ਟਾਂਡਾ ਉੜਮੁੜ (ਮੋਮੀ) : ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਦਿੱਤੀ ਗਈ ਸੂਚਨਾ ਅਨੁਸਾਰ ਅੱਜ ਟਾਂਡਾ ਇਲਾਕੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਮਾਰਚ ਮਹੀਨੇ ਦੇ ਅੱਧ ਵਿੱਚ ਦੇਸੀ ਨਵੇਂ ਸਾਲ ਦੀ ਆਰੰਭਤਾ ਦੇ ਸਮੇਂ ਹੋਈ ਇਸ ਬਰਸਾਤ ਨਾਲ ਜਿੱਥੇ ਮੌਸਮ ਸੁਹਾਵਣਾ ਹੋਇਆ ਹੈ ਉੱਥੇ ਹੀ ਖੇਤੀਬਾੜੀ ਮਾਹਰਾਂ ਵੱਲੋਂ ਇਹ ਬਾਰਿਸ਼ ਕਣਕ ਦੀ ਫਸਲ ਵਾਸਤੇ ਲਾਹੇਵੰਦ ਦੱਸੀ ਜਾ ਰਹੀ ਹੈ।
ਜ਼ਿਕਰ ਯੋਗ ਹੈ ਕਿ ਸਰਦੀਆਂ ਦੇ ਮੌਸਮ ਦੌਰਾਨ ਬਹੁਤ ਘੱਟ ਬਾਰਿਸ਼ ਹੋਈ ਸੀ ਜਿਸ ਕਾਰਨ ਬਾਰਿਸ਼ ਦੀ ਬਹੁਤ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਦਿਨ ਸਮੇਂ ਹੋਈ ਬਾਰਿਸ਼ ਦੇ ਕਾਰਨ ਜਿੱਥੇ ਇੱਕ ਵਾਰ ਫਿਰ ਤੋਂ ਸਰਦੀ ਦਾ ਅਹਿਸਾਸ ਹੋਇਆ ਹੈ ਉੱਥੇ ਹੀ ਬਦਲੇ ਹੋਏ ਮੌਸਮ ਦੇ ਮਿਜਾਜ਼ ਨੇ ਲੋਕਾਂ ਨੂੰ ਫਿਰ ਤੋਂ ਗਰਮ ਕੱਪੜੇ ਪਾਉਣ ਲਈ ਮਜਬੂਰ ਕੀਤਾ। ਇਸ ਸਬੰਧੀ ਸੇਵਾ ਮੁਕਤ ਡਿਪਟੀ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਡਾਕਟਰ ਕੇਵਲ ਸਿੰਘ, ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ, ਸੇਵਾ ਮੁਕਤ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮਹਿੰਦਰ ਸਿੰਘ, ਸੀਨੀਅਰ ਮੈਡੀਕਲ ਅਫਸਰ ਟਾਂਡਾ ਡਾ. ਕਰਨ ਸੈਣੀ ਨੇ ਬਦਲੇ ਹੋਏ ਮੌਸਮ ਦੇ ਮਿਜਾਜ਼ 'ਚ ਲੋਕਾਂ ਨੂੰ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਹੈ ਕਿਉਂਕਿ ਬਾਰਿਸ਼ ਦੇ ਕਾਰਨ ਠੰਡ ਨੇ ਇੱਕ ਵਾਰ ਫਿਰ ਤੋਂ ਵਾਪਸੀ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੈਸ ਸਿਲੰਡਰ ਨਾ ਮਿਲਣ ’ਤੇ ਕਾਲਾ ਬਾਜ਼ਾਰੀ ਕਾਰਨ ਲੋਕਾਂ ’ਚ ਮਚੀ ਹਾਹਾਕਾਰ : ਪ੍ਰੋ. ਬਡੂੰਗਰ
NEXT STORY