ਚੰਡੀਗੜ੍ਹ (ਭਾਸ਼ਾ) - ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਇਲਾਕਿਆਂ 'ਚ ਠੰਡ ਦਾ ਅਸਰ ਹੁਣ ਦਿਸਣ ਲੱਗਾ ਹੈ। ਪੰਜਾਬ ਦਾ ਆਦਮਪੁਰ ਸ਼ਹਿਰ ਸਭ ਤੋਂ ਠੰਡਾ ਇਲਾਕਾ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 4.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਰਾਜਾਂ ਅਤੇ ਉਨ੍ਹਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ 'ਚ ਪਿਛਲੇ ਕੁਝ ਹਫਤਿਆਂ 'ਚ ਘੱਟੋ-ਘੱਟ ਤਾਪਮਾਨ ਸਾਧਾਰਨ ਨਾਲੋਂ ਕੁਝ ਡਿਗਰੀ ਹੇਠਾਂ ਰਿਹਾ ਅਤੇ ਹੁਣ ਇਨ੍ਹਾਂ ਇਲਾਕਿਆਂ 'ਚ ਵੀ ਅੱਜ ਤਾਪਮਾਨ ਦੀ ਗਿਰਾਵਟ ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ 'ਚ ਤਾਪਮਾਨ 6.8 ਡਿਗਰੀ ਸੈਲਸੀਅਸ ਰਿਹਾ, ਲੁਧਿਆਣਾ 'ਚ ਘੱਟੋ-ਘੱਟ ਤਾਪਮਾਨ 7.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਲਵਾਰਾ ਵਿਖੇ 6.9, ਬਠਿੰਡਾ ਵਿਖੇ 7.4, ਪਟਿਆਲਾ 'ਚ 8.1 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ 'ਚ ਵੀ ਠੰਡ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਜਿੱਥੇ ਤਾਪਮਾਨ 7.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ 'ਚ ਹਿਸਾਰ ਦਾ ਘੱਟੋ-ਘੱਟ ਤਾਪਮਾਨ 6.1, ਨਾਰਨੌਲ ਵਿਖੇ 6 ਡਿਗਰੀ ਸੈਲਸੀਅਸ ਰਿਹਾ, ਜਦਕਿ ਕਰਨਾਲ ਅਤੇ ਰੋਹਤਕ 'ਚ ਤਾਪਮਾਨ 6.2 ਡਿਗਰੀ, ਅੰਬਾਲਾ 'ਚ 10.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੱਛਮੀ ਅਤੇ ਗੁਆਂਢੀ ਰਾਜਾਂ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ 'ਚ ਬਰਫਬਾਰੀ ਦੇ ਕਾਰਨ ਵੀ ਦੋਵਾਂ ਰਾਜਾਂ ਦੇ ਤਾਪਮਾਨ 'ਚ ਗਿਰਾਵਟ ਆਈ।
ਨੌਜਵਾਨ ਦੀ ਭੇਤਭਰੀ ਹਾਲਤ 'ਚ ਮੌਤ
NEXT STORY