ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਦੋ ਕਾਰਾਂ ਦੀ ਆਪਸੀ ਟਕੱਰ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਜਸਵੀਰ ਸਿੰਘ ਨੇ ਦੱਸਿਆ ਕਿ ਮੁਦੱਈ ਮਨਦੀਪ ਸਿੰਘ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਲੰਘੀ 11 ਜੁਲਾਈ ਨੂੰ ਉਹ ਆਪਣੇ ਦੋਸਤ ਸੁਰਜੀਤ ਸਿੰਘ ਨਾਲ ਕਾਰ 'ਚ ਸਵਾਰ ਹੋ ਕੇ ਤਪਾ ਸਾਈਡ ਵੱਲ ਜਾ ਰਿਹਾ ਸੀ ਤਾਂ ਬਾਹੱਦ ਡਾਇਮੰਡ ਸਟਾਰ ਢਾਬਾ ਹੰਡਿਆਇਆ ਵਿਖੇ ਗੁਰਲਾਲ ਸਿੰਘ ਵਾਸੀ ਸ਼ਾਮ ਖੇੜਾ ਜ਼ਿਲਾ ਫਾਜ਼ਿਲਕਾ ਨੇ ਬੜੀ ਤੇਜ਼ ਰਫਤਾਰੀ ਅਤੇ ਲਾਪਰਵਾਹੀ ਨਾਲ ਮੁਦੱਈ ਦੀ ਕਾਰ ਨੂੰ ਪਿੱਛੋ ਟਕੱਰ ਮਾਰ ਦਿੱਤੀ।
ਉਕਤ ਨੇ ਦੱਸਿਆ ਕਿ ਟੱਕਰ ਕਾਰਨ ਸੁਰਜੀਤ ਸਿੰਘ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਇਲਾਜ ਅਧੀਨ ਸੁਰਜੀਤ ਦੀ ਮੌਤ ਹੋ ਗਈ। ਇਸ ਦੌਰਾਨ ਉਸ ਦੀ ਕਾਰ ਦਾ ਵੀ ਕਾਫੀ ਨੁਕਸਾਨ ਹੋ ਗਿਆ। ਪੁਲਸ ਨੇ ਮੁਦੱਈ ਦੇ ਬਿਆਨਾਂ ਦੀ ਜਾਂਚ ਕਰਨ ਉਪਰੰਤ ਮੁਲਜ਼ਮ ਗੁਰਲਾਲ ਸਿੰਘ ਨੂੰ ਗ੍ਰਿਫਤਾਰ ਕਰਦਿਆਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਰਟੀ ਟੈਕਸ ਨਾਲ ਖਜ਼ਾਨਾ ਭਰਨਗੇ ਬ੍ਰਹਮ ਮਹਿੰਦਰਾ
NEXT STORY