ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਹਾਲਾਂਕਿ ਸਵੇਰ ਅਤੇ ਸ਼ਾਮ ਦੀ ਠੰਡ ਵਿੱਚ ਵਾਧਾ ਹੋਇਆ ਹੈ। ਪਿਛਲੇ ਦਿਨੀਂ ਹੋਈ ਮੀਂਹ ਅਤੇ ਪਹਾੜੀ ਇਲਾਕਿਆਂ ਵਿੱਚ ਹੋਈ ਬਰਫ਼ਬਾਰੀ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਹੁਣ ਆਮ ਨਾਲੋਂ 6.6 ਡਿਗਰੀ ਹੇਠਾਂ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ- ਹੋਟਲਾਂ 'ਚ ਨਿਹੰਗ ਸਿੰਘ ਕਰ ਰਹੇ ਛਾਪੇਮਾਰੀ, ਦੇਖੋ ਪੂਰੀ ਵੀਡੀਓ
ਆਉਣ ਵਾਲੇ ਦਿਨਾਂ ਦੀ ਭਵਿੱਖਬਾਣੀ
ਮੌਸਮ ਵਿਭਾਗ ਦੇ ਅਨੁਸਾਰ, ਅੱਜ 21 ਮਾਰਚ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ 21 ਤਾਰੀਖ ਤੋਂ ਬਾਅਦ ਫਿਰ ਪੱਛਮੀ ਗੜਬੜੀ ਸਰਮਗਰ ਹੋਵੇਗੀ, ਜਿਸ ਨਾਲ 22, 23, 24 ਅਤੇ 25 ਮਾਰਚ ਨੂੰ ਸੂਬੇ ਵਿੱਚ ਕੁਝ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਮੀਂਹ, ਬਿਜਲੀ ਲਿਸ਼ਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ਤੋਂ ਬਾਅਦ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕੱਠੀਆਂ 3 ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਬੀਤੇ ਦਿਨ ਕਿੰਨਾ ਰਿਹਾ ਤਾਪਮਾਨ
ਸੂਤਰਾਂ ਅਨੁਸਾਰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ ਡਿੱਗਿਆ ਹੈ, ਜਿਸ ਵਿੱਚ ਮੋਹਾਲੀ ਸਭ ਤੋਂ ਅੱਗੇ ਰਿਹਾ। ਮੋਹਾਲੀ ਵਿੱਚ 3.4 ਡਿਗਰੀ ਦੀ ਵੱਡੀ ਗਿਰਾਵਟ ਨਾਲ ਤਾਪਮਾਨ 19.0 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਰੂਪਨਗਰ 'ਚ 3.2 ਡਿਗਰੀ, ਪਠਾਨਕੋਟ ਵਿੱਚ 2.8 ਡਿਗਰੀ, ਚੰਡੀਗੜ੍ਹ 'ਚ 2.0 ਡਿਗਰੀ ਅਤੇ ਲੁਧਿਆਣਾ 'ਚ 1.8 ਡਿਗਰੀ ਦੀ ਗਿਰਾਵਟ ਦੇਖੀ ਗਈ। ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ 'ਚ 10 ਡਿਗਰੀ ਰਿਹਾ, ਜਦਕਿ ਫਿਰੋਜ਼ਪੁਰ ਵਿੱਚ ਸਭ ਤੋਂ ਵੱਧ 24 ਡਿਗਰੀ ਦਰਜ ਕੀਤਾ ਗਿਆ। ਦੂਜੇ ਪਾਸੇ, ਅੰਮ੍ਰਿਤਸਰ ਅਤੇ ਅਬੋਹਰ ਵਿੱਚ ਤਾਪਮਾਨ ਵਿੱਚ ਮਾਮੂਲੀ ਵਾਧਾ ਦਰਜ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਗੜ੍ਹੇਮਾਰੀ ਦੀ ਸੰਭਾਵਨਾ, ਓਰੇਂਜ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ ਦੀ UPDATE
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪਲਾਟ ਦਿਵਾਉਣ ਦੇ ਨਾਂ ’ਤੇ ਮਾਰੀ 6.91 ਲੱਖ ਦੀ ਠੱਗੀ, ਫ਼ਰਾਰ ਮੁਲਜ਼ਮਾਂ ਦੀ ਭਾਲ 'ਚ ਛਾਪੇਮਾਰੀ ਜਾਰੀ
NEXT STORY