾਹਨ ਚਾਲਕਾਂ ਨੂੰ ਧੀਮੀ ਗਤੀ ’ਚ ਸੜਕਾਂ ’ਤੇ ਸਫ਼ਰ ਕਰਨਾ ਚਾਹੀਦਾ ਹੈ ਅਤੇ ਸੜਕਾਂ ’ਤੇ ਚੱਲਦੇ ਸਮੇਂ ਵਾਹਨਾਂ ਦੀਆਂ ਲਈਟਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਗੱਡੀਆਂ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ ਤਾਂ ਕਿ ਸੜਕ ਹਾਦਸਿਆਂ ਤੋਂ ਬੱਚਿਆ ਜਾ ਸਕੇ ਅਤੇ ਕੜਾਕੇ ਦੀ ਠੰਡ ਦੇ ਦਿਨਾਂ ’ਚ ਬਿਨਾਂ ਕੰਮ ਤੋਂ ਘਰੋਂ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ।
ਦਿਨੋਂ-ਦਿਨ ਵੱਧ ਰਹੀ ਠੰਡ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਧੁੰਦ ਦੇ ਦਿਨਾਂ ’ਚ ਸੜਕਾਂ ’ਤੇ ਚੱਲਦੇ ਸਮੇਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਵਾਹਨ ਚਾਲਕਾਂ ਨੂੰ ਵਾਹਨਾਂ ’ਤੇ ਰਿਫਲੈਕਟਰ ਲਾਉਣ ਦੀ ਸਲਾਹ ਦਿੱਤੀ ਜਾ ਰਹੀ ਹੈ। ਠੰਡ ਤੋਂ ਬਚਣ ਲਈ ਲੋਕਾਂ ਨੂੰ ਗਰਮ ਕੱਪੜਿਆਂ ਪਾਉਣੇ ਚਾਹੀਦੇ ਹਨ ਤਾਂ ਕਿ ਸਰਦੀ ਤੋਂ ਬੱਚਿਆ ਜਾ ਸਕੇ। ਐਤਵਾਰ ਬੀਤੀ ਦੁਪਹਿਰ ਤੋਂ ਬਾਅਦ ਜਲਾਲਾਬਾਦ ’ਚ ਧੁੰਦ ਘੱਟਣ ਤੋਂ ਬਾਅਦ ਸੂਰਜ ਨਿਕਲਣ ਤੋਂ ਬਾਅਦ ਲੋਕਾਂ ਨੂੰ ਠੰਡ ਤੋਂ ਕੁੱਝ ਰਾਹਤ ਮਿਲੀ ਹੈ।
ਰੇਲਵੇ ਫਾਟਕ ਨਜ਼ਦੀਕ ਔਰਤ ਦੀ ਲਾਸ਼ ਬਰਾਮਦ
NEXT STORY