ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਸ਼ਹਿਰ ਦੇ ਬਾਹਰ ਸਥਿਤ ਆਰ.ਐੱਸ.ਡੀ.ਕਾਲਜ 'ਚ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਇਕ ਵਿਅਕਤੀ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ। ਜ਼ਖਮੀ ਹੋਏ ਵਿਅਕਤੀ ਨੂੰ ਮੌਕੇ 'ਤੇ ਮੌਜੂਦ ਲੋਕਾਂ ਨੇ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਇਲਾਜ ਲਈ ਦਾਖਲ ਕਰਵਾ ਦਿੱਤਾ। ਜਾਣਕਾਰੀ ਅਨੁਸਾਰ ਕਾਲਜ ਦੇ ਵਿਦਿਆਰਥੀਆਂ ਦੇ 2 ਗੁੱਟਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਲੜਾਈ-ਝਗੜਾ ਹੋ ਗਿਆ ਸੀ, ਜਿਨ੍ਹਾਂ ਦਾ ਰਾਜ਼ੀਨਾਮਾ ਕਰਵਾਉਣ ਲਈ ਕੁਝ ਲੋਕ ਇਕੱਠੇ ਹੋਏ ਸਨ। ਇਕ ਗੁੱਟ ਦੇ ਵਿਅਕਤੀ ਨੇ ਰਾਜ਼ੀਨਾਮਾ ਕਰਵਾਉਣ ਆਏ ਇਕ ਵਿਦਿਆਰਥੀ ਦੇ ਪਿਤਾ 'ਤੇ ਅਚਾਨਕ ਗੋਲੀ ਚਲਾ ਦਿੱਤੀ, ਜੋ ਉਸ ਦੀ ਲੱਤ 'ਚ ਜਾ ਵੱਜੀ।
ਗੋਲੀ ਚੱਲਣ ਦੀ ਇਹ ਸਾਰੀ ਘਟਨਾ ਉਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਡੀ.ਐੱਸ.ਪੀ. ਸਿਟੀ ਫਿਰੋਜ਼ਪੁਰ ਗੁਰਦੀਪ ਸਿੰਘ ਅਤੇ ਐੱਸ.ਐੱਚ.ਓ. ਥਾਣਾ ਸਿਟੀ ਜਤਿੰਦਰ ਸਿੰਘ ਪੁਲਸ ਫੋਰਸ ਸਣੇ ਮੌਕੇ 'ਤੇ ਪਹੁੰਚ ਗਏ। ਪੁਲਸ ਨੇ ਆਲੇ-ਦੁਆਲੇ ਲਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ.ਗੁਰਦੀਪ ਸਿੰਘ ਨੇ ਕਿਹਾ ਕਿ ਗੋਲੀ ਚਲਾਉਣ ਵਾਲਿਆਂ ਨੂੰ ਬਹੁਤ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਸਾਬਕਾ ਮੰਤਰੀ ਸੇਖਵਾਂ ਤੇ ਸਾਬਕਾ ਆਈ. ਜੀ. ਨੂੰ ਹਾਈ ਕੋਰਟ ਵਲੋਂ ਨੋਟਿਸ ਜਾਰੀ
NEXT STORY