ਚੰਡੀਗੜ੍ਹ (ਰਸ਼ਮੀ ਹੰਸ) : ਪੰਜਾਬ ਯੂਨੀਵਰਸਿਟੀ (ਪੀ. ਯੂ.) ਵੱਲੋਂ ਪੰਜਾਬ ਯੂਨੀਵਰਸਿਟੀ ਦੇ ਦਫ਼ਤਰ, ਸੰਸਥਾਵਾਂ, ਖੇਤਰੀ ਕੇਂਦਰਾਂ, ਪੇਂਡੂ ਕੇਂਦਰਾਂ, ਕਾਂਸਟੀਚੂਐਂਟ ਕਾਲਜ, ਐਫੀਲੀਏਟਿਡ ਕਾਲਜ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 2024 ਦੇ ਮੱਦੇਨਜ਼ਰ 15 ਅਕਤੂਬਰ ਨੂੰ ਬੰਦ ਰਹਿਣਗੇ। ਪੀ. ਯੂ. ਨੇ ਇਹ ਵੀ ਸੂਚਿਤ ਕੀਤਾ ਹੈ ਕਿ ਪੀ. ਯੂ. 15 ਅਕਤੂਬਰ ਨੂੰ ਹੋਣ ਵਾਲੀਆਂ ਪੰਜਾਬ ਗ੍ਰਾਮ ਪੰਚਾਇਤ ਚੋਣਾਂ ਵਿਚ ਵੋਟ ਪਾਉਣ ਲਈ ਜਿਹੜੇ ਕਰਮਚਾਰੀ ਆਪਣੇ ਪਿੰਡਾਂ ਵਿਚ ਰਜਿਸਟਰਡ ਵੋਟਰ ਹਨ, ਉਨ੍ਹਾਂ ਨੂੰ ਵਿਸ਼ੇਸ਼ ਛੁੱਟੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਅੱਜ ਨਾ ਜਾਇਓ PGI, ਨਹੀਂ ਬਣਾਏ ਜਾਣਗੇ ਨਵੇਂ ਮਰੀਜ਼ਾਂ ਦੇ ਕਾਰਡ
ਪੀ. ਯੂ. ਬੁਲਾਰੇ ਨੇ ਸਪੱਸ਼ਟ ਕੀਤਾ ਕਿ ਸਾਰੀਆਂ ਮੀਟਿੰਗਾਂ ਅਤੇ ਪ੍ਰੀਖਿਆਵਾਂ, ਜੇ ਕੋਈ ਹਨ, ਪਹਿਲਾਂ ਐਲਾਨੇ ਪ੍ਰੋਗਰਾਮ ਅਨੁਸਾਰ ਹੀ ਹੋਣਗੀਆਂ। ਇਸ ਦੇ ਨਾਲ ਹੀ ਪੰਜਾਬ ਭਰ ’ਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਕਰ ਕੇ ਜੁਡੀਸ਼ੀਅਲ ਅਦਾਲਤਾਂ ’ਚ ਵੀ ਛੁੱਟੀ ਰਹੇਗੀ।
ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਚੀ ਦੇ ਉਮੀਦਵਾਰ ਦੀ ਮੌਤ, ਪਿੰਡ 'ਚ ਛਾਇਆ ਮਾਤਮ
ਇਹ ਜਾਣਕਾਰੀ ਪ੍ਰਧਾਨ ਅਦਿੱਤਿਆ ਜੈਨ ਅਤੇ ਸੈਕਟਰੀ ਪ੍ਰਿਤਪਾਲ ਸਿੰਘ ਨੇ ਇਕ ਪ੍ਰੈੱਸ ਬਿਆਨ ਵਿਚ ਦਿੱਤੀ। ਇਸ ਦੇ ਨਾਲ ਹੀ ਮੰਗਲਵਾਰ ਨੂੰ ਸੂਬੇ ਭਰ ’ਚ ਵਿੱਦਿਅਕ ਅਦਾਰੇ ਸਕੂਲ, ਕਾਲਜ ਆਈ. ਟੀ. ਸੰਸਥਾਵਾਂ ਤੋਂ ਲੈ ਕੇ ਪ੍ਰਸ਼ਾਸਨਿਕ ਅਦਾਰਿਆਂ ਵਿਚ ਛੁੱਟੀ ਰਹੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਰਿਵਾਰ ਦੇ ਮੈਂਬਰਾਂ ਨੇ ਹੀ ਜ਼ਮੀਨ 'ਤੇ ਕੀਤਾ ਕਬਜ਼ਾ, ਫ਼ਿਰ ਵਿਅਕਤੀ ਨੇ ਟੈਂਕੀ 'ਤੇ ਚੜ੍ਹ ਕੇ ਜੋ ਕੀਤਾ...
NEXT STORY